ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੇਤੂ ਵਿਦਿਆਰਥੀਆਂ ਨੂੰ ਮਿਲੇਗਾ ਐਪਲ ਆਈਪੈਡ, ਲੈਪਟਾਪ ਤੇ ਐਂਡਰਾਇਡ ਟੈਬਲੇਟ

ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ, “ਅੰਬੈਸਡਰਜ਼ ਆਫ਼ ਹੋਪਲਈ ਤਕਰੀਬਨ 1,05,898 ਸਕੂਲੀ ਵਿਦਿਆਰਥੀਆਂ ਵੱਲੋਂ ਆਪਣੇ ਵੀਡੀਓ ਸਾਂਝੇ ਕੀਤੇ ਗਏ ਹਨ ਇਹ ਮੁਹਿੰਮ ਸੂਬੇ ਦੇ ਵਿਦਿਆਰਥੀਆਂ ਲਈ ਲਾਕਡਾਊਨ ਦੌਰਾਨ ਆਪਣੀ ਰਚਨਾਤਮਿਕਤਾ ਨੂੰ ਸਾਂਝਾ ਕਰਨ ਲਈ ਸ਼ੁਰੂ ਕੀਤੀ ਗਈ ਹੈ

 

ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਵਿੱਚ ਲੜਕੀਆਂ ਦੀ ਭਾਗੀਦਾਰੀ ਲੜਕਿਆਂ ਨਾਲੋਂ ਵੱਧ ਭਾਵ 60:40 ਰਹੀ ਹੈਸ਼ਹਿਰੀ ਸਕੂਲਾਂ ਵਿੱਚੋਂ ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਮੁਹਾਲੀ ਜ਼ਿਲਿਆਂ ਜਦੋਂਕਿ ਦਿਹਾਤੀ ਖੇਤਰ ਦੇ ਸਕੂਲਾਂ ਵਿੱਚੋਂ ਮਾਨਸਾ, ਤਰਨਤਾਰਨ, ਫਿਰੋਜ਼ਪੁਰ ਅਤੇ ਬਠਿੰਡਾ ਜ਼ਿਲਿਆਂ ਦੇ ਵਿਦਿਆਰਥੀਆਂ ਨੇ ਇਸ ਮੁਹਿੰਮ ਵਿੱਚ ਵੱਧ-ਚੜ ਕੇ ਹਿੱਸਾ ਲਿਆ


ਮੰਤਰੀ ਨੇ ਦੱਸਿਆ ਕਿ ਸਾਰੇ 22 ਜ਼ਿਲਿਆਂ ਵਿਚੋਂ ਤਿੰਨ ਜੇਤੂਆਂ ਨੂੰ ਆਕਰਸ਼ਕ ਇਨਾਮ ਦਿੱਤੇ ਜਾਣਗੇ, ਜਿਨ੍ਹਾਂ ਵਿਚ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਐਪਲ ਆਈਪੈਡ, ਲੈਪਟਾਪ ਅਤੇ ਐਂਡਰਾਇਡ ਟੈਬਲੇਟ ਸ਼ਾਮਲ ਹਨ


ਇਸ ਤੋਂ ਇਲਾਵਾ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਲਈ 50 ਹੋਰ ਇਨਾਮ ਵੀ ਦਿੱਤੇ ਜਾਣਗੇ ਅਤੇ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਵਾਲੇ ਸਕੂਲਾਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਜਾਣਗੇ ਇਸ ਦੇ ਨਾਲ ਹੀ ਜੇਤੂ ਵਿਦਿਆਰਥੀਆਂ ਦੇ ਅਧਿਆਪਕਾਂ ਦਾ ਵੀ ਮਾਣ ਤਾਣ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਇਨਾਮ ਦਿੱਤੇ ਜਾਣਗੇਇਸ ਮੁਹਿੰਮ ਵਿੱਚ ਹਿੱਸਾ ਲੈਣ ਵਾਲੇ ਸਾਰਿਆਂ ਨੂੰ 'ਅੰਬੈਸਡਰਜ਼ ਆਫ਼ ਹੋਪ ਪ੍ਰਸ਼ੰਸਾ ਪੱਤਰ ਦਿੱਤੇ ਜਾਣਗੇ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The winning students gets an Apple iPad a laptop and an Android tablet