ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੈਂਸੈਕਸ 'ਚ ਮਾਮੂਲੀ 35 ਅੰਕ ਦਾ ਉਛਾਲ, ਨਿਫਟੀ 11530 ਦੇ ਹੇਠਾਂ ਖੁੱਲ੍ਹਿਆ

ਵਿਸ਼ਵ ਬਾਜ਼ਾਰਾਂ ਤੋਂ ਮਿਲੇ ਕਮਜ਼ੋਰ ਸੰਕੇਤਾਂ ਵਿਚਕਾਰ ਭਾਰਤੀ ਬਾਜ਼ਾਰ ਦੀ ਸ਼ੁਰੂਆਤ ਮਿਲੀ-ਜੁਲੀ ਹੋਈ ਹੈ। ਬੁੱਧਵਾਰ ਦੇ ਕਾਰੋਬਾਰੀ ਦਿਨ ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਮਾਮੂਲੀ 35 ਅੰਕ ਦੀ ਤੇਜ਼ੀ ਨਾਲ 38,192.95 ਦੇ ਪੱਧਰ 'ਤੇ ਖੁੱਲ੍ਹਾ। ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 5.45 ਅੰਕ ਦੀ ਗਿਰਾਵਟ ਨਾਲ 11,514.85 ਦੇ ਪੱਧਰ 'ਤੇ ਖੁੱਲ੍ਹਿਆ। ਕਾਰੋਬਾਰ ਦੇ ਸ਼ੁਰੂ 'ਚ ਬੈਂਕ ਨਿਫਟੀ 'ਚ 22 ਅੰਕ ਦੀ ਗਿਰਾਵਟ ਅਤੇ ਅਤੇ ਬੀ. ਐੱਸ. ਈ. ਮਿਡ ਕੈਪ 'ਚ 8 ਅੰਕ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ।

 

 

ਵਿਸ਼ਵ ਬਾਜ਼ਾਰਾਂ ਦੀ ਗੱਲ ਕਰੀਏ ਤਾਂ ਮੰਗਲਵਾਰ ਦੇ ਕਾਰੋਬਾਰ 'ਚ ਅਮਰੀਕੀ ਬਾਜ਼ਾਰ ਗਿਰਾਵਟ 'ਚ ਬੰਦ ਹੋਏ ਹਨ ਅਤੇ ਅੱਜ ਏਸ਼ੀਆਈ ਬਾਜ਼ਾਰਾਂ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਜਾਪਾਨ ਦਾ ਨਿੱਕੇਈ 0.3 ਫੀਸਦੀ ਦੀ ਕਮਜ਼ੋਰੀ ਅਤੇ ਐੱਨ. ਐੱਸ. ਈ.-50 ਦਾ ਸਿੰਗਾਪੁਰ-ਟ੍ਰੇਡਡ ਐੱਸ. ਜੀ. ਐਕਸ. ਨਿਫਟੀ 48 ਅੰਕ ਕਮਜ਼ੋਰ ਹੋ ਕੇ ਕਾਰੋਬਾਰ ਕਰ ਰਿਹਾ ਹੈ।

 

ਸਿੰਗਾਪੁਰ-ਟ੍ਰੇਡਿਡ ਐੱਸ. ਜੀ. ਐਕਸ. ਨਿਫਟੀ 48 ਅੰਕ ਡਿੱਗ ਕੇ 11,535 'ਤੇ ਕਾਰੋਬਾਰ ਕਰਦਾ ਦਿਸਿਆ। ਜਾਪਾਨ ਦਾ ਬਾਜ਼ਾਰ ਨਿੱਕੇਈ 0.3 ਫੀਸਦੀ ਮਜਬੂਤ ਹੋ ਕੇ 22,631 'ਤੇ ਕਾਰੋਬਾਰ ਕਰ ਰਿਹਾ ਹੈ। ਚੀਨ ਦਾ ਬਾਜ਼ਾਰ ਸ਼ੰਘਾਈ ਕੰਪੋਜ਼ਿਟ 16 ਅੰਕ ਡਿੱਗ ਕੇ 2,734 'ਤੇ ਕਾਰੋਬਾਰ ਕਰਦਾ ਦਿਸਿਆ। ਹਾਂਗਕਾਂਗ ਦੇ ਹੈਂਗ ਸੇਂਗ 'ਚ 436 ਅੰਕ ਦੀ ਗਿਰਾਵਟ ਦੇਖਣ ਨੂੰ ਮਿਲੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sensex slips marginally by 35 points Nifty opens below 11530