ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਸਪਾ ਸੁਪਰੀਮੋ ਮਾਇਆਵਤੀ ਕੱਲ੍ਹ ਹਰਿਆਣਾ 'ਚ ਕਰੇਗੀ ਦੋ ਰੈਲੀਆਂ

ਬਹੁਜਨ ਸਮਾਜ ਪਾਰਟੀ (ਬਸਪਾ) ਦੇ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਹਰਿਆਣਾ ਵਿਧਾਨ ਚੋਣ 2019 ਵਿੱਚ ਪਾਰਟੀ ਉਮੀਦਵਾਰਾਂ ਲਈ ਬੁੱਧਵਾਰ ਤੋਂ ਪ੍ਰਚਾਰ ਸ਼ੁਰੂ ਕਰੇਗੀ। ਇਸ ਤਹਿਤ ਉਨ੍ਹਾਂ ਦੀਆਂ ਸੂਬੇ ਵਿੱਚ ਦੋ ਰੈਲੀਆਂ ਕਰਵਾਈਆਂ ਜਾ ਰਹੀਆਂ ਹਨ।


ਬਸਪਾ ਵੱਲੋਂ ਮੰਗਲਵਾਰ ਨੂੰ ਜਾਰੀ ਬਿਆਨਾਂ ਅਨੁਸਾਰ, ਮਾਇਆਵਤੀ ਦੀ ਬੁੱਧਵਾਰ ਨੂੰ ਯਮੁਨਾਨਗਰ ਅਤੇ ਪਾਣੀਪਤ ਵਿੱਚ ਜਨਸਭਾ ਹੋ ਰਹੀ ਹੈ। ਮਾਇਆਵਤੀ, ਯਮੁਨਾਨਗਰ ਜ਼ਿਲ੍ਹੇ ਦੇ ਰਾਦੌਰ ਕਸਬੇ ਵਿੱਚ ਆਯੋਜਤ ਰੈਲੀ ਨੂੰ ਸੰਬੋਧਨ ਕਰੇਗੀ। ਇਸ ਤੋਂ ਬਾਅਦ ਉਹ ਪਾਣੀਪਤ ਸ਼ਹਿਰ ਵਿੱਚ ਵੀ ਇੱਕ ਜਨ ਸਭਾ ਨੂੰ ਸੰਬੋਧਨ ਕਰ ਪਾਰਟੀ ਉਮੀਦਵਾਰਾਂ ਲਈ ਵੋਟ ਮੰਗੇਗੀ।

 

ਜ਼ਿਕਰਯੋਗ ਹੈ ਕਿ ਹਰਿਆਣਾ ਵਿੱਚ ਬਸਪਾ ਨੇ ਆਪਣੇ ਬਲਬੂਤੇ ਚੋਣਾਂ ਲੜਨ ਦਾ ਫੈਸਲਾ ਕਰਦੇ ਹੋਏ ਸੂਬੇ ਦੀਆਂ ਸਾਰੀਆਂ 90 ਵਿਧਾਨ ਸਭਾ ਸੀਟਾਂ ਉੱਤੇ ਉਮੀਦਵਾਰ ਉਤਾਰੇ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ ਬਸਪਾ ਨੇ ਇਨੈਲੋ ਨਾਲ ਮਿਲ ਕੇ ਲੜੀਆਂ ਸਨ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:BSP supremo Mayawati to hold two rallies in Haryana on Wednesday