ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਹਾਰਾਸ਼ਟਰ ’ਚ ਸਰਕਾਰ ਬਣਾਉਣ ਨੂੰ ਲੈ ਕੇ NCP ਦੀ ਬਾਜ-ਅੱਖ

ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਨੇ ਮੰਗਲਵਾਰ ਨੂੰ ਕਿਹਾ ਹੈ ਕਿ ਜੇਕਰ ਮਹਾਰਾਸ਼ਟਰ ਵਿਧਾਨ ਸਭਾ ਚ ਭਾਜਪਾ ਆਪਣਾ ਬਹੁਮਤ ਸਾਬਤ ਕਰਨ ਵਿੱਚ ਅਸਫਲ ਰਹਿੰਦੀ ਹੈ ਤਾਂ ਹੋਰ ਰਾਹ ਨਾਲ ਬਣਾਏ ਜਾ ਸਕਣ ਵਾਲੀ ਸਰਕਾਰ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ।

 

ਐਨਸੀਪੀ ਦੇ ਬੁਲਾਰੇ ਨਵਾਬ ਮਲਿਕ ਨੇ ਇਹ ਟਿੱਪਣੀ ਕੀਤੀ। ਇਸ ਦੇ ਨਾਲ ਹੀ ਸ਼ਿਵ ਸੈਨਾ ਨੇ ਮੰਗਲਵਾਰ ਨੂੰ ਭਾਜਪਾ ਦੇ ਨਾਲ ਸਰਕਾਰ ਬਣਨ ਬਾਰੇ ਆਪਣੀ ਬੈਠਕ ਰੱਦ ਕਰ ਦਿੱਤੀ।

 

ਬੈਠਕ ਰੱਦ ਹੋਣ ਤੋਂ ਕੁਝ ਘੰਟੇ ਪਹਿਲਾਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਸ਼ਿਵ ਸੈਨਾ ਨੂੰ ਸੱਤਾ-ਵੰਡ ਦੇ ਫਾਰਮੂਲੇ ਤਹਿਤ 2.6 ਸਾਲਾਂ ਲਈ ਮੁੱਖ ਮੰਤਰੀ ਦੇ ਅਹੁਦੇ ਦਾ ਭਰੋਸਾ ਦਿੱਤਾ ਗਿਆ ਸੀ।

 

ਮਲਿਕ ਨੇ ਕਿਹਾ, “ਰਾਜਪਾਲ (ਭਗਤ ਸਿੰਘ ਕੋਸ਼ਿਆਰੀ) ਅਗਲੇ ਦਿਨਾਂ ਚ ਦੇਵੇਂਦਰ ਨੂੰ ਸਰਕਾਰ ਬਣਾਉਣ ਦਾ ਸੱਦਾ ਦੇ ਸਕਦੇ ਹਨ। ਸਵਾਲ ਇਹ ਹੈ ਕਿ ਸ਼ਿਵ ਸੈਨਾ ਦੇ ਮੰਤਰੀ ਸਹੁੰ ਚੁੱਕਦੇ ਹਨ ਜਾਂ ਨਹੀਂ (ਫੜਨਵੀਸ ਦੇ ਨਾਲ) ਤੇ ਉਨ੍ਹਾਂ ਨੂੰ (ਫੜਨਵੀਸ) ਨੂੰ 14-15 ਦਿਨਾਂ ਵਿੱਚ ਸਦਨ ਵਿੱਚ ਆਪਣੀ ਗਿਣਤੀ ਸਾਬਤ ਕਰਨੀ ਪਏਗੀ। ਐਨਸੀਪੀ ਦੇ ਸਿਟੀ ਮੁਖੀ ਨੇ ਕਿਹਾ ਕਿ ਜੇ ਸ਼ਿਵ ਸੈਨਾ ਸਰਕਾਰ ਦੇ ਡਿਗਣ ਦਾ ਕਾਰਨ ਬਣਦੀ ਹੈ ਤਾਂ ਅਸੀਂ ਇਸ ਬਾਰੇ ਸੋਚ ਸਕਦੇ ਹਾਂ ਕਿ ਕੀ ਕੀਤਾ ਜਾ ਸਕਦਾ ਹੈ।

 

ਮਲਿਕ ਦਾ ਇਹ ਬਿਆਨ ਪਾਰਟੀ ਮੁਖੀ ਸ਼ਰਦ ਪਵਾਰ ਨੇ ਸ਼ਿਵ ਸੈਨਾ ਦੇ ਨਾਲ ਜਾਣ ਦੀ ਕਿਸੇ ਸੰਭਾਵਨਾ ਤੋਂ ਇਨਕਾਰ ਕਰਨ ਦੇ ਕੁਝ ਦਿਨਾਂ ਬਾਅਦ ਆਇਆ ਹੈ। ਇਸ ਦੇ ਨਾਲ ਹੀ ਐਨਸੀਪੀ ਦੀ ਸਹਿਯੋਗੀ ਕਾਂਗਰਸ ਨੇ ਉੱਧਵ ਠਾਕਰੇ ਦੀ ਅਗਵਾਈ ਵਾਲੀ ਪਾਰਟੀ ਨਾਲ ਕਿਸੇ ਵੀ ਸੌਦੇ ਨੂੰ ਅਧਿਕਾਰਤ ਤੌਰ 'ਤੇ ਨਕਾਰ ਦਿੱਤਾ ਹੈ। ਹਾਲਾਂਕਿ ਸੂਬੇ ਦੇ ਇੱਕ ਸਾਬਕਾ ਮੁੱਖ ਮੰਤਰੀ ਨੇ ਕਿਹਾ ਸੀ ਕਿ ਭਾਜਪਾ ਨੂੰ ਸੱਤਾ ਤੋਂ ਦੂਰ ਰੱਖਣ ਲਈ ਵਿਕਲਪ ਲੱਭੇ ਜਾ ਸਕਦੇ ਹਨ।

 

ਦਿਲਚਸਪ ਗੱਲ ਇਹ ਹੈ ਕਿ ਸ਼ਰਦ ਪਵਾਰ ਦੀ ਅਗਵਾਈ ਵਾਲੀ ਪਾਰਟੀ ਨੇ 2014 ਦੀਆਂ ਵਿਧਾਨ ਸਭਾ ਚੋਣਾਂ ਤੋਂ ਤੁਰੰਤ ਬਾਅਦ ਭਾਜਪਾ ਨੂੰ ਬਾਹਰੋਂ ਸਮਰਥਨ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਚੋਣ ਵਿਚ ਭਾਜਪਾ ਨੇ 122 ਸੀਟਾਂ ਜਿੱਤੀਆਂ ਸਨ ਜਦਕਿ ਸ਼ਿਵ ਸੈਨਾ ਨੇ 63 ਸੀਟਾਂ ਜਿੱਤੀਆਂ ਸਨ। ਦੋਵਾਂ ਭਗਵਾਂ ਪਾਰਟੀਆਂ ਨੇ ਆਪੋ ਆਪਣੀਆਂ ਚੋਣਾਂ ਲੜੀਆਂ।

 

ਮਹੱਤਵਪੂਰਣ ਗੱਲ ਇਹ ਹੈ ਕਿ 21 ਅਕਤੂਬਰ ਨੂੰ ਹੋਈਆਂ 288 ਮੈਂਬਰੀ ਸੂਬਾਈ ਵਿਧਾਨ ਸਭਾ ਚੋਣਾਂ ਚ ਭਾਜਪਾ ਇਕੋ ਵੱਡੀ ਪਾਰਟੀ ਵਜੋਂ ਉਭਰੀ ਤੇ 105 ਸੀਟਾਂ ਜਿੱਤੀਆਂ। ਇਸ ਦੇ ਨਾਲ ਹੀ ਸ਼ਿਵ ਸੈਨਾ ਨੇ 56, ਐਨਸੀਪੀ ਨੇ 54 ਅਤੇ ਕਾਂਗਰਸ ਨੇ 44 ਸੀਟਾਂ ਜਿੱਤੀਆਂ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:NCP says BJP may fail in power test may consider alternative govt in Maharashtra