ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਰਿਆਣਾ ਤੇ ਮਹਾਰਾਸ਼ਟਰ ਦੀਆਂ ਚੋਣ ਮੁਹਿੰਮਾਂ ਲਈ ਕਾਂਗਰਸ ਨੇ ਬਣਾਈ ਖ਼ਾਸ ਕਮੇਟੀ

ਹਰਿਆਣਾ ਤੇ ਮਹਾਰਾਸ਼ਟਰ ਦੀਆਂ ਚੋਣ ਮੁਹਿੰਮਾਂ ਲਈ ਕਾਂਗਰਸ ਨੇ ਬਣਾਈ ਖ਼ਾਸ ਕਮੇਟੀ

ਹਰਿਆਣਾ ਅਤੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਬਣੀ ਕਾਂਗਰਸ ਦੀ ਤਾਲਮੇਲ ਕਮੇਟੀ ਦੀ ਕੱਲ੍ਹ ਸ਼ੁੱਕਰਵਾਰ ਨੂੰ ਮੀਟਿੰਗ ਹੋਈ; ਜਿਸ ਵਿੱਚ ਤੈਅ ਹੋਇਆ ਕਿ ਦੋਵੇਂ ਸੂਬਿਆਂ ਵਿੱਚ ਚੋਣ ਮੁਹਿੰਮ ਤੇ ਸੋਸ਼ਲ ਮੀਡੀਆ ਮੁਹਿੰਮ ਉੱਤੇ ਨਜ਼ਰ ਰੱਖੀ ਜਾਵੇਗੀ ਅਤੇ ਵੱਧ ਤੋਂ ਵੱਧ ਬਿਹਤਰ ਤਰੀਕੇ ਨਾਲ ਤਾਲਮੇਲ ਯਕੀਨੀ ਬਣਾਇਆ ਜਾਵੇਗਾ।

 

 

ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਰਿਆਣਾ ਤੇ ਮਹਾਰਾਸ਼ਟਰ ਲਈ ਤਾਲਮੇਲ ਕਮੇਟੀ ਦਾ ਗਠਨ ਕਰ ਕੇ ਸ੍ਰੀ ਅਹਿਮਦ ਪਟੇਲ ਨੂੰ ਉਸ ਦਾ ਮੁਖੀ ਬਣਾਇਆ ਹੈ। ਇਸ ਕਮੇਟੀ ਵਿੱਚ ਆਨੰਦ ਸ਼ਰਮਾ, ਜੈਰਾਮ ਰਮੇਸ਼, ਮਧੂਸੂਦਨ ਮਿਸਤਰੀ, ਦੇਵੇਂਦਰ ਯਾਦਵ, ਜਿਓਤਿਰਾਦਿੱਤਿਆ ਸਿੰਧੀਆ, ਮਾਣਿਕ ਟੈਗੋਰ ਤੇ ਰੋਹਨ ਗੁਪਤਾ ਸ਼ਾਮਲ ਹਨ।

 

 

ਇਸ ਕਮੇਟੀ ਦੀ ਮੀਟਿੰਗ ਵਿੱਚ ਸ੍ਰੀ ਪਟੇਲ ਤੇ ਸ੍ਰੀ ਸਿੰਧੀਆ ਕਿਸੇ ਕਾਰਨ ਕਰਕੇ ਸ਼ਾਮਲ ਨਹੀਂ ਹੋ ਸਕੇ। ਇਸੇ ਲਈ ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਇਸ ਮੀਟਿੰਗ ਦੀ ਅਗਵਾਈ ਕੀਤੀ।

 

 

ਸੂਤਰਾਂ ਮੁਤਾਬਕ ਇਸ ਮੀਟਿੰਗ ਦੌਰਾਨ ਦੋਵੇਂ ਸੂਬਿਆਂ ਵਿੱਚ ਚੱਲ ਰਹੀਆਂ ਪਾਰਟੀ ਦੀਆਂ ਚੋਣ ਮੁਹਿੰਮਾਂ ਉੱਤੇ ਚਰਚਾ ਕੀਤੀ ਗਈ ਤੇ ਇਹ ਤੈਅ ਹੋਇਆ ਕਿ ਚੋਣ ਮੁਹਿੰਮਾਂ ਤੇ ਸੋਸ਼ਲ ਮੀਡੀਆ ਮੁਹਿੰਮਾਂ ਉੱਤੇ ਚੌਕਸ ਨਜ਼ਰ ਰੱਖੀ ਜਾਵੇਗੀ। ਇਸ ਦੇ ਨਾਲ ਹੀ ਵੱਧ ਤੋਂ ਵੱਧ ਬਿਹਤਰ ਤਾਲਮੇਲ ਵੀ ਯਕੀਨੀ ਬਣਾਇਆ ਜਾਵੇਗਾ।

 

 

ਇੱਥੇ ਵਰਨਣਯੋਗ ਹੈ ਕਿ ਹਰਿਆਣਾ ਤੇ ਮਹਾਰਾਸ਼ਟਰ ਵਿੱਚ 21 ਅਕਤੂਬਰ ਨੂੰ ਵਿਧਾਨ ਸਭਾਵਾਂ ਦੀ ਚੋਣ ਲਈ ਵੋਟਾਂ ਪੈਣੀਆਂ ਹਨ। ਵੋਟਾਂ ਦੀ ਗਿਣਤੀ 24 ਅਕਤੂਬਰ ਨੂੰ ਹੋਵੇਗੀ ਤੇ ਨਤੀਜੇ ਉਸੇ ਦਿਨ ਆ ਜਾਣਗੇ।

 

 

ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਤੇ ਮਹਾਰਾਸ਼ਟਰ ਵਿਧਾਨ ਸਭਾ ਦੀਆਂ 288 ਸੀਟਾਂ ਲਈ ਵੋਟਾਂ ਪੈਣੀਆਂ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress announces a special committee for Haryana and Maharashtra Election Campaigns