ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ਿਵ ਸੈਨਾ ਦੀ ਰਾਜਪਾਲ ਦੇ ਫੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ

ਸ਼ਿਵ ਸੈਨਾ ਨੇ ਮਹਾਰਾਸ਼ਟਰ ਚ ਸਰਕਾਰ ਬਣਾਉਣ ਲਈ ਲੋੜੀਂਦਾ ਸਮਰਥਨ ਪੱਤਰ ਸੌਂਪਣ ਲਈ ਰਾਜਪਾਲ ਭਗਤ ਸਿੰਘ ਕੋਸ਼ਯਾਰੀ ਦੇ ਤਿੰਨ ਦਿਨਾਂ ਦਾ ਸਮਾਂ ਨਾ ਦੇਣ ਦੇ ਫੈਸਲੇ ਵਿਰੁੱਧ ਮੰਗਲਵਾਰ (12 ਨਵੰਬਰ) ਨੂੰ ਸੁਪਰੀਮ ਕੋਰਟ ਚ ਅਪੀਲ ਕੀਤੀ।

 

ਸ਼ਿਵ ਸੈਨਾ ਦੀ ਤਰਫੋਂ ਪੇਸ਼ ਹੋਏ ਵਕੀਲਾਂ ਨੇ ਪੀਟੀਆਈ-ਭਾਸ਼ਾ ਨੂੰ ਦੱਸਿਆ ਕਿ ਉਨ੍ਹਾਂ ਨੇ ਮੰਗਲਵਾਰ ਨੂੰ ਬਿਨਾਂ ਕਿਸੇ ਦੇਰੀ ਦੇ ਮਾਮਲੇ ਦੀ ਸੁਣਵਾਈ ਲਈ ਰਜਿਸਟਰਾਰ ਨੂੰ ਬੇਨਤੀ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਫਿਲਹਾਲ ਉਨ੍ਹਾਂ ਨੂੰ ਇਸ ਬਾਰੇ ਕੋਈ ਜਵਾਬ ਨਹੀਂ ਮਿਲਿਆ ਹੈ।

 

ਸ਼ਿਵ ਸੈਨਾ ਨੇ ਸੁਪਰੀਮ ਕੋਰਟ ਤੋਂ ਸਦਨ ਚ ਆਪਣਾ ਬਹੁਮਤ ਸਾਬਤ ਕਰਨ ਦਾ ਮੌਕਾ ਨਾ ਦਿੱਤੇ ਜਾਣ ਦੇ ਰਾਜਪਾਲ ਦੇ ਸੋਮਵਾਰ (11 ਨਵੰਬਰ) ਦੇ ਦਿੱਤੇ ਫੈਸਲੇ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਸ਼ਿਵ ਸੈਨਾ ਨੇ ਇਸ ਫੈਸਲੇ ਨੂੰ ਗੈਰ ਸੰਵਿਧਾਨਕ, ਨਾਜਾਇਜ਼ ਅਤੇ ਗਲਤ ਕਰਾਰ ਦਿੱਤਾ ਹੈ।

 

ਵਕੀਲ ਸੁਨੀਲ ਫਰਨਾਂਡੀਜ਼ ਰਾਹੀਂ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਕਿਹਾ ਗਿਆ ਹੈ, "ਰਾਜਪਾਲ ਨੇ ਮਹਾਰਾਸ਼ਟਰ ਵਿੱਚ ਸਰਕਾਰ ਬਣਾਉਣ ਲਈ ਬਹੁਮਤ ਸਾਬਤ ਕਰਨ ਲਈ ਤਿੰਨ ਦਿਨ ਵੀ ਦੇਣ ਤੋਂ ਇਨਕਾਰ ਕਰ ਦਿੱਤਾ।"

 

ਪਟੀਸ਼ਨ ਵਿਚ ਸ਼ਿਵ ਸੈਨਾ ਨੇ ਦਲੀਲ ਦਿੱਤੀ ਹੈ ਕਿ ਰਾਜਪਾਲ ਦਾ ਫੈਸਲਾ ਸੰਵਿਧਾਨ ਦੇ ਆਰਟੀਕਲ 14 ਅਤੇ ਆਰਟੀਕਲ 21 ਦੀ ਉਲੰਘਣਾ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ, ‘‘ਇਹ ਸਪੱਸ਼ਟ ਤੌਰ ‘ਤੇ ਇੱਕ ਮਨਮਾਨੀ, ਤਰਕਹੀਣ ਅਤੇ ਦੁਰਾਚਾਰੀ ਤਾਕਤ ਦੀ ਵਰਤੋਂ ਹੈ ਤਾਂ ਕਿ ਸ਼ਿਵ ਸੈਨਾ ਨੂੰ ਸਦਨ ਵਿੱਚ ਬਹੁਮਤ ਸਾਬਤ ਕਰਨ ਦਾ ਸਹੀ ਅਤੇ ਤਰਕਸ਼ੀਲ ਮੌਕਾ ਨਾ ਮਿਲੇ। ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਨੂੰ ਜਵਾਬਦਾਤਾ ਬਣਾਇਆ ਗਿਆ ਹੈ।

 

ਦੱਸਣਯੋਗ ਹੈ ਕਿ ਮਹਾਰਾਸ਼ਟਰ ਦੀ 288 ਮੈਂਬਰੀ ਅਸੈਂਬਲੀ ਚ ਭਾਜਪਾ 105 ਸੀਟਾਂ ਵਾਲੀ ਇਕੋ ਵੱਡੀ ਪਾਰਟੀ ਵਜੋਂ ਉਭਰੀ, ਪਰ 145 ਦੇ ਬਹੁਮਤ ਵਾਲੇ ਅੰਕੜਿਆਂ ਤੋਂ ਦੂਰ ਰਹੀ। ਸ਼ਿਵ ਸੈਨਾ, ਜਿਸ ਨੇ ਭਾਜਪਾ ਨਾਲ ਗੱਠਜੋੜ ਵਿਚ ਚੋਣ ਲੜੀ ਸੀ, ਨੇ 56 ਸੀਟਾਂ ਜਿੱਤੀਆਂ ਸਨ। ਐਨਸੀਪੀ ਨੇ 54 ਅਤੇ ਕਾਂਗਰਸ ਨੇ 44 ਸੀਟਾਂ ਜਿੱਤੀਆਂ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Shiv Sena moves Supreme Court against maharashtra governor