ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਵਾਚੌਥ ਤੋਂ ਇਕ ਦਿਨ ਪਹਿਲਾਂ ਸੋਨਾ-ਚਾਂਦੀ ਦੀਆਂ ਕੀਮਤਾਂ ਨੇ ਫੜ੍ਹੀ ਰਫਤਾਰ

ਕਰਵਾਚੌਥ ਦੇ ਤਿਉਹਾਰ ਤੋਂ ਇਕ ਦਿਨ ਪਹਿਲਾਂ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਇਕ ਵਾਰ ਫਿਰ ਤੇਜ਼ੀ ਦੇਖਣ ਨੂੰ ਮਿਲੀ। ਬੁੱਧਵਾਰ ਨੂੰ ਸੋਨੇ ਦੀ ਕੀਮਤ 120 ਰੁਪਏ ਪ੍ਰਤੀ 10 ਗ੍ਰਾਮ ਰਹੀ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ਵਿਚ 489 ਰੁਪਏ ਪ੍ਰਤੀ ਕਿਲੋਗ੍ਰਾਮ ਦਾ ਵਾਧਾ ਹੋਇਆ।

 

ਤਿਉਹਾਰ ਤੋਂ ਪਹਿਲਾਂ ਗਹਿਣਿਆਂ ਦੀ ਵਧੇਰੇ ਮੰਗ ਹੋਣ ਕਾਰਨ ਇਹ ਤੇਜ਼ੀ ਵੇਖੀ ਗਈ। ਵਪਾਰੀਆਂ ਅਨੁਸਾਰ ਧਨਤੇਰਸ ਅਤੇ ਦੀਵਾਲੀ ਤੱਕ ਸੋਨੇ ਦੀਆਂ ਕੀਮਤਾਂ ਵਿੱਚ ਵਾਧਾ ਰਹੇਗਾ।

 

ਸੋਨੇ ਦੀ ਕੀਮਤ ਹੁਣ 39,610 ਰੁਪਏ ਪ੍ਰਤੀ 10 ਗ੍ਰਾਮ ਹੈ। ਬੁੱਧਵਾਰ ਨੂੰ ਚਾਂਦੀ ਦੀ ਕੀਮਤ ਚ ਵੀ ਉਛਾਲ ਦੇਖਣ ਨੂੰ ਮਿਲਿਆ ਅਤੇ ਇਹ 489 ਰੁਪਏ ਦੀ ਤੇਜ਼ੀ ਨਾਲ 46,809 ਰੁਪਏ ਪ੍ਰਤੀ ਕਿੱਲੋ ਰਹੀ, ਮੰਗਲਵਾਰ ਨੂੰ ਚਾਂਦੀ ਦੀ ਕੀਮਤ 46,320 ਰੁਪਏ ਪ੍ਰਤੀ ਕਿਲੋਗ੍ਰਾਮ ਰਹੀ ਸੀ।

 

ਐਚਡੀਐਫਸੀ ਸਿਕਿਓਰਟੀਜ਼ ਦੇ ਸੀਨੀਅਰ ਐਨਾਲਿਸਟ (ਕਮੋਡਿਟੀ) ਤਪਨ ਪਟੇਲ ਨੇ ਕਿਹਾ ਕਿ ਡਾਲਰ ਦੇ ਮੁਕਾਬਲੇ ਰੁਪਏ ਦੀ ਗਿਰਾਵਟ ਅਤੇ ਤਿਉਹਾਰਾਂ ਦੀ ਮੰਗ ਦੇ ਕਾਰਨ ਕੀਮਤਾਂ ਵਿੱਚ ਤੇਜ਼ੀ ਵੇਖੀ ਗਈ ਹੈ। ਉਨ੍ਹਾਂ ਕਿਹਾ ਕਿ ਡਾਲਰ ਦੇ ਮੁਕਾਬਲੇ ਰੁਪਿਆ 8 ਪੈਸੇ ਕਮਜ਼ੋਰ ਹੋ ਕੇ ਕਾਰੋਬਾਰ ਕਰ ਰਿਹਾ ਸੀ।

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Gold falls gold a day before Karwachauth