ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਹਾਲੀ ਮੈਡੀਕਲ ਕਾਲਜ ਦੀ ਭਰਤੀ ਨੂੰ ਪੰਜਾਬ ਮੰਤਰੀ ਮੰਡਲ ਦੀ ਪ੍ਰਵਾਨਗੀ

ਪੰਜਾਬ ਮੰਤਰੀ ਮੰਡਲ ਨੇ ਅੱਜ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਤੇ ਜਾਂਚ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਮੈਡੀਕਲ ਸਿੱਖਿਆ ਨੂੰ ਪੇਸ਼ੇ ਵਜੋਂ ਚੁਣਨ ਲਈ ਵਿਦਿਆਰਥੀਆਂ ਲਈ ਇਕ ਅਹਿਮ ਫੈਸਲਾ ਲਿਆ ਹੈ। 

 

ਮੰਤਰੀ ਮੰਡਲ ਨੇ ਮੋਹਾਲੀ ਵਿਖੇ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਲਈ ਫੈਕਲਟੀ, ਪੈਰਾ ਮੈਡੀਕਲ ਸਟਾਫ ਅਤੇ ਹੋਰ ਅਸਾਮੀਆਂ ਨੂੰ ਪੜਾਅਵਾਰ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। 

 

ਇਸ ਕਾਲਜ ਵਿੱਚ ਐਮ.ਬੀ.ਬੀ.ਐਸ. ਕੋਰਸ ਦੀਆਂ 100 ਸੀਟਾਂ ਹੋਣਗੀਆਂ। ਇਸ ਫੈਸਲੇ ਨਾਲ ਸਾਲ 2020-21 ਵਿੱਚ ਨਵੇਂ ਕਾਲਜ ਦਾ ਪਹਿਲਾ ਸੈਸ਼ਨ ਚਲਾਉਣ ਲਈ ਰਾਹ ਪੱਧਰਾ ਹੋਵੇਗਾ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Cabinet approves recruitment of Mohali Medical College