ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਟਾਟਾ-ਮਿਸਤਰੀ ਕੇਸ: SC ਨੇ NCLAT ਦੇ ਫ਼ੈਸਲੇ ‘ਤੇ ਰੋਕ ਲਗਾਈ

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕੰਪਨੀ ਦੇ ਰਜਿਸਟਰਾਰ ਦੀ ਪਟੀਸ਼ਨ ਖਾਰਜ ਕਰਨ ਦੇ ਨੈਸ਼ਨਲ ਕੰਪਨੀ ਲਾਅ ਐਪੀਲੇਟ ਟ੍ਰਿਬਿਊਨਲ (ਐਨਸੀਐਲਏਟੀ) ਦੇ ਆਦੇਸ਼ ’ਤੇ ਸ਼ੁੱਕਰਵਾਰ ਨੂੰ ਰੋਕ ਲਗਾ ਦਿੱਤੀ। ਕੰਪਨੀ ਦੇ ਰਜਿਸਟਰਾਰ ਨੇ ਟਾਟਾ-ਮਿਸਤਰੀ ਮਾਮਲੇ ਵਿੱਚ ਐਨਸੀਐਲਏਟੀ ਦੇ ਆਦੇਸ਼ ਵਿੱਚ ਸੋਧ ਦਾਇਰ ਕੀਤੀ ਸੀ।

 

ਚੀਫ਼ ਜਸਟਿਸ ਐਸ.ਏ. ਬੋਬੜੇ, ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਸੂਰਿਆ ਕਾਂਤ ਦਾ ਬੈਂਚ ਟਾਟਾ ਸੰਨਜ਼ ਪ੍ਰਾਈਵੇਟ ਲਿਮਟਿਡ ਦੀ ਅਪੀਲ 'ਤੇ ਸੁਣਵਾਈ ਕਰਨ ਲਈ ਸਹਿਮਤ ਹੋ ਗਈ। ਬੈਂਚ ਨੇ ਸਬੰਧਤ ਧਿਰਾਂ ਨੂੰ ਇਸ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਹੈ।

 

ਸੁਪਰੀਮ ਕੋਰਟ ਨੇ ਕਿਹਾ ਕਿ ਉਹ ਐਨਸੀਐਲਏਟੀ ਦੇ ਫ਼ੈਸਲੇ ਵਿਰੁਧ ਟਾਟਾ ਸੰਨਜ਼ ਵੱਲੋਂ ਦਾਇਰ ਮੁੱਖ ਪਟੀਸ਼ਨ ਦੇ ਨਾਲ ਹੀ ਕੇਸ ਦੀ ਸੁਣਵਾਈ ਕਰੇਗਾ। ਇਸ ਤੋਂ ਪਹਿਲਾਂ 10 ਜਨਵਰੀ ਨੂੰ ਸੁਪਰੀਮ ਕੋਰਟ ਨੇ ਸਾਈਰਸ ਮਿਸਤਰੀ ਨੂੰ ਟਾਟਾ ਸਮੂਹ ਦਾ ਕਾਰਜਕਾਰੀ ਚੇਅਰਮੈਨ ਨਿਯੁਕਤ ਕਰਨ ਦੇ ਐਨਸੀਐਲਏਟੀ ਦੇ ਆਦੇਸ਼ ‘ਤੇ ਰੋਕ ਲਗਾ ਦਿੱਤੀ ਸੀ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:tata sons cyrus mistry sc stayed order of nclat