ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਇੱਕ ਲੱਖ ਨੌਕਰੀਆਂ ਦੇਵੇਗੀ : ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਐਲਾਨ ਕੀਤਾ ਹੈ ਕਿ ਅਗਲੇ ਦੋ ਸਾਲਾਂ ਵਿੱਚ ਸੂਬੇ ਦੇ ਇੱਕ ਲੱਖ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਦਿੱਤੀਆਂ ਜਾਣਗੀਆਂ।

 

ਕੈਪਟਨ ਨੇ ਇਹ ਐਲਾਨ ਆਪਣੀ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਮੌਕੇ ਕਰਵਾਏ ਇੱਕ ਪ੍ਰੋਗਰਾਮ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਇਹ ਅਸਾਮੀਆਂ ਪਾਰਦਰਸ਼ੀ ਅਤੇ ਮੈਰਿਟ ਆਧਾਰਤ ਪ੍ਰਣਾਲੀ ਰਾਹੀਂ ਭਰੀਆਂ ਜਾਣਗੀਆਂ।

 

ਮੁੱਖ ਮੰਤਰੀ ਨੇ ਕਿਹਾ ਕਿ ਇਹ ਨੌਕਰੀਆਂ ਸਿਹਤ, ਸਿੱਖਿਆ ਅਤੇ ਪੁਲਿਸ ਸਮੇਤ ਹੋਰ ਵਿਭਾਗਾਂ ਵਿੱਚ ਦਿੱਤੀਆਂ ਜਾਣਗੀਆਂ। 

 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਘਰੇਲੂ ਬਿਜਲੀ ਦਰਾਂ ਨੂੰ ਤਰਕਸੰਗਤ ਬਣਾਉਣ ਦਾ ਫੈਸਲਾ ਵੀ ਕੀਤਾ ਹੈ। ਨਾਲ ਹੀ ਪੰਜ ਹਜ਼ਾਰ ਨਵੀਆਂ ਮਿੰਨੀ ਬੱਸਾਂ ਲਈ ਜਲਦੀ ਹੀ ਪਰਮਿਟ ਜਾਰੀ ਕਰਨ ਦਾ ਐਲਾਨ ਵੀ ਕੀਤਾ। ਰੋਡ ਟੈਕਸ ਅਤੇ ਸੈੱਸ ਵਿੱਚ ਵੀ ਕਮੀ ਦੀ ਗੱਲ ਕੀਤੀ ਜਾ ਰਹੀ ਹੈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab government will give one lakh jobs: Amarinder