ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਕਲ ਰੋਕਣ ਲਈ ਪ੍ਰੀਖਿਆ ਕੇਂਦਰਾਂ ’ਚ ਲਗਾਏ ਜਾਣਗੇ ਜੈਮਰ: ਰਮਨ ਬਹਿਲ

ਪੰਜਾਬ ਦੇ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਤੀਜੀ ਬੋਰਡ ਮੀਟਿੰਗ ਦੌਰਾਨ ਬੋਰਡ ਦੀ ਪਾਰਦਰਸ਼ਤਾ ਬਣਾਏ ਰੱਖਣ ਦੀ ਵਚਨਬੱਧਤਾ ਨੂੰ ਪ੍ਰਗਟਾਉਂਦਿਆਂ ਸ੍ਰੀ ਬਹਿਲ ਨੇ ਦੱਸਿਆ ਕਿ ਪ੍ਰੀਖਿਆਵਾਂ ਵਿੱਚ ਨਕਲ ਰੋਕਣ ਲਈ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਪ੍ਰੀਖਿਆ ਕੇਂਦਰਾਂ ਵਿੱਚ ਜੈਮਰ ਲਗਾਏ ਜਾਣਗੇ ਜਿਸ ਨਾਲ ਪ੍ਰੀਖਿਆ ਦੌਰਾਨ ਇਲੈਕਟ੍ਰੋਨਿਕ ਉਪਕਰਨਾਂ ਦੀ ਵਰਤੋਂ ਨਾਲ ਨਕਲ ਦੀ ਸੰਭਾਵਨਾ ਨਹੀਂ ਰਹੇਗੀ।


ਉਨ੍ਹਾਂ ਅੱਗੇ ਦੱਸਿਆ ਕਿ ਪ੍ਰੀਖਿਆ ਦੌਰਾਨ ਪ੍ਰਖਿਆਰਥੀਆਂ ਦੀ ਪਹਿਚਾਣ ਲਈ ਬਾਇਓਮੈਟ੍ਰਿਕ ਮਸ਼ੀਨਾਂ ਦੀ ਵਰਤੋਂ ਵੀ ਕੀਤੀ ਜਾਵੇਗੀ ਤਾਂ ਜੋ ਪ੍ਰੀਖਿਆਰਥੀ ਦੀ ਸਹੀ ਪਹਿਚਾਣ ਕੀਤੀ ਜਾ ਸਕੇ। ਇਸ ਤੋਂ ਇਲਾਵਾ ਮੀਟਿੰਗ ਦੌਰਾਨ ਪੰਜਾਬ ਭਵਨ, ਨਵੀਂ ਦਿੱਲੀ ਵਿਖੇ ਵੱਖ ਵੱਖ ਕੈਟੇਗਰੀ ਦੀਆਂ 16 ਅਸਾਮੀਆਂ ਭਰਨ ਦੀ ਪ੍ਰਕਿਰਆਿ ਨੂੰ ਮਨਜ਼ੂਰੀ ਦਿੱਤੀ ਗਈ। ਇਸ ਮੀਟਿੰਗ ਵਿੱਚ ਦਫ਼ਤਰੀ ਕੰਮ-ਕਾਜ ਦਾ ਜਾਇਜ਼ਾ ਵੀ ਲਿਆ ਗਿਆ।


ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਬੋਰਡ ਦੇ ਮੈਂਬਰ ਸ੍ਰੀ ਜਸਪਾਲ ਸਿੰਘ ਢਿੱਲੋਂ, ਸ੍ਰੀ ਰਜ਼ਨੀਸ ਸਹੋਤਾ, ਸ੍ਰੀਮਤੀ ਰੋਮਿਲਾ ਬਾਂਸਲ, ਸ੍ਰੀ ਭੁਪਿੰਦਰਪਾਲ ਸਿੰਘ, ਸ੍ਰੀ ਰਵਿੰਦਰਪਾਲ ਸਿੰਘ, ਸ੍ਰੀ ਅਮਰਜੀਤ ਸਿੰਘ ਵਾਲੀਆ, ਸ੍ਰੀ ਹਰਪ੍ਰਤਾਪ ਸਿੰਘ ਸਿੱਧੂ, ਸ੍ਰੀ ਕੁਲਦੀਪ ਸਿੰਘ ਕਾਹਲੋ, ਸ੍ਰੀ ਸ਼ਮਸਾਦ ਅਲੀ ਅਤੇ ਬੋਰਡ ਦੇ ਹੋਰ ਅਧਿਕਾਰੀ ਮੌਜੂਦ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jammers to be set up in test centers to prevent duplication: Ramon Behl