ਵਿਸ਼ਵ ਬਾਜ਼ਾਰਾਂ ਤੋਂ ਮਿਲੇ-ਜੁਲੇ ਸੰਕੇਤਾਂ ਵਿਚਕਾਰ ਸੋਮਵਾਰ ਦੇ ਕਾਰੋਬਾਰ 'ਚ ਸੈਂਸੈਕਸ ਅਤੇ ਨਿਫਟੀ ਤੇਜ਼ੀ 'ਚ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ.ਐਸ.ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 373.76 ਅੰਕ ਯਾਨੀ 1.09 ਫੀਸਦੀ ਚੜ੍ਹ ਕੇ 34,689.39 'ਤੇ ਖੁੱਲ੍ਹਾ ਹੈ। ਨੈਸ਼ਨਲ ਸਟਾਕ ਐਕਸਚੇਂਜ (ਐਨ.ਐਸ.ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 102.30 ਅੰਕ ਯਾਨੀ 0.99 ਫੀਸਦੀ ਦੀ ਤੇਜ਼ੀ ਨਾਲ 10,405.85 ਦੇ ਪੱਧਰ 'ਤੇ ਖੁੱਲ੍ਹਿਆ ਹੈ।
ਕਾਰੋਬਾਰ ਦੇ ਸ਼ੁਰੂ 'ਚ ਬੀ.ਐੱਸ.ਈ. ਮਿਡ ਕੈਪ 'ਚ 68 ਅੰਕ ਦੀ ਮਜਬੂਤੀ ਅਤੇ ਬੈਂਕ ਨਿਫਟੀ 'ਚ 398 ਅੰਕ ਦੀ ਤੇਜ਼ੀ ਦੇਖਣ ਨੂੰ ਮਿਲੀ ਹੈ।