ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਆਦਿੱਤਿਆ ਠਾਕਰੇ ਅਤੇ ਏਕਨਾਥ ਸ਼ਿੰਦੇ ਰਾਜਪਾਲ ਨੂੰ ਮਿਲੇ

ਮਹਾਰਾਸ਼ਟਰ ਵਿੱਚ ਸਰਕਾਰ ਬਣਾਉਣ ਨੂੰ ਲੈ ਕੇ ਰਾਜਨੀਤਿਕ ਖਿੱਚਧੂਹ ਲਗਭਗ ਖਤਮ ਹੋ ਗਈ ਹੈ। ਕਾਂਗਰਸ ਨੇ ਸਰਕਾਰ ਬਣਾਉਣ ਲਈ ਸ਼ਿਵ ਸੈਨਾ ਅਤੇ ਐਨਸੀਪੀ ਦਾ ਸਮਰਥਨ ਕੀਤਾ ਹੈ। ਇਸ ਦੇ ਨਾਲ ਹੀ ਸ਼ਿਵ ਸੈਨਾ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਤੇ ਸਰਕਾਰ ਬਣਾਉਣ ਦੇ ਆਪਣੇ ਦਾਅਵੇ ਨੂੰ ਅੱਗੇ ਤੋਰਿਆ।

 

 

ਇਸ ਤੋਂ ਪਹਿਲਾਂ ਅੱਜ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੇ ਆਗੂ ਨਵਾਬ ਮਲਿਕ ਨੇ ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਕੀਤੀ ਅਤੇ ਕਿਹਾ ਕਿ ਐਨਸੀਪੀ ਸਰਕਾਰ ਬਣਾਉਣ ਵਿੱਚ ਸ਼ਿਵ ਸੈਨਾ ਦਾ ਸਮਰਥਨ ਕਰਨ ਲਈ ਤਿਆਰ ਹੈ। ਕਾਂਗਰਸ ਦੀ ਦੂਜੀ ਬੈਠਕ ਸ਼ਾਮ ਚਾਰ ਵਜੇ ਹੋਈ ਜੋ ਤਕਰੀਬਨ ਸਾਢੇ ਤਿੰਨ ਘੰਟੇ ਚਲੀ।

 

 

ਇਸ ਤੋਂ ਪਹਿਲਾਂ ਅੱਜ ਸ਼ਿਵ ਸੈਨਾ ਨੇਤਾ ਸੰਜੇ ਰਾਉਤ ਸਰਕਾਰ ਬਣਾਉਣ ਬਾਰੇ ਵਿਚਾਰ ਵਟਾਂਦਰੇ ਲਈ ਉਧਵ ਠਾਕਰੇ ਦੇ ਘਰ ਪਹੁੰਚੇ। ਇਸ ਤੋਂ ਪਹਿਲਾਂ ਐਤਵਾਰ ਨੂੰ ਭਾਜਪਾ ਨੇ ਰਾਜਪਾਲ ਭਗਤ ਸਿੰਘ ਕੋਸ਼ਯਾਰੀ ਨਾਲ ਮੁਲਾਕਾਤ ਕੀਤੀ ਤੇ ਸਰਕਾਰ ਬਣਾਉਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਰਾਜਪਾਲ ਨੇ ਸ਼ਿਵ ਸੈਨਾ ਨੂੰ ਦੂਜੀ ਵੱਡੀ ਪਾਰਟੀ ਵਜੋਂ ਸਰਕਾਰ ਬਣਾਉਣ ਦਾ ਸੱਦਾ ਦਿੱਤਾ। ਅੱਜ ਸ਼ਿਵ ਸੈਨਾ ਨੇਤਾਵਾਂ ਨੇ ਇੱਕ ਦਿਨ ਦੀ ਘਟਨਾਕ੍ਰਮ ਤੋਂ ਬਾਅਦ ਰਾਜਪਾਲ ਨਾਲ ਮੁਲਾਕਾਤ ਕੀਤੀ।

 

ਸੂਤਰਾਂ ਅਨੁਸਾਰ ਕਾਂਗਰਸ ਨੇ ਸ਼ਿਵ ਸੈਨਾ ਨੂੰ ਸਮਰਥਨ ਦੇਣ ਦਾ ਪੱਤਰ ਸੌਂਪਿਆ ਹੈ। ਦੂਜੇ ਪਾਸੇ ਆਦਿਤਿਆ ਠਾਕਰੇ, ਏਕਨਾਥ ਸ਼ਿੰਦੇ ਅਤੇ ਸ਼ਿਵ ਸੈਨਾ ਦੇ ਹੋਰ ਨੇਤਾ ਰਾਜਪਾਲ ਨੂੰ ਮਿਲੇ। ਇਸ ਦੌਰਾਨ ਵੱਡੀ ਖ਼ਬਰ ਇਹ ਹੈ ਕਿ ਉਧਵ ਠਾਕਰੇ ਮਹਾਰਾਸ਼ਟਰ ਦੇ ਸੀ.ਐੱਮ ਦੇ ਅਹੁਦੇ ਦਾ ਕਾਰਜਭਾਰ ਸੰਭਾਲ ਸਕਦੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Aditya Thackeray and Eknath Shinde meet Governor