ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੌਕਡਾਊਨ:EPF ਯੋਜਨਾ 'ਚ ਸੋਧ, ਖਾਤੇ 'ਚੋਂ ਕੱਢ ਸਕੋਗੇ ਤਿੰਨ ਮਹੀਨਿਆਂ ਦੀ ਤਨਖ਼ਾਹ

ਭਾਰਤ ਸਰਕਾਰ ਨੇ ਕਰਮਚਾਰੀ ਪ੍ਰੋਵੀਡੈਂਟ ਫੰਡ (ਈਪੀਐਫ) ਵਿੱਚ ਸੋਧ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਨਾਲ ਲੌਕਡਾਊਨ ਦੌਰਾਨ ਆਰਥਿਕ ਤੰਗੀਆਂ ਦਾ ਸਾਹਮਣਾ ਕਰ ਰਹੇ ਕਰਮਚਾਰੀ ਤਿੰਨ ਮਹੀਨੇ ਦੀ ਤਨਖ਼ਾਹ ਕੱਢ ਸਕੋਗੇ।
 

ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਐਤਵਾਰ ਨੂੰ ਕਿਹਾ ਕਿ ਕੋਰੋਨਾ ਵਾਇਰਸ ‘ਕੋਵਿਡ -19’ ਦੇ ਮੱਦੇਨਜ਼ਰ ਕਰਮਚਾਰੀ ਭਵਿੱਖ ਨਿਧੀ ਯੋਜਨਾ 1952 ਵਿੱਚ ਸੋਧ ਕਰਨ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਹੁਣ ਇਸ ਯੋਜਨਾ ਵਿੱਚ ਸ਼ਾਮਲ ਕਰਮਚਾਰੀ ਆਪਣੀ ਮੁੱਢਲੀ ਤਨਖ਼ਾਹ ਅਤੇ ਮਹਿੰਗਾਈ ਭੱਤੇ ਦੇ ਬਰਾਬਰ ਦੀ ਰਕਮ ਤਿੰਨ ਮਹੀਨਿਆਂ ਲਈ ਵਾਪਸ ਲੈ ਸਕਣਗੇ। ਉਨ੍ਹਾਂ ਨੂੰ ਇਹ ਰਕਮ ਵਾਪਸ ਜਮ੍ਹਾਂ ਨਹੀਂ ਕਰਵਾਉਣੀ ਪਵੇਗੀ। ਹਾਲਾਂਕਿ, ਇਹ ਰਕਮ ਸਕੀਮ ਵਿੱਚ ਜਮ੍ਹਾਂ ਉਨ੍ਹਾਂ ਦੀ ਕੁਲ ਰਕਮ ਦੇ 75 ਪ੍ਰਤੀਸ਼ਤ ਤੋਂ ਵੱਧ ਨਾ ਹੋਣ ਦੀ ਸ਼ਰਤ ਵੀ ਹੈ।
 

ਮੰਤਰਾਲੇ ਨੇ ਕਿਹਾ ਕਿ ਕੋਵਿਡ -19 ਨੂੰ ਮਹਾਂਮਾਰੀ ਦਾ ਐਲਾਨ ਕੀਤਾ ਜਾ ਚੁੱਕਾ ਹੈ, ਇਸ ਲਈ ਦੇਸ਼ ਭਰ ਦੇ ਸਾਰੇ ਕਰਮਚਾਰੀਆਂ ਨੂੰ ਲਾਭ ਮਿਲੇਗਾ। ਨੋਟੀਫਿਕੇਸ਼ਨ ਸ਼ਨਿੱਚਰਵਾਰ ਤੋਂ ਲਾਗੂ ਹੋ ਗਿਆ ਹੈ।

 

ਇੰਪਲਾਈਜ਼ ਪ੍ਰੋਵੀਡੈਂਟ ਫੰਡ ਸੰਗਠਨ ਨੇ ਆਪਣੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਜਿਹੀਆਂ ਨਿਕਾਸੀ ਦੀਆਂ ਅਰਜ਼ੀਆਂ 'ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਬਿਨੈਕਾਰ ਅਤੇ ਉਨ੍ਹਾਂ ਦੇ ਪਰਿਵਾਰ ਸਮੇਂ ਸਿਰ ਸਹਾਇਤਾ ਪ੍ਰਾਪਤ ਕਰ ਸਕਣ।
 

...........

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Lockdown: Amendment in PF scheme employees can withdraw amount equal to 3 months salary from the EPF account