ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਰਿਆਣਾ ਵਿਧਾਨ ਸਭਾ ਚੋਣਾਂ ਕਰਵਾਉਣ ਲਈ 27,611 ਈਵੀਐਮ-ਵੀਵੀਪੀਏਟੀ ਤਿਆਰ

ਹਰਿਆਣਾ ਵਿਧਾਨ ਸਭਾ ਚੋਣਾਂ 2019 ਨਿਰਪੱਖ ਚੋਣਾਂ ਕਰਵਾਉਣ ਲਈ 19,578 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਜਾਣਗੇ, ਜਦੋਂ ਕਿ 27,611 ਈਵੀਐਮ ਅਤੇ ਵੀਵੀਪੀਏਟੀ ਵਰਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।

 

ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਸ਼ਾਂਤਮਈ ਢੰਗ ਨਾਲ ਲੋਕਤੰਤਰੀ ਪ੍ਰਕਿਰਿਆ ਨੂੰ ਅੰਜ਼ਾਮ ਦੇਣ ਲਈ ਪੁਲਿਸ ਫੋਰਸ ਪੂਰੀ ਤਰ੍ਹਾਂ ਤਿਆਰ ਹੈ। ਇਸ ਵਾਰ 75 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਚੋਣ ਡਿਊਟੀ ਵਿੱਚ ਲੱਗੇ ਹੋਏ ਹਨ। ਕੇਂਦਰੀ ਆਰਮਡ ਪੁਲਿਸ ਬਲ ਦੀਆਂ 130 ਕੰਪਨੀਆਂ ਨੂੰ ਵਿਸ਼ੇਸ਼ ਸੁਰੱਖਿਆ ਪ੍ਰਬੰਧਾਂ ਲਈ ਤਾਇਨਾਤ ਕੀਤਾ ਗਿਆ ਹੈ।

 

ਇਸ ਤੋਂ ਇਲਾਵਾ ਸੂਬਾਈ ਪੁਲਿਸ ਦੇ 26,896 ਜਵਾਨ, 22,806 ਹੋਮ ਗਾਰਡ, 7,936 ਵਿਸ਼ੇਸ਼ ਪੁਲਿਸ ਅਧਿਕਾਰੀ ਅਤੇ 6000 ਪੁਲਿਸ ਸਿਖਿਆਰਥੀ ਸਖਤ ਚੌਕਸੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੋਣ ਡਿਊਟੀ 'ਤੇ ਤਾਇਨਾਤ ਕੀਤੇ ਗਏ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:27611 EVM-VVPT ready for Haryana Assembly elections