ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੋ ਦਿਨ ਸਥਿਰ ਰਹਿਣ ਮਗਰੋਂ ਅੱਜ ਫਿਰ ਇਨ੍ਹਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ। ਲੰਘੇ ਮਹੀਨੇ ਦੀ 18 ਤਰੀਕ ਤੋਂ ਹੁਣ ਤਕ ਪੈਟਰੋਲ 5.55 ਰੁਪਏ ਅਤੇ ਡੀਜ਼ਲ 3.60 ਰੁਪਏ ਸਸਤਾ ਹੋ ਚੁੱਕਾ ਹੈ ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਕੌਮਾਂਤਰੀ ਬਾਜ਼ਾਰ 'ਚ ਕੱਚਾ ਤੇਲ ਸਸਤਾ ਹੋਣ ਨਾਲ ਤੇਲ ਕੰਪਨੀਆਂ ਵੱਲੋਂ ਭਾਰਤ 'ਚ ਪੈਟਰੋਲ-ਡੀਜ਼ਲ 'ਤੇ ਰਾਹਤ ਦਿੱਤੀ ਜਾ ਰਹੀ ਹੈ।
15 ਨਵੰਬਰ ਨੂੰ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਦੀਆਂ ਕੀਮਤਾਂ 'ਚ 15 ਪੈਸੇ ਅਤੇ ਡੀਜ਼ਲ 'ਚ 10 ਪੈਸੇ ਦੀ ਕਟੌਤੀ ਕੀਤੀ ਹੈ। ਇਸ ਨਾਲ ਦਿੱਲੀ 'ਚ ਪੈਟਰੋਲ ਦੀ ਕੀਮਤ 77.28 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 10 ਪੈਸੇ ਘਟ ਕੇ 72.09 ਰੁਪਏ ਪ੍ਰਤੀ ਲਿਟਰ ਹੋ ਗਈ ਹੈ।