ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਅਧਿਆਪਕਾਂ ਲਈ ਖੁਸ਼ਖ਼ਬਰੀ, ਭਰਤੀ-ਕਾਰਵਾਈ ’ਚ ਰੁਝਿਆ ਸਿੱਖਿਆ ਵਿਭਾਗ

ਸਿੱਖਿਆ ਵਿਭਾਗ ਵੱਲੋਂ ਬਹੁਤ ਹੀ ਚੁਸਤੀ ਅਤੇ ਫ਼ੁਰਤੀ ਨਾਲ ਅਧਿਆਪਕ ਭਰਤੀ ਦਾ ਕਾਰਜ ਨੇਪਰੇ ਚਾੜਨ ਲਈ ਪ੍ਰਕਿਰਿਆ ਪੂਰਨ ਕੀਤੀ ਗਈ ਹੈਇਸ ਲਈ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਸਬੰਧਿਤ ਵਿਭਾਗਾਂ ਨਾਲ ਰਾਬਤਾ ਰੱਖਕੇ ਲੋੜੀਂਦੀ ਕਾਰਵਾਈ ਨੂੰ ਪਰਮ ਅਗੇਤ ਦਿੰਦਿਆਂ ਅਤੇ ਸਬੰਧਿਤ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਤੇਜ਼ੀ ਨਾਲ ਕਾਰਜ ਕੀਤਾ ਗਿਆ ਹੈਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀਪੰਜਾਬ ਵਿਜੈ ਇੰਦਰ ਸਿੰਗਲਾ ਨੇ ਕੀਤਾ

 

 

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਨਵੀਂ ਭਰਤੀ ਸਬੰਧੀ ਪ੍ਰਸਤਾਵ ਤਿਆਰ ਕਰਕੇ ਜਦੋਂ ਵਿੱਤ ਵਿਭਾਗ ਪੰਜਾਬ ਨੂੰ ਭੇਜਿਆ ਗਿਆ ਤਾਂ ਉਸ 'ਤੇ ਵਿੱਤ ਵਿਭਾਗ ਵੱਲੋਂ ਲੋੜੀਂਦੀ ਭਰਤੀ ਲਈ ਅਸਾਮੀਆਂ ਦੀ ਮੰਗ ਨੂੰ ਜਾਇਜ਼ ਠਹਿਰਾਉਣ ਲਈ ਕੁਝ ਵਿਸ਼ੇਸ਼ ਪ੍ਰਕਿਰਿਆਵਾਂ ਨੇਪਰੇ ਚਾੜਨ ਲਈ ਕਿਹਾ ਗਿਆ, ਜਿਨ੍ਹਾਂ ਵਿੱਚ ਅਧਿਆਪਕਾਂ ਦੀਆਂ ਤਰੱਕੀਆਂ ਅਤੇ ਰੈਸ਼ਨੇਲਾਈਜ਼ੇਸ਼ਨ ਦੀ ਪ੍ਰਕਿਰਿਆ ਪ੍ਰਮੁੱਖ ਸਨ

 

ਉਨ੍ਹਾਂ ਦੱਸਿਆ ਕਿ ਨਵੇਂ ਬਣਾਏ ਸੇਵਾਂ ਨਿਯਮਾਂ ਅਨੁਸਾਰ ਪਹਿਲਾਂ ਤਾਂ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ, ਪ੍ਰਾਇਮਰੀ ਦੀਆਂ ਹੈੱਡਟੀਚਰ ਅਤੇ ਸੈਂਟਰ ਹੈੱਡ ਟੀਚਰਾਂ ਦੀਆਂ ਤਰੱਕੀਆਂ, ਮਾਸਟਰ ਕਾਡਰ ਤੋਂ ਲੈਕਚਰਾਰ ਅਤੇ ਲੈਕਚਰਾਰ ਤੋਂ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਕਰਨ ਦੀ ਪ੍ਰਕਿਰਿਆ ਨੂੰ ਸਿੱਖਿਆ ਵਿਭਾਗ ਨੇ ਬਹੁਤ ਹੀ ਤੇਜ਼ੀ ਨਾਲ ਨਿਪਟਾ ਕੇ ਲੋੜੀਂਦੀ ਰੈਸ਼ਨੇਲਾਈਜ਼ੇਸ਼ਨ ਦੀ ਪ੍ਰਕਿਰਿਆ ਨੂੰ ਪੂਰਾ ਕਰਨ ਦਾ ਟੀਚਾ ਮਿੱਥਿਆ, ਜਿਸ ਨਾਲ ਸਿੱਖਿਆ ਵਿਭਾਗ ਵਿੱਚ ਨਵੀਆਂ ਪੋਸਟਾਂ ਉਜਾਗਰ ਹੋਈਆਂ

 

ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੂੰ ਸਿੱਖਿਆ ਵਿਭਾਗ ਵੱਲੋਂ ਨਵੀਂ ਭਰਤੀ ਲਈ ਪ੍ਰਸਤਾਵ ਭੇਜਿਆ ਗਿਆ ਸੀ ਜਿਸ 'ਤੇ ਵਿੱਤ ਵਿਭਾਗ ਨੇ ਹਾਮੀ ਭਰ ਦਿੱਤੀ ਹੈਹੁਣ ਸਿੱਖਿਆ ਵਿਭਾਗ ਵੱਲੋਂ ਤਿਆਰ ਇਸ ਪ੍ਰਸਤਾਵ ਨੂੰ ਪੰਜਾਬ ਦੀ ਕੈਬਨਿਟ ਮੀਟਿੰਗ ਵਿੱਚ ਪ੍ਰਵਾਨਗੀ ਲਈ ਭੇਜਣ ਹਿੱਤ ਤਿਆਰ ਕਰ ਲਿਆ ਗਿਆ ਹੈ

 

ਉਨ੍ਹਾਂ ਕਿਹਾ ਕਿ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜ ਲਈ ਸਿੱਖਿਆ ਵਿਭਾਗ ਦਾ ਆਪਣਾ ਭਰਤੀ ਬੋਰਡ ਪਹਿਲਾਂ ਹੀ ਕੈਬਨਿਟ ਵੱਲੋਂ ਪ੍ਰਵਾਨ ਹੈ, ਜਿਸ ਲਈ ਸਿੱਖਿਆ ਵਿਭਾਗ ਵੱਲੋਂ ਕਿਸੇ ਕਿਸਮ ਦੀ ਕੋਈ ਹੋਰ ਦੇਰੀ ਦੀ ਸੰਭਾਵਨਾ ਨਹੀਂ ਹੋਵੇਗੀਇਸ ਲਈ ਜਿਵੇਂ ਹੀ ਪੰਜਾਬ ਦੀ ਕੈਬਨਿਟ ਵੱਲੋਂ ਸਿੱਖਿਆ ਵਿਭਾਗ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਮਿਲ ਜਾਵੇਗੀ, ਨਾਲ ਹੀ ਨਵੀਂ ਭਰਤੀ ਵਿੱਤ ਵਿਭਾਗ ਵਿਭਾਗ ਵੱਲੋਂ ਪ੍ਰਵਾਨਿਤ ਅਸਾਮੀਆਂ ਅਨੁਸਾਰ ਇਸ਼ਤਿਹਾਰ ਦੇ ਕੇ ਪ੍ਰਕਿਰਿਆ 31 ਮਾਰਚ, 2020 ਤੱਕ ਪੂਰਨ ਕਰ ਦਿੱਤੀ ਜਾਵੇਗੀ

 

ਸ਼੍ਰੀ ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਇਸ ਪ੍ਰਕਿਰਿਆ ਨੂੰ ਬਹੁਤ ਹੀ ਵਧੀਆ ਢੰਗ ਨਾਲ ਨੇਪਰੇ ਚਾੜਿ ਹੈਇਸ ਲਈ ਸਿੱਖਿਆ ਵਿਭਾਗ ਨੇ ਵਿੱਤ ਵਿਭਾਗ ਨਾਲ ਸਮੇਂ-ਸਮੇਂ 'ਤੇ ਮੀਟਿੰਗਾਂ ਕਰਕੇ ਸਰਕਾਰੀ ਸਕੂਲਾਂ ਵਿੱਚ ਗੁਣਾਤਮਕ ਸਿੱਖਿਆ ਦੇਣ ਲਈ ਅਧਿਆਪਕਾਂ ਦੀਆਂ ਅਸਾਮੀਆਂ ਦੀ ਮੰਗ ਰੱਖੀ, ਜਿਸ 'ਤੇ ਸਹੀ ਢੰਗ ਨਾਲ ਕਾਰਵਾਈ ਕਰਦਿਆਂ ਬੇਰੁਜ਼ਗਾਰ ਟੀਈਟੀ ਪਾਸ ਨੌਜਵਾਨਾਂ ਦੀਆਂ ਆਸਾਂ ਨੂੰ ਬੂਰ ਪੇਣ ਦਾ ਸਮਾਂ ਗਿਆ ਹੈ

 

ਉਨ੍ਹਾਂ ਕਿਹਾ ਕਿ ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਇੱਕ ਮੀਟਿੰਗ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨਾਲ ਕੀਤੀ ਗਈ ਹੈ, ਜਿਸ ਵਿੱਚ ਅਧਿਆਪਕਾਂ ਦੀਆਂ ਸੀਨੀਆਰਤਾ ਸੂਚੀਆਂ ਤਿਆਰ ਕਰਕੇ ਰਹਿੰਦੀਆਂ ਤਰੱਕੀਆਂ ਦੀ ਪ੍ਰਕਿਰਿਆ ਨੂੰ ਜਲਦ ਪੂਰਾ ਕਰਨ ਲਈ ਵੀ ਸਖ਼ਤ ਤਾੜਨਾ ਵੀ ਕੀਤੀ ਗਈ ਹੈ

 

ਸਿੱਖਿਆ ਮੰਤਰੀ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਧਰਨਿਆਂ-ਮੁਜ਼ਾਹਰਿਆਂ ਨੂੰ ਛੱਡ ਕੇ ਸ਼ਾਂਤ ਰਹਿਣ ਕਿਉਂਕਿ ਸਿੱਖਿਆ ਵਿਭਾਗ ਵੱਲੋਂ ਭਰਤੀ ਪ੍ਰਕਿਰਿਆ ਆਰੰਭਣ ਲਈ ਬਹੁਤ ਤੇਜ਼ੀ ਨਾਲ ਕਾਰਜ ਕੀਤਾ ਜਾ ਰਿਹਾ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Good news for teachers of Punjab recruitment