ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਪਰੀਮ ਕੋਰਟ ਤੋਂ ਅਨਿਲ ਅੰਬਾਨੀ ਨੂੰ ਮਿਲੀ ਵੱਡੀ ਰਾਹਤ ; ਕੇਂਦਰ ਵਾਪਸ ਕਰੇਗਾ 104 ਕਰੋੜ 

ਉਦਯੋਗਪਤੀ ਅਨਿਲ ਅੰਬਾਨੀ ਨੂੰ ਸੁਪਰੀਮ ਕੋਰਟ ਨੇ ਵੱਡੀ ਖੁਸ਼ਖਬਰੀ ਦਿੱਤੀ ਹੈ। ਅਦਾਲਤ ਨੇ ਕੇਂਦਰ ਸਰਕਾਰ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਅਨਿਲ ਅੰਬਾਨੀ ਦੇ ਰਿਲਾਇੰਸ ਕਮਿਊਨੀਕੇਸ਼ਨ (ਆਰਕੋਮ) ਨੂੰ 104 ਕਰੋੜ ਰੁਪਏ ਵਾਪਸ ਕਰਨ ਦੇ ਆਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ ਟੈਲੀਕਾਮ ਡਿਸਪਿਊਟਸ ਸੈਟਲਮੈਂਟ ਐਂਡ ਅਪੀਲੇਟ ਟ੍ਰਿਬਿਊਨਲ (ਟੀਡੀਸੈਟ) ਦੇ ਆਦੇਸ਼ ਨੂੰ ਚੁਣੌਤੀ ਦਿੰਦੇ ਹੋਏ ਕੇਂਦਰ ਨੇ ਸੁਪਰੀਮ ਕੋਰਟ 'ਚ ਇੱਕ ਪਟੀਸ਼ਨ ਦਾਖਲ ਕੀਤੀ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ।
 

ਮਾਮਲਾ ਦਰਅਸਲ ਸਪੈਕਟਰਮ ਦੇ ਬਕਾਏ ਨਾਲ ਜੁੜਿਆ ਹੋਇਆ ਹੈ। ਇਸ ਕੇਸ 'ਚ ਟੀਡੀਸੈਟ ਨੇ ਅਨਿਲ ਅੰਬਾਨੀ ਦੀ ਆਰਕੋਮ ਦੇ ਪੱਖ 'ਚ ਫੈਸਲਾ ਸੁਣਾਉਂਦੇ ਹੋਏ ਕੇਂਦਰ ਸਰਕਾਰ ਨੂੰ 104 ਕਰੋੜ ਰੁਪਏ ਵਾਪਸ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਫੈਸਲੇ ਵਿਰੁੱਧ ਕੇਂਦਰ ਨੇ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਇਆ ਸੀ ਪਰ ਉੱਥੇ ਵੀ ਉਸ ਨੂੰ ਨਿਰਾਸ਼ਾ ਹੱਥ ਲੱਗੀ। ਕੇਂਦਰ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਦੇ ਜੱਜ ਹੋਰਿੰਗਟਨ ਨਰੀਮਨ ਦੀ ਪ੍ਰਧਾਨਗੀ ਵਾਲੀ ਦੋ ਬੈਂਚ ਦੇ ਜੱਜ ਨੇ ਸੁਣਵਾਈ ਕੀਤੀ। ਅਦਾਲਤ ਨੇ ਮਾਮਲੇ 'ਚ ਟ੍ਰਿਬਿਊਨਲ ਦਾ ਫੈਸਲਾ ਬਰਕਰਾਰ ਰੱਖਦਿਆਂ ਕੇਂਦਰ ਸਰਕਾਰ ਨੂੰ ਪੈਸੇ ਵਾਪਸ ਕਰਨ ਦੇ ਆਦੇਸ਼ ਦਿੱਤੇ ਹਨ।
 

ਜ਼ਿਕਰਯੋਗ ਹੈ ਕਿ ਅਨਿਲ ਅੰਬਾਨੀ ਨੂੰ ਪਿਛਲੇ 3 ਮਹੀਨਿਆਂ 'ਚ ਕਈ ਮਾਮਲਿਆਂ 'ਚ ਵੱਡੀ ਖੁਸ਼ਖਬਰੀ ਮਿਲੀ ਹੈ। ਇਸ ਤੋਂ ਪਹਿਲਾਂ ਦਾਮੋਦਰ ਵੈਲੀ ਕਾਰਪੋਰੇਸ਼ਨ ਮਤਲਬ ਡੀਵੀਸੀ ਦੇ ਵਿਰੁੱਧ ਵੀ ਰਿਲਾਇੰਸ ਇੰਫਰਾਸਟੱਕਚਰ ਨੂੰ ਵੱਡੀ ਜਿੱਤ ਮਿਲੀ ਸੀ। ਇਸ ਕੇਸ 'ਚ 1250 ਕਰੋੜ ਰੁਪਏ ਦੀ ਵਿਚੋਲਗੀ ਬਾਰੇ ਵਿਵਾਦ ਚੱਲ ਰਿਹਾ ਸੀ, ਜਿਸ 'ਚ ਅਨਿਲ ਅੰਬਾਨੀ ਦੇ ਪੱਖ 'ਚ ਫੈਸਲਾ ਸੁਣਾਇਆ ਗਿਆ ਸੀ।
ਇਸ ਤੋਂ ਪਹਿਲਾਂ ਇੱਕ ਹੋਰ ਮਾਮਲੇ 'ਚ ਬ੍ਰਿਟੇਨ ਦੀ ਹਾਈ ਕੋਰਟ ਨੇ ਅਨਿਲ ਅੰਬਾਨੀ ਨੂੰ ਰਾਹਤ ਦਿੰਦਿਆਂ ਉਨ੍ਹਾਂ ਵਿਰੁੱਧ ਦਾਇਰ ਪਟੀਸ਼ਨ ਰੱਦ ਕਰ ਦਿੱਤੀ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:central govt refund 104 crore to anil ambani led Rcom