ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

8 ਤੇ 9 ਜਨਵਰੀ ਨੂੰ ਬੈਂਕਾਂ `ਚ ਰਹੇਗੀ ਹੜਤਾਲ

8 ਤੇ 9 ਜਨਵਰੀ ਨੂੰ ਬੈਂਕਾਂ `ਚ ਰਹੇਗੀ ਹੜਤਾਲ

ਬੈਂਕ ਮੁਲਾਜ਼ਮਾਂ ਦੀ ਹੜਤਾਲ ਕਾਰਨ 8 ਅਤੇ 9 ਜਨਵਰੀ ਨੂੰ ਦੇਸ਼ ਭਰ `ਚ ਬੈਂਕਿੰਗ ਸੇਵਾਵਾਂ ਪ੍ਰਭਾਵਿਤ ਰਹਿਣਗੀਆਂ ਕਿਉਂਕਿ ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ ਅਤੇ ਬੈਂਕ ਇੰਪਲਾਈਜ਼ ਫ਼ੈਡਰੇਸ਼ਨ ਆਫ਼ ਇੰਡੀਆ ਨੇ ਹੜਤਾਲ `ਤੇ ਜਾਣ ਬਾਰੇ ਸੂਚਨਾ ਦਿੱਤੀ ਹੈ। ਬੈਂਕ ਆਫ਼ ਬੜੌਦਾ ਤੋਂ ਮਿਲੀ ਜਾਣਕਾਰੀ ਮੁਤਾਬਕ ਬੈਂਕ ਮੁਲਾਜ਼ਮਾਂ ਦੀਆਂ ਯੂਨੀਅਨਾਂ ਨੇ ਇੰਡੀਅਨ ਬੈਂਕਸ ਐਸੋਸੀਏਸ਼ਨ ਨੂੰ 8 ਅਤੇ 9 ਜਨਵਰੀ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ `ਤੇ ਜਾਣ ਦੀ ਇਤਲਾਹ ਦਿੱਤੀ ਹੈ।


ਬੈਂਕ ਨੇ ਕਿਹਾ ਮੁਲਾਜ਼ਮਾਂ ਦੀ ਹੜਤਾਲ ਕਾਰਨ 8 ਅਤੇ 9 ਜਨਵਰੀ ਨੂੰ ਬੈਂਕਾਂ ਦੀਆਂ ਸ਼ਾਖਾਵਾਂ ਤੇ ਦਫ਼ਤਰਾਂ ਵਿੱਚ ਸੇਵਾਵਾਂ ਪ੍ਰਭਾਵਿਤ ਰਹਿਣਗੀਆਂ। ਅਜਿਹੀ ਸੂਚਨਾ ਆਈਡੀਬੀਆਈ ਤੋਂ ਵੀ ਮਿਲੀ ਹੈ। 


ਇਸ ਤੋਂ ਪਹਿਲਾਂ ਬੈਂਕ ਆਫ਼ ਬੜੌਦਾ ਨਾਲ ਵਿਜਯਾ ਬੈਂਕ ਤੇ ਦੇਨਾ ਬੈਂਕ ਦੇ ਪ੍ਰਸਤਾਵਿਤ ਰਲ਼ੇਵੇਂ ਵਿਰੁੱਧ ਯੂਨੀਅਨਾਂ ਦੀ ਹੜਤਾਲ ਕਾਰਨ 26 ਦਸੰਬਰ, 2018 ਨੂੰ ਦੇਸ਼ ਭਰ ਵਿੱਚ ਸਰਕਾਰੀ ਬੈਂਕਾਂ ਦੀਆਂ ਸ਼ਾਖਾਵਾਂ ਵਿੱਚ ਬੈਂਕਿੰਗ ਸੇਵਾਵਾਂ ਪ੍ਰਭਾਵਿਤ ਹੋਈਆਂ ਸਨ।


ਉਸ ਵੇਲੇ ਹੜਤਾਲ ਦਾ ਸੱਦਾ ਯੂਨਾਈਟਿਡ ਫ਼ੋਰਮ ਆਫ਼ ਬੈਂਕ ਯੂਨੀਅਨਜ਼ ਵੱਲੋਂ ਦਿੱਤਾ ਗਿਆ ਸੀ।

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ ਫੇਸਬੁੱਕ ਪੇਜ ਨੂੰ ਹੁਣੇ ਹੀ Like (ਲਾਈਕ) ਕਰੋ

https://www.facebook.com/hindustantimespunjabi/

 

ਅਤੇ

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ

https://twitter.com/PunjabiHT ਟਵਿਟਰ ਪੇਜ ਨੂੰ ਹੁਣੇ ਹੀ Follow (ਫ਼ਾਲੋ) ਕਰੋ

   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Banks Strike on 8th and 9th January