ਸਰਕਾਰ ਨੇ ਵੀਰਵਾਰ ਨੂੰ ਤੇਲ ਦੀਆਂ ਕੀਮਤਾਂ ਚ 2.50 ਰੁਪਏ ਦੀ ਕਟੌਤੀ ਕਰਕੇ ਆਮ ਜਨਤਾ ਨੂੰ ਥੋੜ੍ਹੀ ਰਾਹਤ ਤਾਂ ਜ਼ਰੂਰ ਦਿੱਤੀ, ਪਰ ਹੁਣ ਫਿਰ ਸ਼ਨੀਵਾਰ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ।
ਦਿੱਲੀ ਵਿਚ ਪੈਟਰੋਲ ਦੀਆਂ ਕੀਮਤਾਂ ਵਿਚ 18 ਪੈਸੇ ਦਾ ਵਾਧਾ ਹੋਇਆ ਹੈ, ਜਦੋਂਕਿ ਡੀਜ਼ਲ ਦੀ ਕੀਮਤ 29 ਪੈਸੇ ਵਧੀ ਹੈ। ਦਿੱਲੀ ਵਿਚ ਅੱਜ ਪੈਟਰੋਲ ਦੀ ਕੀਮਤ ਵਧ ਕੇ 81.68 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਡੀਜ਼ਲ ਵੀ 73.24 ਰੁਪਏ ਪ੍ਰਤੀ ਲਿਟਰ ਵਿਕ ਰਿਹਾ ਹੈ।
ਪੰਜਾਬ ਦੀ ਗੱਲ ਕਰੀਏ ਤਾਂ ਪੈਟਰੋਲ ਲਗਭਗ 87 ਰੁਪਏ ਪ੍ਰਤੀ ਲਿਟਰ ਵਿਕ ਰਿਹਾ ਹੈ।
Petrol and Diesel prices in #Delhi are Rs 81.68 per litre (increase by Rs 0.18) and Rs 73.24 per litre (increase by Rs 0.29), respectively. Petrol & Diesel prices in #Mumbai are Rs 87.15 per litre (increase by Rs 0.18) and Rs 76.75 (decrease by Rs 0.70), respectively. pic.twitter.com/j23PEYdN0c
— ANI (@ANI) October 6, 2018