ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫੇਸਬੁੱਕ ਨੂੰ ਲੱਗਿਆ ਝਟਕਾ, 130 ਬਿਲੀਅਨ ਡਾਲਰ ਦਾ ਨੁਕਸਾਨ

ਫੇਸਬੁੱਕ ਨੂੰ ਲੱਗਿਆ ਝਟਕਾ

ਡਾਟਾ ਲੀਕ ਮਾਮਲੇ ਤੋਂ ਉਭਰਨ ਦੀ ਕੋਸਿ਼ਸ਼ ਕਰ ਰਹੀ ਸੋਸ਼ਲ ਮੀਡੀਆ ਕੰਪਨੀ ਫੇਸਬੁੱਕ ਨੂੰ ਇਕ ਹੋਰ ਤਕੜਾ ਝਟਕਾ ਲੱਗਿਆ ਹੈ। ਕੰਪਨੀ ਦੇ ਸ਼ੇਅਰਾਂ `ਚ ਵੱਡੀ ਗਿਰਾਵਟ ਦਰਜ ਕੀਤੀ ਗਈ। ਵੀਕ ਆਊਟਲੁਕ ਦੇ ਬਾਅਦ ਫੇਸਬੁੱਕ ਦੇ ਸ਼ੇਅਰਾਂ `ਚ 21 ਫੀਸਦੀ ਗਿਰਾਵਟ ਦੇਖੀ ਗਈ। 


ਫੇਸਬੁੱਕ ਨੇ ਬੁੱਧਵਾਰ ਨੂੰ ਆਪਣੇ ਤਿਮਾਹੀ ਨਤੀਜੇ ਜਾਰੀ ਕੀਤੇ ਸਨ। ਸੋਸ਼ਲ ਮੀਡੀਆ ਕੰਪਨੀ ਨੇ ਜਿਵੇਂ ਹੀ ਇਸਦੀ ਜਾਣਕਾਰੀ ਵਾਲ ਸਟ੍ਰੀਟ ਨੂੰ ਦਿੱਤੀ, ਉਸਦੇ ਸ਼ੇਅਰਾਂ `ਚ ਵੱਡੀ ਗਿਰਾਵਟ ਦੇਖਣ ਨੂੰ ਮਿਲੀ। ਫੇਸਬੁੱਕ ਨੇ ਜਾਣਕਾਰੀ ਦਿੱਤੀ ਕਿ ਦੂਜੀ ਤਿਮਾਹੀ ਵਿਚ ਸੇਲ ਅਤੇ ਯੂਜਰ ਵਿਕਾਸ ਵਿਚ ਕਮੀ ਆਈ ਹੈ। ਇਸਦੇ ਨਾਲ ਹੀ ਇਸ ਸਾਲ ਵੀ ਚੰਗੇ ਪ੍ਰਦਰਸ਼ਨ ਦੀ ਉਮੀਦ ਨਹੀਂ ਹੈ। ਇਸ ਤੋਂ ਬਾਅਦ ਫੇਸਬੁੱਕ ਦੇ ਸ਼ੇਅਰਾਂ ਵਿਚ ਵੱਡੀ ਗਿਰਾਵਟ ਦਰਜ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਕਰੀਬ 130 ਬਿਲੀਅਨ ਡਾਲਰ (ਕਰੀਬ 13 ਹਜ਼ਾਰ ਕਰੋੜ ਡਾਲਰ) ਦਾ ਨੁਕਸਾਨ ਹੋਇਆ ਹੈ।


ਵੀਰਵਾਰ ਨੂੰ ਵੀ ਜੇਕਰ ਫੇਸਬੁੱਕ ਸ਼ੇਅਰਾਂ ਵਿਚ ਗਿਰਾਵਟ ਜਾਰੀ ਰਹਿੰਦੀ ਹੈ, ਤਾਂ ਅਮਰੀਕੀ ਸ਼ੇਅਰ ਬਾਜ਼ਾਰ ਦੇ ਇਤਿਹਾਸ `ਚ ਇਹ ਸਭ ਤੋਂ ਵੱਡੀ ਗਿਰਾਵਟ ਹੋਵੇਗੀ। ਬਲੂਮਵਰਗ ਦੀ ਇਕ ਰਿਪੋਰਟ ਮੁਤਾਬਕ ਜੇਕਰ ਵੀਰਵਾਰ ਨੂੰ ਫੇਸਬੁੱਕ ਦੇ ਸ਼ੇਅਰਾਂ ਵਿਚ 24 ਫੀਸਦੀ ਹੋਰ ਗਿਰਾਵਟ ਆਉਂਦੀ ਹੈ ਤਾਂ ਇਸ ਨਾਲ ਕੰਪਨੀ ਨੂੰ 151 ਅਰਬ ਡਾਲਰ ਦਾ ਨੁਕਸਾਨ ਹੋਵੇਗਾ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Facebook shares fall 21 percent after weak outlook wiping out nearly 130 billion dollar in market value