ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਜਪਾ ਨੂੰ ਝੱਟਕਾ, ਕਾਂਗਰਸ ’ਚ ਸ਼ਾਮਲ ਹੋਏ ਸਿ਼ਵਰਾਜ ਸਿੰਘ ਦੇ ਸਾਲੇ ਸੰਜੇ ਸਿੰਘ

ਮੱਧ ਪ੍ਰਦੇਸ਼ ਦੀਆਂ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਝੱਟਕਾ ਲੱਗਿਆ ਹੈ। ਮੁੱਖ ਮੰਤਰੀ ਸਿ਼ਵਰਾਜ ਸਿੰਘ ਚੌਹਾਨ ਦੇ ਸਾਲੇ ਸੰਜੇ ਸਿੰਘ ਨੇ ਭਾਜਪਾ ਨੂੰ ਛੱਡ ਕੇ ਕਾਂਗਰਸ ਦਾ ਹੱਥ ਫੜ੍ਹ ਲਿਆ ਹੈ। ਸੰਜੇ ਸਿੰਘ ਕਾਂਗਰਸ ਚ ਸਾ਼ਮਲ ਹੋ ਗਏ ਹਨ। ਕਿਹਾ ਜਾ ਰਿਹਾ ਹੈ ਕਿ ਉਹ ਭਾਜਪਾ ਚ ਟਿਕਟ ਨਾ ਮਿਲਣ ਕਾਰਨ ਨਾਰਾਜ਼ ਸਨ। ਕਾਂਗਰਸ ਚ ਸ਼ਾਮਲ ਹੁੰਦਿਆਂ ਹੀ ਸੰਜੇ ਸਿੰਘ ਨੇ ਕਮਲਨਾਥ ਦੀ ਰੱਜ ਕੇ ਸ਼ਲਾਘਾ ਕੀਤੀ ਅਤੇ ਸਿ਼ਵਰਾਜ ਸਿੰਘ ਤੇ ਨਿਸ਼ਾਨਾ ਵੀ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਹੁਣ ਐਮਪੀ ਨੂੰ ਸਿ਼ਵਰਾਜ ਦੀ ਨਹੀਂ ਕਮਲਨਾਥ ਦੀ ਲੋੜ ਹੈ।

 

 

 

ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਹੀ ਭਾਜਪਾ ਨੇ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ 177 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪੀਐਮ ਮੋਦੀ ਦੀ ਹਾਜ਼ਰੀ ਚ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਦੀ ਪ੍ਰਧਾਨਗੀ ਚ ਹੋਈ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਚ ਇਨ੍ਹਾਂ ਨਾਵਾਂ ਨੂੰ ਮਾਨਤਾ ਦੇ ਦਿੱਤੀ ਗਈ। ਮੱਧ ਪ੍ਰਦੇਸ਼ ਲਈ 177 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਹਿਲੀ ਸੂਚੀ ਚ ਮੰਤਰੀ ਮਾਇਆ ਸਿੰਘ ਸਮੇਤ ਤਿੰਨ ਮੰਤਰੀਆਂ ਦੇ ਟਿਕਟ ਕੱਟ ਦਿੱਤੇ ਗਏ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:BJP shocked Shivraj Singh Chouhan brother in law Sanjay Singh joined the Congress