ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

2 ਦਿਨ ਬਾਅਦ ਫਿਰ ਤੇਲ ਦੀਆਂ ਕੀਮਤਾਂ ’ਚ ਵਾਧਾ

2 ਦਿਨ ਬਾਅਦ ਫਿਰ ਤੇਲ ਦੀਆਂ ਕੀਮਤਾਂ ’ਚ ਵਾਧਾ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਸੋਮਵਾਰ ਨੂੰ ਫਿਰ ਵਾਧਾ ਹੋਇਆ। ਤੇਲ ਵਪਾਰਿਕ ਕੰਪਨੀਆਂ ਦੋ ਦਿਨਾਂ ਰੁਕਣ ਬਾਅਦ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਪੈਟਰੋਲ 74.42 ਰੁਪਏ ਪ੍ਰਤੀ ਲੀਟਰ ਹੋ ਗਿਆ ਅਤੇ ਡੀਜ਼ਲ 67.33 ਰੁਪਏ ਪ੍ਰਤੀ ਲੀਟਰ ਵਿਕਣ ਲੱਗਿਆ ਹੈ।

 

ਪੈਟਰੋਲ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿਚ ਸੋਮਵਾਰ ਨੂੰ ਅੱਠ ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ। ਉਥੇ ਡੀਜ਼ਲ ਦੀ ਕੀਮਤ ਵਿਚ ਦਿੱਲੀ, ਕੋਲਕਾਤਾ ਅਤੇ ਮੁੰਬਈ ਵਿਚ ਨੌ ਪੈਸੇ ਜਦੋਂ ਕਿ ਚੇਨਈ ਵਿਚ 10 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ।

 

ਇੰਡੀਅਨ ਆਇਲ ਦੀ ਵੈਬਸਾਈਟ ਅਨੁਸਾਰ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿਚ ਪੈਟਰੋਲ ਦੇ ਭਾਅ ਕ੍ਰਮਵਾਰ 74.42ਰੁਪਏ, 77.10 ਰੁਪਏ, 80.08 ਰੁਪਏ ਅਤੇ 77.36 ਰੁਪਏ ਪ੍ਰਤੀ ਲੀਟਰ ਹੋ ਗਿਆ। ਚਾਰੇ ਮਹਾਂਨਗਰਾਂ ਵਿਚ ਡੀਜ਼ਲ ਦੀ ਕੀਮਤ ਵੀ ਵਧਕੇ ਕ੍ਰਮਵਾਰ 67.33 ਰੁਪਏ, 69.75 ਰੁਪਏ, 70.64 ਰੁਪਏ ਅਤੇ 71.19 ਰੁਪਏ ਪ੍ਰਤੀ ਲੀਟਰ ਹੋ ਗਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:After 2 days the oil prices rise again