ਪੰਜਾਬ ਰਾਜ ਵਿੱਚ ਹੋ ਰਹੀਆ ਜ਼ਿਮਨੀ ਦੋਰਾਨ ਵੋਟ ਕਰਨ ਸਮੇਂ ਵੋਟਰ ਦੀ ਸਹੀ ਪਛਾਣ ਕਰਨ ਦੇ ਮੱਦੇਨਜ਼ਰ ਚੋਣ ਕਮਿਸ਼ਨ ਭਾਰਤ ਵਲੋਂ ਵੋਟਰ ਫ਼ੋਟੋ ਪਹਿਚਾਣ ਪੱਤਰ (ਐਪਿਕ ਵੋਟਰ ਆਈ.ਡੀ. ਕਾਰਡ) ਤੋਂ ਇਲਾਵਾ ਵੋਟਰ ਪਹਿਚਾਣ ਦੇ ਸਬੂਤ ਵਜੋਂ 11 ਹੋਰ ਦਸਤਾਵੇਜ਼ਾਂ ਨੂੰ ਵਰਤਣ ਦੀ ਪ੍ਰਵਾਨਗੀ ਦਿੱਤੀ ਹੈ।
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਫ਼ੋਟੋ ਪਹਿਚਾਣ ਪੱਤਰ ਨਹੀ ਹਨ, ਉਹ ਪਾਸਪੋਰਟ, ਡਰਾਈਵਿੰਗ ਲਾਇਸੰਸ, ਆਧਾਰ ਕਾਰਡ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਟਿਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫ਼ੋਟੋ ਸਹਿਤ ਪਾਸਬੁੱਕ, ਪੈਨ ਕਾਰਡ, ਮਨਰੇਗਾ ਜੌਬ ਕਾਰਡ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਸਮਾਰਟ ਕਾਰਡ, ਸਿਹਤ ਬੀਮਾ ਕਾਰਡ, ਫ਼ੋਟੋ ਸਹਿਤ ਪੈਨਸਨ ਦਸਤਾਵੇਜ਼ ਅਤੇ ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।