ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਰਿਆਣਾ ਵਿਧਾਨ ਸਭਾ ਚੋਣਾਂ 2019: ਰਾਹੁਲ ਗਾਂਧੀ 14 ਅਕਤੂਬਰ ਨੂੰ ਨੂੰਹ 'ਚ ਕਰਨਗੇ ਰੈਲੀ 

ਕਾਂਗਰਸ ਦੇ ਮੁੱਖ ਸਟਾਰ ਪ੍ਰਚਾਰਕ ਰਾਹੁਲ ਗਾਂਧੀ 14 ਅਕਤੂਬਰ ਨੂੰ ਨੂੰਹ ਜ਼ਿਲ੍ਹੇ ਤੋਂ ਹਰਿਆਣਾ ਵਿਧਾਨ ਸਭਾ ਚੋਣਾਂ 2019 ਲਈ ਆਪਣੀ ਪਾਰਟੀ ਦੇ ਹੱਕ ਵਿੱਚ ਆਪਣੀ ਮੁਹਿੰਮ ਦੀ ਸ਼ੁਰੂਆਤ ਕਰਨਗੇ। ਰਾਹੁਲ ਦੀ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਇਹ ਪਹਿਲੀ ਰੈਲੀ ਹੈ। 

 

ਇਸ ਮੌਕੇ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨ ਕੁਮਾਰੀ ਸ਼ੈਲਜਾ, ਹਰਿਆਣਾ ਕਾਂਗਰਸ ਵਿਧਾਇਕ ਦਲ ਦੇ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਰੈਲੀ ਦੌਰਾਨ ਮੌਜੂਦ ਰਹਿਣਗੇ।

 

ਕਾਂਗਰਸ ਨੇ ਸ਼ੁੱਕਰਵਾਰ ਨੂੰ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਸਰਕਾਰੀ ਖੇਤਰ ਵਿੱਚ ਔਰਤਾਂ ਨੂੰ ਨੌਕਰੀਆਂ ਵਿੱਚ 33 ਪ੍ਰਤੀਸ਼ਤ ਰਾਖਵਾਂਕਰਨ, ਪੜ੍ਹੇ-ਲਿਖੇ ਬੇਰੁਜ਼ਗਾਰਾਂ ਲਈ ਭੱਤਾ ਅਤੇ ਨਾਲ ਹੀ ਸੱਤਾ ਵਿੱਚ ਆਉਣ ਦੇ 24 ਘੰਟਿਆਂ ਵਿੱਚ ਕਿਸਾਨਾਂ ਦਾ ਕਰਜ਼ ਮੁਆਫ਼ ਕਰਨ ਦਾ ਵਾਅਦਾ ਕੀਤਾ ਹੈ।

 

ਇਸ ਤੋਂ ਇਲਾਵਾ ਪਾਰਟੀ ਨੇ ਮਾਬ ਲੀਚਿੰਗ (ਭੀੜ ਵੱਲੋਂ ਕੁੱਟ ਕੁੱਟ ਕੇ ਕਤਲ) ਵਿਰੁੱਧ ਸਖ਼ਤ ਕਾਨੂੰਨ ਲਿਆਉਣ, ਬਿਜਲੀ ਦਾ ਬਿੱਲ ਘਟਾਉਣ ਅਤੇ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਵਿਰੁੱਧ ਕਦਮ ਚੁੱਕਣ ਦਾ ਵੀ ਵਾਅਦਾ ਕੀਤਾ ਹੈ। ਪਾਰਟੀ ਨੇ ਗੁਆਂਢੀ ਪੰਜਾਬ ਦੀ ਤਰਜ਼ 'ਤੇ ਵੱਧ ਤੋਂ ਵੱਧ ਦੋ ਏਕੜ ਜ਼ਮੀਨ ਵਾਲੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਵੀ ਕੀਤਾ ਹੈ। ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਹੈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress neta Rahul Gandhi 14 october ko Nuh mein karenge rally