ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੈਟਰੋਲ-ਡੀਜ਼ਲ ਦਾ ਮੁੱਲ ਹੋਰ ਘਟਿਆ, ਪੜ੍ਹੋ ਅੱਜ ਦੀਆਂ ਕੀਮਤਾਂ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਹੋ ਰਹੀ ਥੋੜ੍ਹੀ-ਥੋੜ੍ਹੀ ਗਿਰਾਵਟ ਕਾਰਨ ਦੇਸ਼ ਦੇ ਆਮ ਆਦਮੀ ਨੂੰ ਥੋੜ੍ਹੀ ਰਾਹਤ ਮਿਲ ਰਹੀ ਹੈ। ਅੱਜ ਸ਼ੁੱਕਰਵਾਰ ਦਿੱਲੀ 'ਚ ਪੈਟਰੋਲ ਦੀ ਕੀਮਤ ਵਿਚ 19 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 14 ਪੈਸੇ ਦੀ ਕਮੀ ਦਰਜ ਕੀਤੀ ਗਈ ਹੈ।

 

ਗਿਰਾਵਟ ਤੋਂ ਬਾਅਦ ਦਿੱਲੀ ਚ ਪੈਟਰੋਲ ਦੀ ਕੀਮਤ 79.18 ਰੁਪਏ ਪ੍ਰਤੀ ਲਿਟਰ ਹੋ ਗਈ ਹੈ ਜਦੋਂਕਿ ਡੀਜ਼ਲ ਦੀ ਕੀਮਤ 73.64 ਰੁਪਏ ਪ੍ਰਤੀ ਲਿਟਰ ਹੋ ਗਈ ਹੈ।

 

 

 

ਮੁੰਬਈ ਵਿਚ 18 ਪੈਸੇ ਦੀ ਕਟੌਤੀ ਨਾਲ ਪੈਟਰੋਲ 84.68 ਰੁਪਏ ਪ੍ਰਤੀ ਲਿਟਰ ਮਿਲ ਰਿਹਾ ਹੈ ਜਦਕਿ ਡੀਜ਼ਲ  77.18 ਰੁਪਏ ਪ੍ਰਤੀ ਲਿਟਰ ਮਿਲ ਰਿਹਾ ਹੈ।

 

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਵੀਰਵਾਰ ਨੂੰ ਪੈਟਰੋਲ ਦੀਆਂ ਕੀਮਤਾਂ ਚ 18 ਪੈਸੇ ਦੀ ਕਟੌਤੀ ਕੀਤੀ ਗਈ ਸੀ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Petrol Diesel Price Slips Down Read Todays Prices