ਕਾਂਗਰਸ ਨੇ ਮੱਧ ਪ੍ਰਦੇਸ਼ ਚੋਣਾਂ ਲਈ 16 ਉਮੀਦਵਾਰਾਂ ਦੀ 5ਵੀਂ ਸੂਚੀ ਜਾਰੀ ਕਰ ਦਿੱਤੀ ਹੈ। ਮੱਧ ਪ੍ਰਦੇਸ਼ ਦੇ ਸਾਬਕਾ ਮੰਤਰੀ ਅਤੇ ਭਾਜਪਾ ਆਗੂ ਸਰਤਾਜ ਸਿੰਘ ਕਾਂਗਰਸ 'ਚ ਸ਼ਾਮਲ ਹੋ ਗਏ ਹਨ। ਕਾਂਗਰਸ ਨੇ ਸਰਤਾਜ ਸਿੰਘ ਨੂੰ ਹੌਸ਼ੰਗਾਬਾਦ ਵਿਧਾਨ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਸਰਤਾਜ ਸਿੰਘ ਹੌਸ਼ੰਗਾਬਾਦ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ।
ਇਸ ਤੋਂ ਪਹਿਲਾਂ ਕਾਂਗਰਸ ਨੇ ਅੱਜ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਲਈ ਚੌਥੀ ਸੂਚੀ ਜਾਰੀ ਕਰਕੇ 29 ਉਮੀਦਵਾਰਾਂ ਦੇ ਨਾਂ ਐਲਾਨ ਕੀਤੇ ਹਨ, ਜਿਸ 'ਚ ਮੁੱਖ ਮੰਤਰੀ ਸ਼ਿਵਰਾਜ ਸਿੰਘ ਦੇ ਸਾਲੇ ਸੰਜੈ ਮੇਸਾਨੀ ਨੂੰ ਵਾਰਾਸਿਵਨੀ ਤੋਂ ਟਿਕਟ ਦਿੱਤਾ ਗਿਆ ਹੈ ਪਰ ਦੋ ਸੀਟਾਂ 'ਤੇ ਉਮੀਦਵਾਰਾਂ ਨੂੰ ਬਦਲਿਆਂ ਗਿਆ ਸੀ। ਪਾਰਟੀ ਦੇ ਜਨਰਲ ਸਕੱਤਰ ਮੁਕੁਲ ਵਾਸਨਿਕ ਨੇ ਦੀਵਾਲੀ ਦੇ ਮੌਕੇ 'ਤੇ ਇਹ ਸੂਚੀ ਜਾਰੀ ਕੀਤੀ ਹੈ। ਪਾਰਟੀ ਨੇ ਸਿਰੋਂਜ ਅਤੇ ਬੁਰਹਾਨਪੁਰ 'ਚ ਆਪਣੇ ਉਮੀਦਵਾਰ ਬਦਲ ਦਿੱਤੇ ਹਨ।
#MadhyaPradesh: Former Madhya Pradesh Minister & BJP leader Sartaj Singh joins Congress, to contest election from Hoshangabad assembly constituency on a Congress ticket. pic.twitter.com/LpJbAOK2DL
— ANI (@ANI) November 8, 2018