ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ੇਅਰ ਬਾਜ਼ਾਰ: ਸੈਂਸੈਕਸ 38814 'ਤੇ ਪੁੱਜਿਆ, ਨਿਫਟੀ 11730 ਦੇ ਪਾਰ ਖੁੱਲ੍ਹਿਆ

ਵਿਸ਼ਵ ਬਾਜ਼ਾਰਾਂ ਤੋਂ ਮਿਲੇ ਚੰਗੇ ਸੰਕੇਤਾਂ ਵਿਚਕਾਰ ਭਾਰਤੀ ਸਟਾਕ ਮਾਰਕੀਟ 'ਚ ਤੇਜ਼ੀ ਦੇਖਣ ਨੂੰ ਮਿਲੀ ਹੈ। ਮੰਗਲਵਾਰ ਦੇ ਕਾਰੋਬਾਰੀ ਦਿਨ ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 140.22 ਅੰਕ ਚੜ੍ਹ ਕੇ 38,814.63 'ਤੇ ਅਤੇ ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 40 ਅੰਕ ਦੀ ਮਜਬੂਤੀ ਨਾਲ 11,731.95 ਦੇ ਪੱਧਰ 'ਤੇ ਖੁੱਲ੍ਹੇ ਹਨ। ਸ਼ੁਰੂ ਦੇ ਕਾਰੋਬਾਰ 'ਚ ਬੀ. ਐੱਸ. ਈ. ਮਿਡ ਕੈਪ 'ਚ 56 ਅੰਕ ਦੀ ਮਜਬੂਤੀ ਅਤੇ ਬੈਂਕ ਨਿਫਟੀ 'ਚ 70 ਅੰਕ ਦੀ ਤੇਜ਼ੀ ਦੇਖਣ ਨੂੰ ਮਿਲੀ। 

 

ਗਲੋਬਲ ਬਾਜ਼ਾਰਾਂ ਦੀ ਗੱਲ ਕਰੀਏ ਤਾਂ ਸੋਮਵਾਰ ਦੇ ਕਾਰੋਬਾਰ 'ਚ ਅਮਰੀਕੀ ਬਾਜ਼ਾਰ ਤੇਜ਼ੀ 'ਚ ਬੰਦ ਹੋਏ ਹਨ ਅਤੇ ਅੱਜ ਏਸ਼ੀਆਈ ਬਾਜ਼ਾਰਾਂ 'ਚ ਰੌਣਕ ਦੇਖਣ ਨੂੰ ਮਿਲ ਰਹੀ ਹੈ। ਜਾਪਾਨ ਦਾ ਨਿੱਕੇਈ 0.7 ਫੀਸਦੀ ਦੀ ਤੇਜ਼ੀ 'ਚ ਅਤੇ ਅਤੇ ਐੱਨ. ਐੱਸ. ਈ.-50 ਦਾ ਸਿੰਗਾਪੁਰ-ਟ੍ਰੇਡਡ ਐੱਸ. ਜੀ. ਐਕਸ. ਨਿਫਟੀ 24 ਅੰਕ ਚੜ੍ਹ ਕੇ ਕਾਰੋਬਾਰ ਕਰ ਰਿਹਾ ਹੈ।


ਸਿੰਗਾਪੁਰ-ਟ੍ਰੇਡਿਡ ਐੱਸ. ਜੀ. ਐਕਸ. ਨਿਫਟੀ 24 ਅੰਕ ਵਧ ਕੇ 11,740 ਦੇ ਪਾਰ ਕਾਰੋਬਾਰ ਕਰਦਾ ਦਿਸਿਆ। ਜਾਪਾਨ ਦਾ ਬਾਜ਼ਾਰ ਨਿੱਕੇਈ 0.7 ਫੀਸਦੀ ਮਜਬੂਤ ਹੋ ਕੇ 22,944 'ਤੇ ਕਾਰੋਬਾਰ ਕਰ ਰਿਹਾ ਹੈ। ਚੀਨ ਦਾ ਬਾਜ਼ਾਰ ਸ਼ੰਘਾਈ ਕੰਪੋਜ਼ਿਟ ਸਾਪਟ ਹੋ ਕੇ 2,780 'ਤੇ ਕਾਰੋਬਾਰ ਕਰਦਾ ਦਿਸਿਆ। ਹਾਂਗਕਾਂਗ ਦੇ ਹੈਂਗ ਸੇਂਗ 'ਚ 90 ਅੰਕ ਦੀ ਤੇਜ਼ੀ ਦੇਖਣ ਨੂੰ ਮਿਲੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Stock market: Sensex reaches 38814 Nifty opens across 11730