ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਜਟ 2020: ਪਛੜੇ ਵਿਦਿਆਰਥੀਆਂ ਲਈ ਆਨਲਾਈਨ ਡਿਗਰੀ ਕੋਰਸ, ਨਵੀਂ ਸਿੱਖਿਆ ਨੀਤੀ ਛੇਤੀ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਦੇਸ਼ ਦੇ ਚੋਟੀ ਦੀਆਂ 100 ਵਿਦਿਅਕ ਸੰਸਥਾਵਾਂ ਉਨ੍ਹਾਂ ਵਿਦਿਆਰਥੀਆਂ ਲਈ ਡਿਗਰੀ-ਪੱਧਰ ਦਾ ਆਨਲਾਈਨ ਸਿੱਖਿਆ ਪ੍ਰੋਗਰਾਮ ਸ਼ੁਰੂ ਕਰਨਗੀਆਂ ਜੋ ਸਮਾਜ ਦੇ ਪਛੜੇ ਵਰਗਾਂ ਨਾਲ ਸਬੰਧਤ ਹਨ ਅਤੇ ਜਿਨ੍ਹਾਂ ਕੋਲ ਉੱਚ ਸਿੱਖਿਆ ਤੱਕ ਪਹੁੰਚ ਨਹੀਂ ਹੈ।
 

ਸੀਤਾਰਮਣ ਨੇ ਸੰਸਦ ਵਿੱਚ ਵਿੱਤੀ ਸਾਲ 2020-2021 ਦਾ ਬਜਟ ਪੇਸ਼ ਕਰਦਿਆਂ ਕਿਹਾ ਕਿ ਨਵੀਂ ਸਿੱਖਿਆ ਨੀਤੀ ਜਲਦੀ ਹੀ ਐਲਾਨੀ ਜਾਵੇਗੀ ਅਤੇ ਸਰਕਾਰ ਅਗਲੇ ਸਾਲ ਵਿੱਤੀ ਸਾਲ ਵਿੱਚ ਸਿੱਖਿਆ ਖੇਤਰ ਲਈ 99,300 ਕਰੋੜ ਰੁਪਏ ਅਤੇ ਹੁਨਰ ਵਿਕਾਸ ਲਈ 3,000 ਕਰੋੜ ਰੁਪਏ ਅਲਾਟ ਕਰੇਗੀ।
 

ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਸਿਹਤ ਮੰਤਰਾਲਾ, ਹੁਨਰ ਵਿਕਾਸ ਅਤੇ ਉੱਦਮ ਮੰਤਰਾਲਾ ਅਧਿਆਪਕਾਂ, ਨਰਸਾਂ, ਪੈਰਾ ਮੈਡੀਕਲ ਅਤੇ ਸੇਵਾ ਪ੍ਰਦਾਤਾਵਾਂ ਦੇ ਹੁਨਰਾਂ ਨੂੰ ਬਿਹਤਰ ਬਣਾਉਣ ਅਤੇ ਉਨ੍ਹਾਂ ਦੇ ਅਨੁਕੂਲ ਬਣਾਉਣ ਲਈ ਪੇਸ਼ੇਵਰ ਸੰਸਥਾਵਾਂ ਦੇ ਸਹਿਯੋਗ ਨਾਲ ਵਿਸ਼ੇਸ਼ ਸਿਖਲਾਈ ਕੋਰਸ ਸ਼ੁਰੂ ਕਰੇਗਾ। ਉਨ੍ਹਾਂ ਕਿਹਾ ਕਿ ਭਾਰਤ ਨੂੰ ਉੱਚ ਸਿੱਖਿਆ ਲਈ ਤਰਜੀਹ ਵਾਲੀ ਮੰਜ਼ਲ ਹੋਣੀ ਚਾਹੀਦੀ ਹੈ।
 

ਉਨ੍ਹਾਂ ਕਿਹਾ ਕਿ ਭਾਰਤ ਵਿੱਚ ਅਧਿਐਨ ਪ੍ਰੋਗਰਾਮ ਤਹਿਤ ਏਸ਼ੀਆਈ ਅਤੇ ਅਫਰੀਕੀ ਦੇਸ਼ਾਂ ਵਿੱਚ ਇੱਕ ਆਈਐਨਜੀ-ਐਸਏਟੀ ਪ੍ਰੀਖਿਆ ਦਾ ਪ੍ਰਸਤਾਵ ਰਖਿਆ ਗਿਆ ਹੈ ਤਾਂ ਕਿ ਵਿਦੇਸ਼ੀ ਉਮੀਦਵਾਰਾਂ ਨੂੰ ਭਾਰਤੀ ਉੱਚ ਵਿਦਿਅਕ ਕੇਂਦਰਾਂ ਵਿੱਚ ਪੜ੍ਹਨ ਲਈ ਵਜ਼ੀਫ਼ੇ ਪ੍ਰਾਪਤ ਕਰਨ ਵਾਲੇ ਮਿਆਰ ਨੂੰ ਤੈਅ ਕੀਤਾ ਜਾ ਸਕੇ।
 

ਸੀਤਾਰਮਨ ਨੇ ਕਿਹਾ ਕਿ ਸੂਬਿਆਂ ਦੇ ਸਿੱਖਿਆ ਮੰਤਰੀਆਂ, ਸੰਸਦ ਮੈਂਬਰਾਂ ਅਤੇ ਹੋਰ ਹਿੱਸੇਦਾਰਾਂ ਨਾਲ ਸਿੱਖਿਆ ਨੀਤੀ 'ਤੇ ਗੱਲਬਾਤ ਹੋਈ ਹੈ। ਦੋ ਲੱਖ ਤੋਂ ਵੱਧ ਸੁਝਾਅ ਪ੍ਰਾਪਤ ਹੋਏ ਹਨ। ਨਵੀਂ ਸਿੱਖਿਆ ਨੀਤੀ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਬਾਹਰੀ ਵਪਾਰਕ ਉਧਾਰ ਅਤੇ ਵਿਦੇਸ਼ੀ ਸਿੱਧੇ ਨਿਵੇਸ਼ (ਐਫ.ਡੀ.ਆਈ.) ਨੂੰ ਆਕਰਸ਼ਿਤ ਕਰਨ ਲਈ ਕਦਮ ਚੁੱਕੇ ਜਾਣਗੇ।
 

ਵੰਚਿਤ ਵਰਗਾਂ ਲਈ ਆਨਲਾਈਨ ਡਿਗਰੀ
 

ਸੀਤਾਰਮਨ ਨੇ ਐਲਾਨ ਕੀਤਾ ਕਿ ਸਮਾਜ ਦੇ ਪਛੜੇ ਵਰਗਾਂ ਨਾਲ ਸਬੰਧਤ ਅਤੇ ਉੱਚ ਵਿਦਿਆ ਤੱਕ ਪਹੁੰਚ ਨਾ ਹੋਣ ਵਾਲੇ ਵਿਦਿਆਰਥੀਆਂ ਲਈ ਡਿਗਰੀ-ਪੱਧਰ ਦਾ ਆਨਲਾਈਨ ਸਿਖਲਾਈ ਪ੍ਰੋਗਰਾਮ ਪੇਸ਼ ਕਰਨ ਦਾ ਪ੍ਰਸਤਾਵ ਹੈ। 

ਉਨ੍ਹਾਂ ਕਿਹਾ ਕਿ ਰਾਸ਼ਟਰੀ ਸੰਸਥਾਵਾਂ ਦੀ ਦਰਜਾਬੰਦੀ ਵਿੱਚ ਸਿਰਫ ਚੋਟੀ ਦੀਆਂ 100 ਸੰਸਥਾਵਾਂ ਹੀ ਇਹ ਪ੍ਰੋਗਰਾਮ ਮੁਹੱਈਆ ਕਰਵਾਉਂਣਗੀਆਂ ਅਤੇ ਸ਼ੁਰੂਆਤ ਵਿੱਚ ਕੁਝ ਸੰਸਥਾਵਾਂ ਨੂੰ ਅਜਿਹੇ ਪ੍ਰੋਗਰਾਮ ਮੁਹੱਈਆ ਕਰਵਾਉਣ ਲਈ ਕਿਹਾ ਜਾਵੇਗਾ। ਸੀਤਾਰਮਨ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੁਲਿਸ ਸਾਇੰਸ, ਫੋਰੈਂਸਿਕ ਸਾਇੰਸ ਅਤੇ ਸਾਈਬਰ ਫੋਰੈਂਸਿਕ ਦੇ ਖੇਤਰਾਂ ਵਿੱਚ ਇਕ ਰਾਸ਼ਟਰੀ ਪੁਲਿਸ ਯੂਨੀਵਰਸਿਟੀ ਅਤੇ ਇਕ ਰਾਸ਼ਟਰੀ ਫੋਰੈਂਸਿਕ ਸਾਇੰਸ ਯੂਨੀਵਰਸਿਟੀ ਦੀ ਤਜਵੀਜ਼ ਰੱਖੀ ਗਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Budget 2020: Online degree course for underprivileged students and new education policy will be introduced soon