ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਾਲ 2020-21 ਦੇ ਮੈਡੀਕਲ ਦਾਖਲੇ ਹਦਾਇਤਾਂ ਤੇ ਸਰਕਾਰੀ ਨੀਤੀਆਂ ਮੁਤਾਬਕ ਹੋਣ: ਸੋਨੀ

ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵਲੋਂ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫਤਰ ਵਿਖੇ ਸੂਬੇ ਦੇ ਨਿੱਜੀ ਅਤੇ ਜਨਤਕ ਮੈਡੀਕਲ ਕਾਲਜ ਦੇ ਅਧਿਕਾਰੀਆਂ ਅਤੇ ਮੈਨੇਜਮੈਂਟ ਨਾਲ ਮੁਲਾਕਾਤ ਕੀਤੀ ਗਈ

 

ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਸਾਲ 2020-21 ਸੈਸ਼ਨ ਲਈ ਹੋਣ ਵਾਲੇ ਦਾਖ਼ਲਿਆਂ ਸਬੰਧੀ ਕੀਤੀ ਚਰਚਾ ਕੀਤੀ ਗਈ ਜਿਸ ਦੋਰਾਨ ਸ੍ਰੀ ਸੋਨੀ ਨੇ ਆਦੇਸ਼ ਦਿੱਤੇ ਕਿ ਸਾਰੇ ਦਾਖਲੇ ਮੈਡੀਕਲ ਕੋਂਸਲ ਆਫ਼ ਇੰਡੀਆ ਦੀਆਂ ਹਦਾਇਤਾਂ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਅਨੁਸਾਰ ਕੀਤੀਆਂ ਜਾਣ

 

ਸ੍ਰੀ ਸੋਨੀ ਨੇ ਇਸ ਮੌਕੇ ਮੁਹਾਲੀ ਸਥਿਤ ਡਾ. ਬੀ.ਆਰ. ਅੰਬੇਡਕਰ ਮੈਡੀਕਲ ਕਾਲਜ ਵਿੱਚ ਨਵੇਂ ਸੈਸ਼ਨ ਸਾਲ 2020 ਲੲੀ ਕੀਤੇ ਜਾਣ ਵਾਲੇ ਦਾਖ਼ਲਿਆਂ ਬਾਰੇ ਹਦਾਇਤਾਂ ਕੀਤੀ ਕਿ ਵਿਦਿਆਰਥੀਆਂ ਲਈ ਕਲਾਸਾਂ ਸ਼ੁਰੂ ਹੋਣ ਤੋਂ ਪਹਿਲਾਂ ਲੋੜੀਂਦੇ ਇੰਫਰਾਸਟਰਕਚਰ ਦਾ ਪ੍ਰਬੰਧ ਕਰ ਲਿਆ ਜਾਵੇ ਤਾਂ ਜ਼ੋ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਾ ਆਵੇ

 

ਇਸ ਮੌਕੇ ਸ੍ਰੀ ਸੋਨੀ ਨੇ ਮੈਡੀਕਲ ਕਾਲਜ ਦੀਆਂ ਮੈਨੇਜਮੈਂਟ ਤੋਂ ਉਨ੍ਹਾਂ ਦੀਆ ਸਮੱਸਿਆਵਾਂ ਵੀ ਸੁਣੀਆਂ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਭ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇਗਾ

 

ਇਸ ਮੌਕੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਮੈਡੀਕਲ ਸਾਇੰਸਜ ਦੇ ਵਾਈਸ ਚਾਂਸਲਰ ਡਾ.ਰਾਜ ਬਹਾਦਰ ਅਤੇ ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਸ੍ਰੀ ਡੀ.ਕੇ.ਤਿਵਾੜੀ ਹਾਜ਼ਰ ਸਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Admission guidelines for the year 2020-21 should be as per Government policies: Soni