ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ 58 ਪਾਰ ਇਹ ਅਫਸਰ-ਮੁਲਾਜ਼ਮ ਹੋ ਰਹੇ ਫਾਰਗ, ਨੌਜਵਾਨਾਂ ਲਈ ਮੌਕਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਉਣ ਦੇ ਮਕਸਦ ਦੇ ਤਹਿਤ ਕੈਬਨਿਟ ਮੰਤਰੀ . ਚਰਨਜੀਤ ਸਿੰਘ ਚੰਨੀ ਨੇ ਆਪਣੇ ਅਧੀਨ ਵੱਖ ਵੱਖ ਵਿਭਾਗਾਂ ਵਿਚ ਆਉਟਸੋਰਸਿੰਗ ਅਤੇ ਪੀ.ਪੀ.ਪੀ ਸਕੀਮ ਅਧੀਨ ਕੰਮ ਕਰ ਰਹੇ 58 ਸਾਲ ਤੋਂ ਵੱਧ ਉਮਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤੁਰੰਤ ਫਾਰਗ ਕਰਨ ਦਾ ਫੈਸਲਾ ਕੀਤਾ ਹੈ

 

ਮੰਤਰੀ ਨੇ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਰੋਜ਼ਗਾਰ ਉੱਤਪਤੀ ਤੇ ਸਿਖਲਾਈ ਅਤੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗਾਂ ਵਿਚੋਂ ਆਉਟਸੋਰਸਿੰਗ ਅਤੇ ਪੀ.ਪੀ.ਪੀ ਸਕੀਮ ਅਧੀਨਂ 58 ਸਾਲ ਤੋਂ ਵੱਧ ਉਮਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤੁਰੰਤ ਫਾਰਗ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ

 

. ਚੰਨੀ ਵਲੋਂ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਰੋਜ਼ਗਾਰ ਉੱਤਪਤੀ ਤੇ ਸਿਖਲਾਈ ਅਤੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗਾਂ ਦੇ ਪ੍ਰਮੁੱਖ ਸਕੱਤਰ/ਸਕੱਤਰ ਨੂੰ ਲਿਖੇ ਪੱਤਰ ਵਿਚ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਵਿਭਾਗਾਂ ਵਿਚ ਆਉਟਸੋਰਸਿੰਗ ਅਤੇ ਪੀ.ਪੀ.ਪੀ ਸਕੀਮ ਅਧੀਨ 58 ਸਾਲ ਤੋਂ ਵੱਧ ਉਮਰ ਦੇ ਕਰਮਚਾਰੀ ਅਤੇ ਅਧਿਕਾਰੀ ਵੱਖ ਵੱਖ ਅਹੁੱਦਿਆਂ 'ਤੇ ਕੰਮ ਕਰ ਰਹੇ ਹਨ, ਜਿੰਨਾਂ ਨੂੰ ਤੁਰੰਤ ਫਾਰਗ ਕੀਤਾ ਜਾਵੇ

 

ਮੰਤਰੀ ਨੇ ਇਸ ਦੇ ਨਾਲ ਹੀ ਕਿਹਾ ਹੈ ਪੰਜਾਬ ਸਰਕਾਰ ਦਾ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਇਹ ਸਰਕਾਰ ਦਾ ਅਹਿਮ ਉਪਰਾਲਾ ਹੈ। ਇਸ ਸਬੰਧੀ ਮੰਤਰੀ ਨੇ ਵਿਭਾਗਾਂ ਦੇ ਮੁੱਖੀਆਂ ਨੂੰ ਲਿਖਿਆ ਹੈ ਕਿ ਖਾਲੀ ਹੋਣ ਵਾਲੀਆਂ ਅਸਾਮੀਆਂ ਦੀ ਥਾਂ 'ਤੇ ਨੌਜਵਾਨਾਂ ਨੂੰ ਭਰਤੀ ਕਰਨ ਲਈ ਤੁਰੰਤ ਕਾਰਵਾਈ ਅਰੰਭੀ ਜਾਵੇ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Orders issued to remove these employees over 58 years old in punjab