ਸ਼ੁੱਕਰਵਾਰ ਨੂੰ ਸੈਂਸੈਕਸ ਅਤੇ ਨਿਫਟੀ ਤੇਜ਼ੀ ਨਾਲ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ.ਐੱਸ.ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 128.57 ਅੰਕ ਚੜ੍ਹ ਕੇ 36452.74 'ਤੇ ਖੁੱਲਿਆ ਹੈ, ਜਦੋਂ ਕਿ ਨੈਸ਼ਨਲ ਸਟਾਕ ਐਕਸਚੇਂਜ (ਐੱਨ.ਐੱਸ.ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 30.55 ਅੰਕ ਦੀ ਹਲਕੀ ਤੇਜ਼ੀ ਨਾਲ 11008.10 ਦੇ ਪੱਧਰ 'ਤੇ ਖੁੱਲ੍ਹਿਆ ਹੈ। ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 56 ਅੰਕ ਦੀ ਮਜਬੂਤੀ ਅਤੇ ਬੈਂਕ ਨਿਫਟੀ 'ਚ 93 ਅੰਕ ਦੀ ਤੇਜ਼ੀ ਦੇਖਣ ਨੂੰ ਮਿਲੀ ਹੈ।