ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CBSE ਦੀ 10ਵੀਂ ਤੇ 12ਵੀਂ ਦੀ ਡੇਟਸ਼ੀਟ ਟਲੀ, ਹੁਣ 18 ਮਈ ਤੱਕ ਹੋਵੇਗੀ ਜਾਰੀ

CBSE 10th 12th Date sheet 2020: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) 10ਵੀਂ ਤੇ ਬਾਰ੍ਹਵੀਂ ਦੀਆਂ ਬਾਕੀ ਪ੍ਰੀਖਿਆਵਾਂ ਦੀ ਡੇਟਸ਼ੀਟ ਅੱਜ (ਸ਼ਨਿੱਚਰਵਾਰ) ਨੂੰ ਜਾਰੀ ਨਹੀਂ ਹੋਵੇਗੀ। ਮਨੁੱਖੀ ਸਰੋਤ ਵਿਕਾਸ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ਇਹ ਡੇਟਸ਼ੀਟ ਸੋਮਵਾਰ (18 ਮਈ) ਤੱਕ ਜਾਰੀ ਕੀਤੀ ਜਾਵੇਗੀ।

 

ਉਨ੍ਹਾਂ ਕਿਹਾ ਕਿ ਸੀਬੀਐਸਈ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਕੁਝ ਹੋਰ ਤਕਨੀਕੀ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਰਿਹਾ ਹੈ, ਜਿਸ ਕਾਰਨ ਅੱਜ ਸ਼ਾਮ 5 ਵਜੇ ਹੋਣ ਵਾਲੀ ਦਸਵੀਂ ਅਤੇ ਬਾਰ੍ਹਵੀਂ ਦੀ ਪ੍ਰੀਖਿਆ ਦੀ ਡੇਟਸ਼ੀਟ ਦਾ ਐਲਾਨ ਹੁਣ ਸੋਮਵਾਰ (18 ਮਈ 2020) ਤੱਕ ਹੋਵੇਗੀ। 

 

 

 

 

ਧਿਆਨਯੋਗ ਹੈ ਕਿ ਸੀਬੀਐਸਈ 10ਵੀਂ ਤੇ 12ਵੀਂ ਦੀਆਂ ਬਾਕੀ ਪ੍ਰੀਖਿਆਵਾਂ 1 ਜੁਲਾਈ ਤੋਂ 15 ਜੁਲਾਈ ( CBSE 10th 12th Exam Dates 2020 ) ਵਿਚਕਾਰ ਹੋਣੀਆਂ ਹਨ। ਅੱਜ ਇਹ ਪਤਾ ਲੱਗਣਾ ਸੀ ਕਿ ਕਿਹੜਾ ਪੇਪਰ ਕਿਹੜੇ ਦਿਨ ਹੋਵੇਗਾ। ਹੁਣ ਵਿਦਿਆਰਥੀਆਂ ਨੂੰ ਸਮਾਂ ਸਾਰਣੀ ਲਈ 18 ਮਈ ਤੱਕ ਇੰਤਜ਼ਾਰ ਕਰਨਾ ਪਵੇਗਾ।

 

ਇਸ ਤੋਂ ਪਹਿਲਾਂ ਡੇਟਸ਼ੀਟ ਅੱਜ ਹੋਣ ਦੀ ਸੂਚਨਾ ਕੇਂਦਰੀ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ ਸ਼ਨਿੱਚਰਵਾਰ ਸਵੇਰੇ ਟਵੀਟ ਕਰਕੇ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਕੋਰੋਨਾ ਸੰਕਟ ਕਾਰਨ ਸੀਬੀਐਸਈ ਦੀਆਂ ਬਾਕੀ ਪ੍ਰੀਖਿਆਵਾਂ ਬਾਰੇ ਬੇਯਕੀਨੀ ਬਣੀ ਹੋਈ ਸੀ। ਅੱਜ ਅਸੀਂ ਕਲਾਸ 10ਵੀਂ ਅਤੇ 12ਵੀਂ ਦੀ ਪ੍ਰੀਖਿਆ ਦੀ ਡੇਟਸ਼ੀਟ ਸ਼ਾਮ 5 ਵਜੇ ਜਾਰੀ ਕਰ ਰਹੇ ਹਾਂ।
 

29 ਵਿਸ਼ਿਆਂ ਦੀ ਹੋਵੇਗੀ ਪ੍ਰੀਖਿਆ 
ਤੁਹਾਨੂੰ ਦੱਸ ਦੇਈਏ ਕਿ ਲੌਕਡਾਊਨ ਕਾਰਨ 10ਵੀਂ ਅਤੇ 12ਵੀਂ ਦੇ 83 ਵਿਸ਼ਿਆਂ ਦੀ ਪ੍ਰੀਖਿਆਵਾਂ ਨੂੰ ਵਿਚਾਲੇ ਹੀ ਰੱਦ ਕਰਨਾ ਪਿਆ। ਜਿਸ ਤੋਂ ਬਾਅਦ ਸੀਬੀਐਸਈ ਨੇ ਫ਼ੈਸਲਾ ਲਿਆ ਸੀ ਕਿ ਇਨ੍ਹਾਂ ਵਿੱਚੋਂ 29 ਮੁੱਖ ਵਿਸ਼ਿਆਂ ਲਈ ਹੀ ਪ੍ਰੀਖਿਆਵਾਂ ਲਈਆਂ ਜਾਣਗੀਆਂ। ਇਹ ਉਹ ਪੇਪਰ ਹਨ ਜੋ ਅਗਲੀ ਜਮਾਤ ਵਿੱਚ ਤਰੱਕੀ ਅਤੇ ਗ੍ਰੈਜੂਏਟ ਕੋਰਸਾਂ ਵਿੱਚ ਦਾਖ਼ਲਾ ਲੈਣ ਲਈ ਬਹੁਤ ਮਹੱਤਵਪੂਰਨ ਹਨ।
..........

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: CBSE 10th 12th Datesheet 2020 will not announced today dates Of pending Class 10 And 12 Exams will be out on 18 May