ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ, ਜੇਕਰ ਨਾ ਕੀਤਾ ਇਹ ਕੰਮ

1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ, ਜੇਕਰ ਨਾ ਕੀਤਾ ਇਹ ਕੰਮ

ਜਨਪਦ ਗੌਤਮ ਬੁੱਧ ਨਗਰ ਵਿਚ ਇਕ ਜੂਨ ਤੋਂ ਬਿਨਾ ਹੈਲਮੇਟ ਲਗਾਏ ਪੈਟਰੋਲ ਪੰਪ ਉਤੇ ਤੇਲ ਪਾਉਣਣ ਪਹੁੰਚਣ ਦੋ ਪਹੀਆ ਵਾਹਨ ਚਾਲਕਾਂ ਨੂੰ ਪੈਟਰੋਲ ਨਹੀਂ ਮਿਲੇਗਾ। ਇਸ ਸਬੰਧੀ ਜ਼ਿਲ੍ਹਾ ਅਧਿਕਾਰੀ ਬ੍ਰਜੇਸ਼ ਨਰਾਇਣ ਸਿੰਘ ਨੇ ਜਨਪਦ ਦੇ ਸਾਰੇ ਪੈਟਰੋਲ ਪੰਪ ਦੇ ਡੀਲਰਾਂ ਨਾਲ ਮੰਗਲਵਾਰ ਨੂੰ ਇਕ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਆਦੇਸ਼ ਦਿੱਤਾ ਕਿ ਉਹ ਇਕ ਜੂਨ ਤੋਂ ਇਸ ਫੈਸਲੇ ਦਾ ਸਖਤੀ ਨਾਲ ਪਾਲਣਾ ਕਰਨ।

 

ਜ਼ਿਲ੍ਹਾ ਅਧਿਕਾਰੀ ਬ੍ਰਜੇਸ਼ ਨਰਾਇਣ ਸਿੰਘ ਨੇ ਦੱਸਿਆ ਕਿ ਸੜਕ ਸੁਰੱਖਿਆ ਦੇ ਪ੍ਰਤੀ ਜਾਗਰੂਕਤਾ ਲਿਆਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਫੈਸਲਾ ਲਿਆ ਹੈ ਕਿ 31 ਮਈ ਦੇ ਬਾਅਦ ਜਨਪਦ ਦੇ ਕਿਸੇ ਵੀ ਪੈਟਰੋਲ ਪੰਜ ਉਤੇ ਬਿਨਾਂ ਹੈਲਮੇਟ ਪਾ ਕੇ ਆਉਣ ਵਾਲੇ ਦੋ ਪਹੀਆ ਵਾਹਨ ਚਾਲਕਾਂ ਨੂੰ ਪੈਟਰੋਲ ਨਹੀਂ ਦਿੱਤਾ ਜਾਵੇਗਾ।

 

ਉਨ੍ਹਾਂ ਦੱਸਿਆ ਕਿ ਸੜਕ ਹਾਦਸਿਆਂ ਵਿਚ ਆਏ ਦਿਨ ਹੋ ਰਹੀਆਂ ਮੌਤਾਂ ਦੇ ਚਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਆਮ ਜਨ ਮਾਨਸ ਦੀ ਜਾਨ–ਮਾਲ ਦੀ ਰੱਖਿਆ ਲਈ ਇਹ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਪੰਪ ਡੀਲਰਾਂ ਨੂੰ ਆਦੇਸ਼ ਦਿੱਤੇ ਹਨ ਕਿ ਉਹ ਆਪਣੇ ਪੈਟਰੋਲ ਪੰਪ ਉਤੇ ਸੀਸੀਟੀਵੀ ਕੈਮਰੇ ਲਗਵਾਉਣ ਤਾਂ ਕਿ ਬਿਨਾਂ ਹੈਲਮੇਟ ਤੇਲ ਪਵਾਉਣ ਪਹੁੰਚਣ ਵਾਲਿਆਂ ਨੂੰ ਕੈਮਰੇ ਵਿਚ ਕੈਦ ਕੀਤਾ ਜਾ ਸਕੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:you wont get petrol from 1st june if you dont wear helmet