ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲਗਾਤਾਰ ਚੌਥੇ ਦਿਨ ਮਹਿੰਗਾ ਹੋਇਆ ਪੈਟਰੋਲ-ਡੀਜਲ, ਇੰਨੀ ਹੋਈ ਕੀਮਤ

ਤੇਲ ਕੰਪਨੀਆਂ ਨੇ ਐਤਵਾਰ ਨੂੰ ਲਗਾਤਾਰ ਚੌਥੇ ਦਿਨ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ 'ਚ ਵਾਧਾ ਕਰ ਦਿੱਤਾ ਹੈ। 1 ਜਨਵਰੀ ਨੂੰ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਸਥਿਰ ਸਨ ਪਰ ਇਸ ਤੋਂ ਬਾਅਦ ਵੀਰਵਾਰ, ਸ਼ੁੱਕਰਵਾਰ ਅਤੇ ਸਨਿੱਚਰਵਾਰ ਨੂੰ ਇਸ 'ਚ ਵਾਧਾ ਹੋਇਆ। ਉੱਥੇ ਹੀ ਬਗਦਾਦ ਹਵਾਈ ਅੱਡੇ 'ਤੇ ਅਮਰੀਕੀ ਫੌਜ ਵੱਲੋਂ ਕੀਤੇ ਗਏ ਮਿਜ਼ਾਈਲ ਹਮਲੇ 'ਚ ਈਰਾਨ ਦਾ ਸੀਨੀਅਰ ਕਮਾਂਡਰ ਕਾਸਿਮ ਸੁਲੇਮਾਨੀ ਮਾਰਿਆ ਗਿਆ, ਜਿਸ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ।
 

ਅੱਜ ਦਿੱਲੀ 'ਚ 1 ਲਿਟਰ ਪੈਟਰੋਲ ਦੀ ਕੀਮਤ 10 ਪੈਸੇ ਵੱਧ ਗਈ ਹੈ। ਕੋਲਕਾਤਾ, ਮੁੰਬਈ ਅਤੇ ਚੇਨਈ 'ਚ 9 ਪੈਸੇ ਦਾ ਵਾਧਾ ਹੋਇਆ ਹੈ। ਇਸ ਤੋਂ ਬਾਅਦ ਇਨ੍ਹਾਂ ਸੂਬਿਆਂ 'ਚ ਪੈਟਰੋਲ ਦੀ ਕੀਮਤ ਲੜੀਵਾਰ 75.54, 78.13, 81.13 ਅਤੇ 78.48 ਰੁਪਏ ਪ੍ਰਤੀ ਲਿਟਰ ਹੋ ਗਈ ਹੈ। 
 

ਦਿੱਲੀ, ਚੇਨਈ ਤੇ ਕੋਲਕਾਤਾਰ 'ਚ 1 ਲਿਟਰ ਡੀਜਲ ਦੀ ਕੀਮਤ 11 ਪੈਸੇ ਵੱਧ ਗੋਈ ਹੈ, ਜਦਕਿ ਮੁੰਬਈ 'ਚ 12 ਪੈਸੇ ਦਾ ਵਾਧਾ ਹੋਇਆ ਹੈ। ਹੁਣ ਇਨ੍ਹਾਂ ਸੂਬਿਆਂ 'ਚ ਡੀਜਲ ਦੀ ਕੀਮਤ ਲੜੀਵਾਰ 68.51, 72.39, 70.87 ਅਤੇ 71.84 ਰੁਪਏ ਪ੍ਰਤੀ ਲਿਟਰ ਹੋ ਗਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Petrol diesel price up fourth day following a surge in crude oil rates