ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

10ਵੀਂ ਤੇ 12ਵੀਂ ਬੋਰਡ ਦੀ ਪ੍ਰੀਖਿਆ ਹੋਣ ਦੇ 20 ਦਿਨਾਂ ਦੇ ਅੰਦਰ ਹੁਣ ਆਵੇਗਾ ਨਤੀਜਾ

CBSE Datesheet and Result 2020: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ ਅਪ੍ਰੈਲ ਦੇ ਆਖ਼ਰੀ ਹਫ਼ਤੇ ਵਿੱਚ 10ਵੀਂ ਅਤੇ 12ਵੀਂ ਬੋਰਡ ਦੀ ਪ੍ਰੀਖਿਆ 2020 ਦਾ ਨਤੀਜਾ ਦੇਣ ਦੀ ਯੋਜਨਾ ਬਣਾਈ ਹੈ। ਇਸ ਸਬੰਧੀ ਬੋਰਡ ਨੇ ਸਾਰੇ ਸਕੂਲਾਂ ਨੂੰ ਇਮਤਿਹਾਨ ਨਾਲ ਸਬੰਧਤ ਨਿਰਦੇਸ਼ ਦੇਣਾ ਸ਼ੁਰੂ ਕਰ ਦਿੱਤਾ ਹੈ। ਜੇ ਬੋਰਡ ਦੀ ਮੰਨੀਏ ਤਾਂ ਨਤੀਜਾ ਬੋਰਡ ਦੀ ਪ੍ਰੀਖਿਆ ਖ਼ਤਮ ਹੋਣ ਦੇ 20 ਦਿਨਾਂ ਦੇ ਅੰਦਰ ਜਾਰੀ ਕਰ ਦਿੱਤਾ ਜਾਵੇਗਾ।

 

ਦੱਸਣਯੋਗ ਹੈ ਕਿ 2019 ਵਿੱਚ 10ਵੀਂ ਦੇ 2 ਮਈ ਅਤੇ 12ਵੀਂ ਦਾ 6 ਮਈ ਨੂੰ ਨਤੀਜੇ ਆਏ ਸਨ। ਨਤੀਜਾ 2019 ਵਿੱਚ ਪ੍ਰੀਖਿਆ ਖ਼ਤਮ ਹੋਣ ਤੋਂ 28 ਦਿਨਾਂ ਬਾਅਦ ਜਾਰੀ ਕੀਤਾ ਸੀ ਪਰ ਇਸ ਵਾਰ ਪ੍ਰੀਖਿਆ ਖ਼ਤਮ ਹੋਣ ਦੇ 20 ਦਿਨਾਂ ਦੇ ਅੰਦਰ ਨਤੀਜੇ 2020 ਵਿੱਚ ਜਾਰੀ ਕੀਤੇ ਜਾਣਗੇ। 

 

ਇਸ ਤੋਂ ਪਹਿਲਾਂ 15 ਜਨਵਰੀ ਤੋਂ 15 ਫਰਵਰੀ ਤੱਕ ਪ੍ਰਯੋਗੀ ਪ੍ਰੀਖਿਆ ਲਈ ਜਾਵੇਗੀ। ਇਸ ਤੋਂ ਬਾਅਦ ਉਨ੍ਹਾਂ ਵਿਸ਼ਿਆਂ ਵਿੱਚ ਪ੍ਰੀਖਿਆਵਾਂ ਕਰਵਾਈਆਂ ਜਾਣਗੀਆਂ ਜਿਨ੍ਹਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਘੱਟ ਹੈ।

 

ਮਾਰਚ ਦੇ ਪਹਿਲੇ ਸੋਮਵਾਰ ਯਾਨੀ ਦੋ ਮਾਰਚ ਤੋਂ ਮੁੱਖ ਵਿਸ਼ਿਆਂ ਦੀ ਪ੍ਰੀਖਿਆ ਸ਼ੁਰੂ ਹੋਵੇਗੀ। ਪ੍ਰੀਖਿਆ ਸ਼ੁਰੂ ਹੋਣ ਦੇ ਨਾਲ ਹੀ ਮੁਲਾਂਕਣ ਦਾ ਕੰਮ ਵੀ ਸ਼ੁਰੂ ਹੋ ਜਾਵੇਗਾ।  ਮੁਲਾਂਕਣ ਦਾ ਕੰਮ ਅਪ੍ਰੈਲ ਦੇ ਦੂਜੇ ਹਫ਼ਤੇ ਤੱਕ ਪੂਰਾ ਹੋ ਜਾਵੇਗਾ। ਇਸ ਤੋਂ ਬਾਅਦ ਨਤੀਜਾ ਜਾਰੀ ਕੀਤਾ ਜਾਵੇਗਾ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CBSE Result 2020 and cbse Exam Dates 2020 latest update: cbse board will relase 10th 12th result after exam