ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਿਆਜ਼ ਸਸਤਾ ਕਰਨ ਲਈ ਕੇਂਦਰ ਸਰਕਾਰ ਨੇ ਚੁੱਕੇ ਕਦਮ

ਪਿਆਜ਼ ਸਸਤਾ ਕਰਨ ਲਈ ਕੇਂਦਰ ਸਰਕਾਰ ਨੇ ਚੁੱਕੇ ਕਦਮ

ਕੇਂਦਰ ਸਰਕਾਰ ਨੇ ਪਿਆਜ਼ ਦੀਆਂ ਕੀਮਤਾਂ ਵਿੱਚ ਕਮੀ ਲਿਆਉਣ ਤੇ ਉਨ੍ਹਾਂ ਦੀ ਬਰਾਮਦ ਉੱਤੇ ਰੋਕ ਲਾਉਣ ਲਈ ਸ਼ੁੱਕਰਵਾਰ ਨੂੰ ਵੱਡਾ ਕਦਮ ਚੁੱਕਿਆ ਹੈ। ਸਰਕਾਰ ਨੇ ਬਰਾਮਦ ਕੀਤੇ ਜਾਣ ਵਾਲੇ (ਵਿਦੇਸ਼ਾਂ ਨੂੰ ਭੇਜੇ ਜਾਣ ਵਾਲੇ) ਪਿਆਜ਼ ਦੀ ਘੱਟੋ–ਘੱਟ ਕੀਮਤ 850 ਡਾਲਰ (ਅੱਜ ਦੀ ਕੀਮਤ ਮੁਤਾਬਕ 60,376 ਰੁਪਏ) ਪ੍ਰਤੀ ਟਨ ਤੈਅ ਕਰ ਦਿੱਤੀ ਹੈ। ਹੁਣ ਇਸ ਕੀਮਤ ਤੋਂ ਘੱਟ ਉੱਤੇ ਪਿਆਜ਼ ਬਰਾਮਦ ਕੀਤਾ ਹੀ ਨਹੀਂ ਜਾ ਸਕੇਗਾ।

 

 

ਪਿਛਲੇ ਕੁਝ ਮਹੀਨਿਆਂ ਦੌਰਾਨ ਦੇਸ਼ ਦੀ ਰਾਜਧਾਨੀ ਦਿੱਲੀ ’ਚ ਪਿਆਜ਼ ਦੀਆਂ ਕੀਮਤਾਂ 20 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਵਧ ਕੇ 50 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਹੋ ਗਈਆਂ ਸਨ।

 

 

ਵਿਦੇਸ਼ ਵਪਾਰ ਡਾਇਰੈਕਟੋਰੇਟ (DGFT) ਨੇ ਇੱਕ ਨੋਟੀਫ਼ਿਕੇਸ਼ਨ ਵਿੱਚ ਕਿਹਾ ਹੈ ਕਿ ਇਸ ਹੁਕਮ ਤੋਂ ਬਾਅਦ ਹਰ ਕਿਸਮ ਦੇ ਪਿਆਜ਼ ਦੀ ਘੱਟੋ–ਘੱਟ ਬਰਾਮਦ ਕੀਮਤ 850 ਡਾਲਰ ਪ੍ਰਤੀ ਮੀਟ੍ਰਿਕ ਟਨ ਹੋ ਜਾਵੇਗੀ। ਮਹਾਰਾਸ਼ਟਰ ਤੇ ਕਰਨਾਟਕ ਜਿਹੇ ਪਿਆਜ਼ ਦੇ ਵੱਡੇ ਉਤਪਾਦਕ ਸੁਬਿਆਂ ਦੇ ਕੁਝ ਹਿੱਸਿਆਂ ਵਿੱਚ ਹੜ੍ਹ ਕਾਰਨ ਕੇਂਦਰ ਸਰਕਾਰ ਨੇ ਪਿਛਲੇ ਮਹੀਨੇ ਜਮ੍ਹਾਖੋਰਾਂ ਵਿਰੁੱਧ ਸਖ਼ਤ ਕਦਮ ਚੁੱਕਣ ਦੀ ਚੇਤਾਵਨੀ ਵੀ ਦਿੱਤੀ ਸੀ।

 

 

ਇਨ੍ਹਾਂ ਸੁਬਿਆਂ ਵਿੱਚ ਹੜ੍ਹਾਂ ਕਾਰਨ ਪਿਆਜ਼ ਦੀ ਸਪਲਾਈ ਪ੍ਰਭਾਵਿਤ ਹੋਈ ਹੈ।

 

 

ਇੰਝ ਹੁਣ ਪਿਆਜ਼ ਦੀ ਪ੍ਰਚੂਨ ਕੀਮਤ 23.90 ਰੁਪਏ ਹੋਵੇਗੀ। ਸਮੁੱਚੇ ਭਾਰਤ ਵਿੱਚ ਹਰ ਸਾਲ ਲਗਭਗ 1.8 ਕਰੋੜ ਟਨ ਪਿਆਜ਼ ਦਾ ਉਤਪਾਦਨ ਹੁੰਦਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Centre Govt takes measures to get onions cheaper