ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CBSE Exam: ਉੱਤਰ-ਪੂਰਬੀ ਦਿੱਲੀ 'ਚ 28, 29 ਫਰਵਰੀ ਨੂੰ 10ਵੀਂ, 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ ਹਿੰਸਾ ਪ੍ਰਭਾਵਿਤ ਉੱਤਰ-ਪੂਰਬੀ ਦਿੱਲੀ ਵਿੱਚ 28, 29 ਫਰਵਰੀ ਨੂੰ ਹੋਣ ਵਾਲੀਆਂ 10ਵੀਂ, 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਇਨ੍ਹਾਂ ਖੇਤਰਾਂ ਨੂੰ ਛੱਡ ਕੇ, 2 ਮਾਰਚ ਤਂਆ ਦਿੱਲੀ ਵਿੱਚ 10ਵੀਂ, 12ਵੀਂ ਜਮਾਤ ਦੇ ਪ੍ਰੀਖਿਆ ਸ਼ਡਿਊਲ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ। ਇੱਥੇ ਪ੍ਰੀਖਿਆਵਾਂ ਉਨ੍ਹਾਂ ਦੇ ਨਿਰਧਾਰਤ ਕਾਰਜਕ੍ਰਮ ਦੇ ਅਨੁਸਾਰ ਹੋਣਗੀਆਂ। 

 

ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਸੀਬੀਐਸਈ ਨੇ ਉੱਤਰ ਪੂਰਬੀ ਦਿੱਲੀ ਅਤੇ ਪੂਰਬੀ ਦਿੱਲੀ ਦੇ ਕੁਝ ਕੇਂਦਰਾਂ ‘ਤੇ ਵੀਰਵਾਰ ਨੂੰ ਹੋਣ ਵਾਲੀ 12ਵੀਂ ਕਲਾਸ ਦੀ ਅੰਗਰੇਜ਼ੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਸੀ। ਪ੍ਰਭਾਵਤ ਵਿਦਿਆਰਥੀਆਂ ਦੀ ਪ੍ਰੀਖਿਆ ਦੀ ਅਗਲੀ ਤਰੀਕ ਨੂੰ ਜਲਦੀ ਹੀ ਸੂਚਿਤ ਕਰ ਦਿੱਤਾ ਜਾਵੇਗਾ।

 

ਇਸ ਤੋਂ ਇਲਾਵਾ ਸੀਬੀਐਸਈ ਪੂਰਬੀ ਦਿੱਲੀ ਵਿੱਚ ਹਿੰਸਕ ਹੋਣ ਵਾਲੀਆਂ ਰਾਸ਼ਟਰੀ ਰਾਜਧਾਨੀ ਦੇ ਹੋਰ ਇਲਾਕਿਆਂ ਵਿੱਚ ਪ੍ਰੀਖਿਆਵਾਂ ਵਿੱਚ ਨਹੀਂ ਬੈਠ ਸਕੇ ਵਿਦਿਆਰਥੀਆਂ ਲਈ ਮੁੜ ਤੋਂ ਪ੍ਰੀਖਿਆ ਲਈ ਜਾਵੇਗੀ। ਇਸ ਦੇ ਲਈ ਬੋਰਡ ਨੇ ਸ਼ਹਿਰ ਵਿੱਚ ਮੌਜੂਦਾ ਸਥਿਤੀ ਦੇ ਕਾਰਨ ਪ੍ਰੀਖਿਆਵਾਂ ਨਹੀਂ ਦੇ ਸਕੇ ਵਿਦਿਆਰਥੀਆਂ ਦੀ ਜਾਣਕਾਰੀ ਮੰਗੀ ਹੈ।
 

ਸੀਬੀਐਸਈ ਦੇ ਸਕੱਤਰ ਅਨੁਰਾਗ ਤ੍ਰਿਪਾਠੀ ਨੇ ਕਿਹਾ ਕਿ ਬੋਰਡ ਨੇ ਸਕੂਲ ਦੇ ਪ੍ਰਿੰਸੀਪਲਾਂ ਨੂੰ ਕਿਹਾ ਹੈ ਕਿ ਉਹ 10ਵੀਂ ਅਤੇ 12ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਦੀ ਜਾਣਕਾਰੀ ਸੀਬੀਐਸਈ ਦੇ ਸਬੰਧਤ ਖੇਤਰੀ ਦਫਤਰਾਂ ਨੂੰ ਭੇਜੇ ਜੋ ਦਿੱਲੀ ਵਿੱਚ ਮਾੜੀ ਹਾਲਤ ਕਾਰਨ ਹੁਣ ਤੱਕ ਪ੍ਰੀਖਿਆ ਨਹੀਂ ਦੇ ਸਕੇ ਹਨ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CBSE Exam: 10th 12th examinations to be held on 28 29 February in North-East Delhi postponed