ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੈਂਸੈਕਸ 37000 ਦੇ ਨਜ਼ਦੀਕ, ਨਿਫਟੀ 11140 ਦੇ ਪਾਰ ਖੁੱਲ੍ਹਿਆ

ਵਿਸ਼ਵ ਬਾਜ਼ਾਰਾਂ ਤੋਂ ਮਿਲੇ ਮਜਬੂਤ ਸੰਕੇਤਾਂ ਨਾਲ ਭਾਰਤੀ ਬਾਜ਼ਾਰ ਦੀ ਸ਼ੁਰੂਆਤ ਤੇਜ਼ੀ ਨਾਲ ਹੋਈ ਹੈ। ਬੁੱਧਵਾਰ ਦੇ ਕਾਰੋਬਾਰ 'ਚ ਬੰਬਈ ਸਟਾਕ ਐਕਸਚੇਂਜ (ਬੀ.ਐੱਸ.ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 284.58 ਅੰਕ ਦੀ ਤੇਜ਼ੀ ਨਾਲ 36936.64 ਦੇ ਪੱਧਰ 'ਤੇ ਖੁੱਲ੍ਹਾ।

 

ਨੈਸ਼ਨਲ ਸਟਾਕ ਐਕਸਚੇਂਜ (ਐੱਨ.ਐੱਸ.ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 78.10 ਅੰਕ ਦੀ ਤੇਜ਼ੀ ਨਾਲ 11145.55 ਦੇ ਪੱਧਰ 'ਤੇ ਖੁੱਲ੍ਹਾ ਹੈ। ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 60 ਅੰਕ ਅਤੇ ਬੈਂਕ ਨਿਫਟੀ 'ਚ 78 ਅੰਕ ਦੀ ਤੇਜ਼ੀ ਦੇਖਣ ਨੂੰ ਮਿਲੀ ਹੈ।

 

ਐੱਨ.ਐੱਸ.ਈ. 'ਤੇ ਨਿਫਟੀ ਆਈ.ਟੀ. ਨੂੰ ਛੱਡ ਕੇ ਬਾਕੀ ਸਾਰੇ ਸੈਕਟਰ ਹਰੇ ਨਿਸ਼ਾਨ 'ਤੇ ਕਾਰੋਬਾਰ ਕਰਦੇ ਨਜ਼ਰ ਆਏ ਹਨ। ਬੈਂਕ ਨਿਫਟੀ 136 ਅੰਕ ਚੜ੍ਹ ਕੇ 25466 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਦੇ ਇਲਾਵਾ ਨਿਫਟੀ ਆਟੋ 'ਚ 0.67 ਫੀਸਦੀ, ਐੱਫ.ਐੱਮ.ਸੀ. ਜੀ. 'ਚ 0.17 ਫੀਸਦੀ, ਫਾਰਮਾ 'ਚ 0.48 ਫੀਸਦੀ ਅਤੇ ਨਿਫਟੀ ਮੈਟਲ 'ਚ 0.36 ਫੀਸਦੀ ਦੀ ਤੇਜ਼ੀ ਦੇਖਣ ਨੂੰ ਮਿਲੀ ਹੈ।

 

ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. 'ਤੇ ਟਾਟਾ ਸਟੀਲ, ਆਈ. ਸੀ. ਆਈ. ਸੀ. ਆਈ. ਬੈਂਕ, ਐੱਚ. ਡੀ. ਐੱਫ. ਸੀ., ਐਕਸਿਸ ਬੈਂਕ, ਮਹਿੰਦਰਾ ਐਂਡ ਮਹਿੰਦਰਾ, ਸਨ ਫਾਰਮਾ ਦੇ ਸ਼ੇਅਰਾਂ 'ਚ ਤੇਜ਼ੀ ਦੇਖਣ ਨੂੰ ਮਿਲੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Near Sensex 37000 Nifty opened at around 11140