ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚੋਣਾਂ ਤੋਂ 48 ਘੰਟੇ ਪਹਿਲਾਂ ਐਗਜ਼ਿਟ ਪੋਲ ਦਿਖਾਉਣ 'ਤੇ ਲਾਈ ਪਾਬੰਦੀ

ਭਾਰਤੀ ਚੋਣ ਕਮਿਸ਼ਨ ਨੇ ਮਿਤੀ 19 ਅਕਤੂਬਰ, 2019 ਤੋਂ ਮਿਤੀ 21 ਅਕਤੂਬਰ, 2019 ਤੱਕ ਦੇਸ਼ ਭਰ ਵਿੱਚ ਐਗਜ਼ਿਟ ਪੋਲ 'ਤੇ ਪਾਬੰਦੀ ਲਾਈ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਲੋਕ ਪ੍ਰਤੀਨਿਧ ਕਾਨੂੰਨ 1951 ਦੀ ਧਾਰਾ 126 ਏ ਅਨੁਸਾਰ ਮਿਤੀ 19 ਅਕਤੂਬਰ, 2019 ਸ਼ਾਮ 6:30 ਵਜੇ ਤੋਂ ਲੈ ਕੇ 21 ਅਕਤੂਬਰ, 2019 ਤੱਕ ਸ਼ਾਮ 6:30 ਵਜੇ ਤੱਕ ਕੋਈ ਵੀ ਐਗਜ਼ਿਟ ਪੋਲ ਪ੍ਰਸਾਰਿਤ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕੋਈ ਪ੍ਰਿੰਟ ਜਾਂ ਇਲੈਕਟ੍ਰਾਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਸਾਧਨ ਉਪਰ ਐਗਜ਼ਿਟ ਪੋਲ ਨੂੰ ਦਿਖਾਇਆ ਨਹੀਂ ਜਾ ਸਕਦਾ ਹੈ।

 

ਬੁਲਾਰੇ ਨੇ ਅਗਾਂਹ ਹੋਰ ਸਪੱਸ਼ਟੀਕਰਨ ਦਿੰਦਿਆਂ ਦੱਸਿਆ ਕਿ ਚੋਣਾਂ ਵਾਲੇ ਖੇਤਰਾਂ ਵਿੱਚ ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਜਾਂ ਸਰਵੇਖਣ ਨੂੰ ਨਹੀਂ ਦਿਖਾ ਸਕੇਗਾ।

 

Photo Social media
....

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:election commission bans exit poll