ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਕੂਲਾਂ ਨੇ ਮੰਨੀ ਐਮਐਚਆਰਡੀ ਦੀ ਸਲਾਹ, ਨਹੀਂ ਲੈਣਗੇ 3 ਮਹੀਨਿਆਂ ਦੀ ਇਕੱਠੀ ਫੀਸ

ਦਿੱਲੀ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਮਹਾਰਾਸ਼ਟਰ ਸਮੇਤ ਵੱਖ-ਵੱਖ ਰਾਜਾਂ ਵਿੱਚ, ਨਿੱਜੀ ਸਕੂਲਾਂ ਵੱਲੋਂ 3 ਮਹੀਨੇ ਦੀ ਫੀਸ ਇੱਕਠੀ ਮੰਗਣ ਦੇ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਕਈ ਪ੍ਰਾਈਵੇਟ ਸਕੂਲਾਂ ਨੇ ਵੀ ਇਸ ਅਰਸੇ ਦੌਰਾਨ ਫੀਸਾਂ ਵਿੱਚ ਵਾਧਾ ਕੀਤਾ ਹੈ। ਇਸ ਮੁੱਦੇ 'ਤੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਨੇ ਦੇਸ਼ ਭਰ ਦੇ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਵਿੱਚ ਵਾਧਾ ਨਾ ਕਰਨ ਅਤੇ ਤਿੰਨ ਮਹੀਨਿਆਂ ਲਈ ਇਕੱਠੀਆਂ ਫੀਸਾਂ ਨਾ ਲੈਣ ਨੂੰ ਕਿਹਾ ਹੈ।
 

ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦੀ ਅਪੀਲ ਹੁਣ ਪੂਰੇ ਦੇਸ਼ ਵਿੱਚ ਆਪਣਾ ਪ੍ਰਭਾਵ ਦਿਖਾ ਰਹੀ ਹੈ। ਐਮਐਚਆਰਡੀ ਦੀ ਸਲਾਹ ਤੋਂ ਬਾਅਦ, ਬਹੁਤ ਸਾਰੇ ਸਕੂਲਾਂ ਨੇ ਤਿੰਨ ਮਹੀਨਿਆਂ ਦੀ ਇੱਕਠੀ ਫੀਸ ਨਾ ਲੈਣ ਦਾ ਫ਼ੈਸਲਾ ਕੀਤਾ ਹੈ। ਮਨੁੱਖੀ ਸਰੋਤ ਵਿਕਾਸ ਮੰਤਰਾਲੇ ਨੇ ਦੇਸ਼ ਭਰ ਦੇ ਸਕੂਲਾਂ ਨੂੰ 3 ਮਹੀਨੇ ਦੀ ਫੀਸ ਇਕੱਠੇ ਨਾ ਲੈਣ ਅਤੇ ਸਕੂਲ ਫੀਸਾਂ ਵਿੱਚ ਵਾਧਾ ਨਾ ਕਰਨ ਦੀ ਅਪੀਲ ਕੀਤੀ ਹੈ। ਹੈ।
 

ਮਨੁੱਖੀ ਸਰੋਤ ਵਿਕਾਸ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਕਿਹਾ ਕਿ ਮੈਂ ਸਾਰੇ ਨਿੱਜੀ ਸਕੂਲਾਂ ਨੂੰ ਅਪੀਲ ਕੀਤੀ ਹੈ ਕਿ ਸਿਹਤ ਐਮਰਜੈਂਸੀ ਦੇ ਮੁਸ਼ਕਲ ਹਾਲਤਾਂ ਦੇ ਮੱਦੇਨਜ਼ਰ ਫੀਸਾਂ ਵਿੱਚ ਵਾਧਾ ਨਾ ਕੀਤਾ ਜਾਵੇ। ਪ੍ਰਾਈਵੇਟ ਸਕੂਲਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਮਾਪਿਆਂ ਤੋਂ ਵਾਧੂ ਸਾਲਾਨਾ ਫੀਸਾਂ ਨਾ ਲੈਣ।
 

ਨਿਸ਼ਾਂਕ ਨੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਸਾਰੇ ਰਾਜਾਂ ਦੇ ਸਿੱਖਿਆ ਵਿਭਾਗ ਮਾਪਿਆਂ ਅਤੇ ਸਕੂਲਾਂ ਦੇ ਹਿੱਤਾਂ ਦੀ ਰਾਖੀ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ। ਫੀਸਾਂ ਦੀ ਸਥਿਤੀ 'ਤੇ ਸੂਬਿਆਂ ਦੀ ਸਰਕਾਰ ਦੇ ਹੁਕਮਾਂ ਦਾ ਪਾਲਣ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਨੇ ਕਿਹਾ ਕਿ ਸਕੂਲ ਆਪਣੇ ਅਧਿਆਪਕਾਂ ਅਤੇ ਸਮੁੱਚੇ ਅਮਲੇ ਨੂੰ ਸਮੇਂ ਸਿਰ ਤਨਖ਼ਾਹ ਅਦਾ ਕਰਨ। ਇਸ ਫ਼ੈਸਲੇ ਨਾਲ ਵੱਖ-ਵੱਖ ਕਿਸਮਾਂ ਦੇ ਸਕੂਲਾਂ ਵਿੱਚ ਪੜ੍ਹ ਰਹੇ ਲਗਭਗ 25 ਕਰੋੜ ਵਿਦਿਆਰਥੀ ਪ੍ਰਭਾਵਤ ਹੋਣਗੇ।

 

ਉਥੇ, ਲੌਕਡਾਊਨ ਦੇ ਇਸ ਗੇੜ ਵਿੱਚ ਵਿਦਿਆਰਥੀਆਂ ਤੋਂ ਇਲਾਵਾ ਅਧਿਆਪਕਾਂ ਨੂੰ ਸਿਖਲਾਈ ਦੇਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਉਣ ਲਈ ਅਧਿਆਪਕਾਂ ਨੂੰ ਪੰਡਿਤ ਮਦਨ ਮੋਹਨ ਮਾਲਵੀਆ ਨੈਸ਼ਨਲ ਮਿਸ਼ਨ ਤਹਿਤ ਅਧਿਆਪਕਾਂ ਅਤੇ ਅਧਿਆਪਨ ਤਹਿਤ ਈ-ਲਰਨਿੰਗ ਸੰਸਾਧਨਾਂ ਦੀ ਵਰਤੋਂ ਲਈ ਸਿਖਲਾਈ ਦਿੱਤੀ ਜਾਵੇਗੀ।

....
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Schools obeyed MHRD will not take 3 months fee together