ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲਗਾਤਾਰ ਚੌਥੇ ਦਿਨ ਪੈਟਰੋਲ–ਡੀਜ਼ਲ ਦੀਆਂ ਕੀਮਤਾਂ ਘਟੀਆ

ਲਗਾਤਾਰ ਚੌਥੇ ਦਿਨ ਪੈਟਰੋਲ–ਡੀਜ਼ਲ ਦੀਆਂ ਕੀਮਤਾਂ ਘਟੀਆ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਐਤਵਾਰ ਨੂੰ ਲਗਾਤਾਰ ਚੌਥੇ ਦਿਨ ਗਿਰਾਵਟ ਦਰਜ ਕੀਤੀ ਗਈ ਹੈ। ਅੰਤਰਰਾਸ਼ਟਰ ਬਾਜ਼ਾਰ ਵਿਚ ਪਿਛਲੇ ਮਹੀਨੇ ਕੱਚੇ ਤੇਲ ਦੀਆਂ ਕੀਮਤਾਂ ਵਿਚ ਆਈ ਭਾਰੀ ਗਿਰਾਵਟ ਦੇ ਬਾਅਦ ਘਰੇਲੂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਘਟਾਈਆਂ ਜਾ ਰਹੀਆਂ ਹਨ। ਤੇਲ ਮਾਰਕੀਟ ਕੰਪਨੀਆਂ ਨੇ ਐਤਵਾਰ ਨੂੰ ਪੈਟਰੋਲ ਦੀਆਂ ਕੀਮਤਾਂ ਦਿੱਲੀ ਵਿਚ 12 ਪੈਸੇ ਅਤੇ ਚੇਨਈ ਵਿਚ 12 ਪੈਸੇ ਪ੍ਰਤੀ ਲੀਟਰ ਘਟਾ ਦਿੱਤਾ ਹੈ।

 

ਡੀਜ਼ਲ ਦੀ ਕੀਮਤ ਦਿੱਲੀ ਵਿਚ 20 ਪੈਸੇ, ਕੋਲਕਾਤਾ ਵਿਚ 15 ਪੈਸੇ ਅਤੇ ਮੁੰਬਈ ਤੇ ਚੇਨਈ ਵਿਚ 21 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ। ਇੰਡੀਅਨ ਆਇਲ ਦੀ ਵੈਬਸਾਈਟ ਅਨੁਸਾਰ, ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿਚ ਪੈਟਰੋਲ ਦੀ ਕੀਮਤ ਘਟਕੇ ਕ੍ਰਮਵਾਰ : 71.50 ਰੁਪਏ, 73.73 ਰੁਪਏ, 77.16 ਰੁਪਏ ਅਤੇ 74.27 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

 

ਡੀਜ਼ਲ ਦੀ ਕੀਮਤ ਵੀ ਚਾਰੇ ਮਹਾਨਗਰਾ ਵਿਚ ਘਟਕੇ ਕ੍ਰਮਵਾਰ : 66.16 ਰੁਪਏ, 68.06 ਰੁਪਏ, 69.37 ਰੁਪਏ ਅਤੇ 69.98 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Petrol and diesel prices fall