ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

NIOS Exams Datesheet : NIOS 10ਵੀਂ, 12ਵੀਂ ਦੀਆਂ ਪ੍ਰੀਖਿਆਵਾਂ 17 ਜੁਲਾਈ ਤੋਂ, ਵੇਖੋ ਸ਼ਡਿਊਲ

ਨੈਸ਼ਨਲ ਇੰਸਟੀਚਿਊਟ ਆਫ਼ ਓਪਨ ਸਕੂਲਿੰਗ (NIOS) ਨੇ 10ਵੀਂ, 12ਵੀਂ ਕਲਾਸ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਦੀ ਸੋਧੀ ਹੋਈ ਡੇਟਸ਼ੀਟ ਜਾਰੀ ਕੀਤੀ ਹੈ। ਐਨਆਈਓਐਸ ਦੀ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ 17 ਜੁਲਾਈ ਤੋਂ 13 ਅਗਸਤ ਤੱਕ ਲਈਆਂ ਜਾਣਗੀਆਂ। 

 

17 ਜੁਲਾਈ ਨੂੰ 12ਵੀਂ ਕਲਾਸ ਭੌਤਿਕ ਵਿਗਿਆਨ, ਇਤਿਹਾਸ, ਲਾਇਬ੍ਰੇਰੀ ਅਤੇ ਸੂਚਨਾ ਵਿਗਿਆਨ ਅਤੇ  ਦੀ ਸੰਸਕ੍ਰਿਤ ਵਿਆਕਰਨ ਦੀਆਂ ਪ੍ਰੀਖਿਆਵਾਂ ਹੋਣਗੀਆਂ ਜਦੋਂਕਿ 10ਵੀਂ ਜਮਾਤ ਦੀ ਹਿੰਦੁਸਤਾਨੀ ਸੰਗੀਤ ਦਾ ਪੇਪਰ ਹੋਵੇਗਾ। ਇਹ ਪ੍ਰੀਖਿਆਵਾਂ ਦੁਪਹਿਰ 2:30 ਵਜੇ ਤੋਂ ਸ਼ਾਮ 5:30 ਵਜੇ ਤੱਕ ਹੋਣਗੀਆਂ।

 

ਤੁਹਾਨੂੰ ਦੱਸ ਦੇਈਏ ਕਿ ਐਨਆਈਓਐਸ ਨੇ ਮੁੱਖ ਤੌਰ 'ਤੇ 24 ਮਾਰਚ ਤੋਂ 24 ਅਪ੍ਰੈਲ ਤੱਕ ਪ੍ਰੀਖਿਆਵਾਂ ਕਰਵਾਉਣ ਲਈ ਇੱਕ ਸ਼ਡਿਊਲ ਜਾਰੀ ਕੀਤਾ ਸੀ ਪਰ ਕੋਰੋਨਾ ਵਾਇਰਸ ਦੀ ਲਾਗ ਅਤੇ ਤਾਲਾਬੰਦੀ ਕਾਰਨ ਪ੍ਰੀਖਿਆਵਾਂ ਮੁਲਤਵੀ ਕਰਨੀਆਂ ਪਈਆਂ ਸਨ।

 

ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਡਾ. ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਐਤਵਾਰ ਨੂੰ ਐਨਆਈਓਐਸ ਦੀ ਨਵੀਂ ਪ੍ਰੀਖਿਆ ਦੀ ਤਰੀਕ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਡੇਟਸ਼ੀਟ ਵੀ ਸਾਂਝੀ ਕੀਤੀ ਜੋ ਤੁਸੀਂ ਇੱਥੇ ਦੇਖ ਸਕਦੇ ਹੋ।

 

 


ਇਸ ਤੋਂ ਇਲਾਵਾ ਐਨ.ਆਈ.ਓ.ਐੱਸ ਦੀ ਤਰੀਕ ਵੀ ਬੋਰਡ ਦੀ ਅਧਿਕਾਰਤ ਵੈੱਬਸਾਈਟ nios.ac.in 'ਤੇ ਵੇਖੀ ਜਾ ਸਕਦੀ ਹੈ।
......

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:NIOS 10th 12th examinations to be held from July 17 check the exam schedule here