ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

10ਵੀਂ ਦੇ ਵਿਦਿਆਰਥੀਆਂ ਨੂੰ ਪ੍ਰੀ-ਬੋਰਡ ਦੇ ਆਧਾਰ 'ਤੇ ਮਿਲੇਗੀ ਅਗਲੀ ਜਮਾਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਕੋਈ ਪ੍ਰੀਖਿਆ ਨਹੀਂ ਲਈ ਜਾਵੇਗੀ ਅਤੇ ਉਨ੍ਹਾਂ ਨੂੰ ਪ੍ਰੀ-ਬੋਰਡ ਪ੍ਰੀਖਿਆਵਾਂ ਵਿੱਚ ਕਾਰਗੁਜ਼ਾਰੀ ਦੇ ਆਧਾਰ 'ਤੇ ਅਗਲੀ ਜਮਾਤ ਵਿੱਚ ਕੀਤਾ ਜਾਵੇਗਾ


ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਅਣਕਿਆਸੇ ਕੋਵਿਡ ਸੰਕਟ ਜਿਸ ਨਾਲ ਲੰਮਾਂ ਸਮਾਂ ਕਰਫਿਊ/ਲੌਕਡਾਊਨ ਲਾਗੂ ਰਿਹਾ, ਦੀ ਰੌਸ਼ਨੀ ਵਿੱਚ ਸੂਬਾ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਪੰਜਵੀਂ ਤੋਂ ਲੈ ਕੇ ਦਸਵੀਂ ਜਮਾਤ ਤੱਕ ਸਾਰੇ ਵਿਦਿਆਰਥੀਆਂ ਨੂੰ ਅਗਲੀ ਜਮਾਤਾਂ ਵਿੱਚ ਕਰਨ ਦਾ ਫੈਸਲਾ ਕੀਤਾ ਹੈ


ਪਿਛਲੇ ਕੁਝ ਦਿਨਾਂ ਵਿੱਚ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਵਾਲਾਂ ਅਤੇ ਚਿੰਤਾਵਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਫੇਸਬੁੱਕ 'ਤੇ ਆਖਿਆ ਕਿ 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਬਾਰੇ ਸੂਬਾ ਸਰਕਾਰ, ਕੇਂਦਰ ਸਰਕਾਰ ਦੇ ਫੈਸਲੇ ਅਨੁਸਾਰ ਚੱਲੇਗੀ


ਇਹ ਮੁੱਖ ਮੰਤਰੀ ਵੱਲੋਂ ਫੇਸਬੁੱਕ ਪਲੈਟਫਾਰਮ ਜ਼ਰੀਏ ਸਾਂਝਾ ਕੀਤਾ ਗਿਆਸੂਬੇ ਵਿੱਚ ਕੋਵਿਡ ਅਤੇ ਲੌਕਡਾਊਨ ਦੇ ਮੁੱਦੇ 'ਤੇ ਵੱਖ-ਵੱਖ ਸਵਾਲਾਂ ਦੇ ਜਵਾਬ ਦੇਣ ਲਈ ਅਜਿਹੇ ਪ੍ਰੋਗਰਾਮਾਂ ਦੀ ਲੜੀ ਅੱਜ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਹਰੇਕ ਸ਼ੁੱਕਰਵਾਰ ਮੁੱਖ ਮੰਤਰੀ ਲੋਕਾਂ ਦੇ ਸੋਸ਼ਲ ਮੀਡੀਆ ਰਾਹੀਂ ਉਠਾਏ ਸਵਾਲ/ਚਿੰਤਾਵਾਂ ਦੇ ਜਵਾਬ ਦਿਆ ਕਰਨਗੇ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab s 10th class students gets next class on pre-board basis