ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੈਟਰੋਲ–ਡੀਜ਼ਲ ਦੀਆਂ ਕੀਮਤਾਂ ਵਿਚ ਮੁੜ ਵਾਧਾ

ਪੈਟਰੋਲ–ਡੀਜ਼ਲ ਦੀਆਂ ਕੀਮਤਾਂ ਵਿਚ ਮੁੜ ਵਾਧਾ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਬੁੱਧਵਾਰ ਫਿਰ ਵਾਧਾ ਹੋਇਆ। ਇੰਡੀਅਨ ਆਇਲ ਕਾਰਪੋਰੇਸ਼ਨ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਆਰਥਿਕ ਰਾਜਧਾਨੀ ਕਹੇ ਜਾਣ ਵਾਲੇ ਮੁੰਬਈ ਵਿਚ ਪੈਟਰੋਲ ਦੀਆਂ ਕੀਮਤਾਂ ਵਿਚ 25 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ, ਜਦੋਂ ਕਿ ਡੀਜ਼ਲ ਦੀਆਂ ਕੀਮਤਾਂ ਵਿਚ ਇਨ੍ਹਾਂ ਸ਼ਹਿਰਾਂ ਵਿਚ ਕ੍ਰਮਵਾਰ : 24 ਅਤੇ 26 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ।

 

ਦੁਨੀਆ ਭਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਆਈ ਤੇਜੀ ਹੀ ਪੈਟਰੋਲੀਅਮ ਪਦਾਰਥਾਂ ਦੇ ਘਰੇਲੂ ਕੀਮਤਾਂ ਵਿਚ ਮੌਜੂਦਾ ਵਾਧੇ ਦਾ ਕਾਰਨ ਹੈ।

 

ਇੰਡੀਅਨ ਆਇਲ ਕਾਰਪੋਰੇਸ਼ਨ ਦੀ ਵੈਬਸਾਈਟ ਅਨੁਸਾਰ ਬੁੱਧਵਾਰ ਨੂੰ ਦਿੱਲੀ ਵਿਚ ਪੈਟਰੋਲੀਅਮ ਦੀ ਕੀਮਤ 72.42 ਰੁਪਏ ਪ੍ਰਤੀ ਲੀਟਰ ਹੋ ਗਿਆ, ਜਦੋਂ ਕਿ ਮੁੰਬਈ ਵਿਚ ਇਹ 78.10 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ। ਦੋਵਾਂ ਸ਼ਹਿਰਾਂ ਵਿਚ ਡੀਜ਼ਲ ਦੀਆਂ ਕੀਮਤਾਂ ਕ੍ਰਮਵਾਰ 65.58 ਰੁਪਏ ਪ੍ਰਤੀ ਲੀਟਰ ਅਤੇ 68.78 ਰੁਪਏ ਪ੍ਰਤੀ ਲੀਟਰ ਹੋਇਆ।

 

ਕੋਲਕਾਤਾ ਵਿਚ ਪੈਟਰੋਲ ਦੀਆਂ ਕੀਮਤਾਂ 75.14 ਰੁਪਏ ਪ੍ਰਤੀ ਲੀਟਰ ਰਹੀ, ਜਦੋਂ ਕਿ ਡੀਜ਼ਲ ਦੀਆਂ ਕੀਮਤਾਂ 67.99 ਰੁਪਏ ਪ੍ਰਤੀ ਲੀਟਰ ਰਹੀਆਂ। ਚੇਨਈ ਵਿਚ ਪੈਟਰੋਲ ਦੀ ਕੀਮਤ 75.26 ਰੁਪਏ ਪ੍ਰਤੀ ਲੀਟਰ ਰਹੇ, ਜਦੋਂ ਕਿ ਡੀਜ਼ਲ ਦੀ ਕੀਮਤ 69.31 ਰੁਪਏ ਪ੍ਰਤੀ ਲੀਟਰ ਹੋ ਗਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Petrol-diesel price hike again