ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਰਿਆਣਾ 'ਚ ਬਣੇਗੀ BJP-JJP ਦੀ ਸਰਕਾਰ, ਉਪ ਮੁੱਖ ਮੰਤਰੀ ਦਾ ਅਹੁਦਾ ਜੇਜੇਪੀ ਨੂੰ

ਹਰਿਆਣਾ ਵਿੱਚ ਰਾਜਨੀਤਿਕ ਹਲਚਲ ਵਿਚਕਾਰ ਹੁਣ ਭਾਜਪਾ-ਜੇਜੇਪੀ ਗੱਠਜੋੜ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣ ਗਈ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਦੋਵਾਂ ਧਿਰਾਂ ਨੇ ਫ਼ੈਸਲਾ ਕੀਤਾ ਹੈ ਕਿ ਹਰਿਆਣਾ ਵਿੱਚ ਜੇਜੇਪੀ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ। ਕਈ ਆਜ਼ਾਦ ਵਿਧਾਇਕਾਂ ਨੇ ਵੀ ਇਸ ਗੱਠਜੋੜ ਦਾ ਸਮਰੱਥਨ ਕੀਤਾ ਹੈ। 

 

 

ਦੋਵਾਂ ਧਿਰ ਦੇ ਨੇਤਾਵਾਂ ਨੇ ਮਿਲ ਕੇ ਇਹ ਫ਼ੈਸਲਾ ਲਿਆ ਹੈ। ਮੋਦੀ ਜੀ ਦੀ ਅਗਵਾਈ ਵਿੱਚ ਅਗਲੇ 5 ਸਾਲਾਂ ਲਈ ਹਰਿਆਣਾ ਦੇ ਵਿਕਾਸ 'ਤੇ ਕੰਮ ਕੀਤਾ ਜਾਵੇਗਾ। ਉਪ ਮੁੱਖ ਮੰਤਰੀ ਦਾ ਅਹੁਦਾ ਜੇਜੇਪੀ ਨੂੰ ਦਿੱਤਾ ਜਾਵੇਗਾ ਅਤੇ ਮੁੱਖ ਮੰਤਰੀ ਬੀਜੇਪੀ ਤੋਂ ਬਣੇਗਾ।

 

ਕੱਲ੍ਹ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਗਠਜੋੜ ਨੂੰ ਲੈ ਕੇ ਅਟਕਲਾਂ ਚੱਲ ਰਹੀਆਂ ਸਨ। ਭਾਜਪਾ ਪ੍ਰਧਾਨ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਹਿਮਦਾਬਾਦ ਦੌਰੇ ਨੂੰ ਅੱਧ ਵਿਚਕਾਰ ਛੱਡ ਕੇ ਇਸ ਲਈ ਵਾਪਸ ਪਰਤੇ ਸਨ।

 

 

 

ਹਰਿਆਣਾ ਵਿੱਚ ਅੱਜ ਜਨਨਾਇਕ ਜਨਤਾ ਪਾਰਟੀ ਨੇ ਨੇਤਾ ਦੁਸ਼ਯੰਤ ਚੌਟਾਲਾ ਨੇ ਪ੍ਰੈੱਸ ਕਾਨਫਰੰਸ ਕੀਤੀ ਸੀ। ਉਨ੍ਹਾਂ ਕਿਹਾ ਕਿ ਕਾਮਨ ਮਿਨੀਅਮ ਪ੍ਰੋਗਰਾਮ ਨਾਲ ਜਿਸ ਦੀ ਸਹਿਮਤੀ ਹੋਵੇਗੀ, ਜੇਜੇਪੀ ਉਸ ਨਾਲ ਮਿਲ ਕੇ ਸੂਬੇ ਵਿੱਚ ਸਰਕਾਰ ਬਣਾਵੇਗੀ। 

 

ਕਾਮਨ ਮਿਨੀਅਮ ਪ੍ਰੋਗਰਾਮ ਤਹਿਤ ਅਸੀਂ ਹਰਿਆਣਾ ਦੀਆਂ ਸਾਰੀਆਂ ਨੌਕਰੀਆਂ ਵਿੱਚ ਹਰਿਆਣਵੀਆਂ ਨੂੰ 75 ਪ੍ਰਤੀਸ਼ਤ ਰਾਖਵਾਂਕਰਨ ਮਿਲੇ ਅਤੇ ਓਲਡ ਏਜ ਪੈਨਸ਼ਨ ਹੋਵੇ। ਉਨ੍ਹਾਂ ਕਿਹਾ  ਕਿ ਅਜੇ ਤੱਕ ਮੇਰੀ ਕਿਸੇ ਵੀ ਨੇਤਾ ਨਾਲ ਮੁਲਾਕਾਤ ਨਹੀਂ ਹੋਈ ਹੈ। ਅਸੀਂ ਸਮਾਨ ਵਿਚਾਰਧਾਰਾ ਵਾਲਿਆਂ ਨਾਲ ਜਾਣਾ ਪਸੰਦ ਕਰਾਂਗੇ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:bjp government in haryana dushyant chautala will finally go with bjp