ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 2 ਹਫਤਿਆਂ ’ਚ ਪਹਿਲੀ ਵਾਰ ਘਟੀਆਂ

ਪਿਛਲੇ ਕੁਝ ਦਿਨਾਂ ਤੋਂ ਕੌਮਾਂਤਰੀ ਬਾਜ਼ਾਰ ’ਚ ਕੱਚੇ ਤੇਲ ਦੀ ਕੀਮਤ ਵਿਚ ਨਰਮੀ ਆਉਣ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਨੂੰ ਮਹਿੰਗਾਈ ਤੋਂ ਰਾਹਤ ਮਿਲਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਮਾਮੂਲੀ ਕਟੌਤੀ ਕੀਤੀ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਸਾਊਦੀ ਅਰਬ ਦੀ ਇਕ ਤੇਲ ਕੰਪਨੀ 'ਤੇ ਹੋਏ ਹਮਲੇ ਤੋਂ ਬਾਅਦ ਕੱਚੇ ਤੇਲ ਦੀ ਕੀਮਤ ਚ ਹੋਏ ਭਾਰੀ ਵਾਧੇ ਕਾਰਨ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਲਗਾਤਾਰ ਵਾਧਾ ਹੋਇਆ ਸੀ।

 

ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਦੋਵਾਂ ਵਾਹਨਾਂ-ਬਾਲਣ ਦੀ ਕੀਮਤ ਚ ਹੋਰ ਕਮੀ ਆਵੇਗੀ। ਦਿੱਲੀ, ਮੁੰਬਈ ਅਤੇ ਚੇਨਈ ਚ ਪੈਟਰੋਲ 10 ਪੈਸੇ ਸਸਤਾ ਹੋ ਗਿਆ ਹੈ, ਜਦੋਂਕਿ ਕੋਲਕਾਤਾ ਚ 9 ਪੈਸੇ ਸਸਤਾ ਹੋ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਚ ਦਿੱਲੀ, ਕੋਲਕਾਤਾ ਅਤੇ ਚੇਨਈ ਵਿਚ 6 ਪੈਸੇ ਦੀ ਕਟੌਤੀ ਕੀਤੀ ਗਈ ਹੈ, ਜਦੋਂਕਿ ਮੁੰਬਈ ਚ 7 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ।

 

ਇੰਡੀਅਨ ਆਇਲ ਦੀ ਵੈੱਬਸਾਈਟ ਦੇ ਅਨੁਸਾਰ, ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿੱਚ ਪੈਟਰੋਲ ਦੀਆਂ ਕੀਮਤਾਂ ਕ੍ਰਮਵਾਰ 74.51 ਰੁਪਏ, 77.14 ਰੁਪਏ, 80.11 ਰੁਪਏ ਅਤੇ 77.40 ਰੁਪਏ ਪ੍ਰਤੀ ਲੀਟਰ ‘ਤੇ ਆ ਗਈਆਂ ਹਨ। ਚਾਰਾਂ ਮਹਾਂਨਗਰਾਂ ਵਿੱਚ ਡੀਜ਼ਲ ਦੀਆਂ ਕੀਮਤਾਂ ਵੀ ਕ੍ਰਮਵਾਰ 67.43, 69.79 ਰੁਪਏ, 70.69 ਰੁਪਏ ਅਤੇ 71.24 ਰੁਪਏ ਪ੍ਰਤੀ ਲੀਟਰ ‘ਤੇ ਆ ਗਈਆਂ ਹਨ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Petrol-diesel prices fall for the first time in 2 weeks