ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਨਿਕਲਣ ਲੱਗੀਆਂ ਕੋਰਟ ਮੈਨੇਜਰਾਂ ਦੀਆਂ ਅਸਾਮੀਆਂ, ਕਰ ਲਓ ਤਿਆਰੀ

ਪੰਜਾਬ ਦੀ ਨਿਆਂ ਪ੍ਰਣਾਲੀ ਵੱਲੋਂ ਨਿਆਂ ਦੇਣ ਵਿੱਚ ਹੋਰ ਵਧੇਰੇ ਕੁਸ਼ਲਤਾ ਤੇ ਤੇਜ਼ੀ ਲਿਆਉਣ ਦੇ ਮਕਸਦ ਨਾਲ ਮੰਤਰੀ ਮੰਡਲ ਨੇ ਅੱਜ ਸੂਬਾ ਭਰ ਦੀਆਂ ਅਧੀਨ ਅਦਾਲਤਾਂ ਵਿੱਚ ਕੋਰਟ ਮੈਨੇਜਰ ਗ੍ਰੇਡ-2 ਦੀਆਂ 24 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ


ਇਹ ਫੈਸਲਾ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਅਤੇ ਹਾਈ ਕੋਰਟ ਦੇ ਰਜਿਸਟਰਾਰ ਪਾਸੋਂ ਪ੍ਰਾਪਤ ਤਜਵੀਜ਼ ਦੇ ਸੰਦਰਭ ਵਿੱਚ ਲਿਆ ਗਿਆ ਹੈ ਇਸ ਤਜਵੀਜ਼ ਵਿੱਚ 10300-34800+4800 ਦੇ ਪੇਅ ਸਕੇਲਤੇ ਕੋਰਟ ਮੈਨੇਜਰਾਂ ਦੀਆਂ 24 ਅਸਾਮੀਆਂ ਸਿਰਜਣ ਦੀ ਮੰਗ ਕੀਤੀ ਗਈ ਸੀ


ਇਨਾਂ ਅਸਾਮੀਆਂ ਵਿੱਚੋਂ 22 ਅਸਾਮੀਆਂ ਸੈਸ਼ਨ ਡਵੀਜ਼ਨਾਂ ਲਈ ਹੋਣਗੀਆਂ ਜਦਕਿ ਇੱਕ-ਇੱਕ ਅਸਾਮੀ ਚੰਡੀਗੜ ਅਤੇ ਹਾਈ ਕੋਰਟ ਲਈ ਹੋਵੇਗੀ

 

ਇਨਾਂ ਅਸਾਮੀਆਂ ਲਈ ਯੋਗਤਾ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਮਨੁੱਖੀ ਵਸੀਲਿਆਂ ਵਿੱਚ ਐਮ.ਬੀ.. ਜਾਂ ਕੋਰਟ ਮੈਨੇਜਮੈਂਟ ਵਿੱਚ ਐਮ.ਬੀ.. ਹੋਵੇਗੀ ਉਮੀਦਵਾਰ ਨੂੰ ਕੰਪਿਊਟਰ/ਸੂਚਨਾ ਤਕਨਾਲੋਜੀ ਦਾ ਗਿਆਨ ਹੋਣਾ ਚਾਹੀਦਾ ਹੈ ਅਤੇ ਲਾਅ ਦਾ ਡਿਗਰੀ ਕਰਨ ਵਾਲਿਆਂ ਨੂੰ ਤਰਜੀਹ ਦਿੱਤੀ ਜਾਵੇਗੀ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Vacancies of Court Managers originating in Punjab