ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੁਲਵਾਮਾ ਹਮਲੇ ’ਚ ਸ਼ਹੀਦ ਮਨਿੰਦਰ ਸਿੰਘ ਦੇ ਭਰਾ ਲਖਵੀਸ਼ ਸਿੰਘ ਨੂੰ ਮਿਲੀ ਨੌਕਰੀ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੁਲਵਾਮਾ ਹਮਲੇ ਦੇ ਸ਼ਹੀਦ ਮਨਿੰਦਰ ਸਿੰਘ ਅੱਤਰੀ ਦੇ ਭਰਾ ਲਖਵੀਸ਼ ਸਿੰਘ ਨੂੰ ਨਿਯੁਕਤੀ ਪੱਤਰ ਸੌਂਪਿਆ।

 

ਸ੍ਰੀਮਤੀ ਚੌਧਰੀ ਨੇ ਕੁੱਝ ਦਿਨ ਪਹਿਲਾਂ ਕੀਤਾ ਆਪਣਾ ਵਾਅਦਾ ਪੂਰਾ ਕੀਤਾ ਹੈ, ਜਿਸ ਵਿੱਚ ਉਨ੍ਹਾਂ ਸੀ.ਆਰ.ਪੀ.ਐਫ. ਵਿੱਚ ਸਿਪਾਹੀ ਲਖਵੀਸ਼ ਸਿੰਘ ਨੂੰ ਪੰਜਾਬ ਪੁਲੀਸ ਵਿੱਚ ਉਸੇ ਅਹੁਦੇ ਉਤੇ ਨਿਯੁਕਤ ਕਰਨ ਲਈ ਕਿਹਾ ਸੀ ਅਤੇ ਵਾਅਦਾ ਕੀਤਾ ਸੀ ਕਿ ਨਿਯੁਕਤੀ ਪੱਤਰ ਛੇਤੀ ਜਾਰੀ ਹੋਵੇਗਾ।

 

ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਦੀ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧਤਾ ਦੁਹਰਾਈ ਅਤੇ ਕਿਹਾ ਕਿ ਦੇਸ਼ ਨੂੰ ਆਪਣੇ ਇਨ੍ਹਾਂ ਮਹਾਨ ਸਪੂਤਾਂ ਉਤੇ ਮਾਣ ਹੈ, ਜਿਨ੍ਹਾਂ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਅਤੇ ਅਤਿਵਾਦੀਆਂ ਨਾਲ ਮੁਕਾਬਲਾ ਕਰਦਿਆਂ ਆਪਣਾ ਬਲੀਦਾਨ ਦਿੱਤਾ।

 

ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਸ਼ਹੀਦਾਂ ਦੇ ਹਮੇਸ਼ਾ ਕਰਜ਼ਦਾਰ ਰਹਾਂਗੇ, ਜਿਨ੍ਹਾਂ ਦੀ ਮਿਸਾਲੀ ਬਹਾਦਰੀ ਦੇ ਕਿੱਸੇ ਸਾਡੀਆਂ ਆਉਣ ਵਾਲੀਆਂ ਨਸਲਾਂ ਲਈ ਰਾਹ ਦਸੇਰਾ ਬਣੇ ਰਹਿਣਗੇ।

 

ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਡਾਕਟਰੀ ਇਲਾਜ ਅਤੇ ਬਾਕਾਇਦਾ ਪੈਨਸ਼ਨ ਸ਼ੁਰੂ ਹੋਣ ਤੱਕ ਗੁਜ਼ਾਰਾ ਭੱਤਾ, ਸ਼ਹੀਦਾਂ ਦੇ ਬੱਚਿਆਂ ਤੇ ਵਿਧਾਵਾਵਾਂ ਲਈ ਉੱਚ ਸਿੱਖਿਆ ਅਤੇ ਪੇਸ਼ੇਵਰ ਕੋਰਸਾਂ ਲਈ ਕੋਚਿੰਗ ਕਲਾਸਾਂ ਤੋਂ ਇਲਾਵਾ ਵਿੱਤੀ ਮਦਦ ਦਿੱਤੀ ਜਾਂਦੀ ਹੈ।

 

ਇਸ ਤੋਂ ਇਲਾਵਾ ਸਾਬਕਾ ਫੌਜੀਆਂ ਦੀਆਂ ਲੜਕੀਆਂ ਦੇ ਵਿਆਹ ਲਈ ਵੀ ਮਦਦ ਦਿੱਤੀ ਜਾਂਦੀ ਹੈ। ਸ੍ਰੀਮਤੀ ਅਰੁਨਾ ਚੌਧਰੀ ਨੇ ਮਨਿੰਦਰ ਸਿੰਘ ਦੇ ਪਰਿਵਾਰ ਦੀ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ।

 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਲਖਵੀਸ਼ ਸਿੰਘ ਸੀ.ਆਰ.ਪੀ.ਐਫ. ਦੀ 153ਵੀਂ ਬਟਾਲੀਅਨ ਵਿੱਚ ਸਿਪਾਹੀ ਸੀ ਅਤੇ ਆਸਾਮ ਵਿੱਚ ਤਾਇਨਾਤ ਸੀ। ਇਸ ਤੋਂ ਬਾਅਦ ਉਸ ਦਾ ਤਬਾਦਲਾ ਫਤਹਿਗੜ੍ਹ ਸਾਹਿਬ ਵਿੱਚ 13ਵੀਂ ਬਟਾਲੀਅਨ ਵਿੱਚ ਹੋ ਗਿਆ ਸੀ।

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:hands over appointed letter to Pulwama terror attack Martyr s brother