ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਂਗਰਸ ਨੂੰ ਵੱਡਾ ਝੱਟਕਾ, ਮਿਜ਼ੋਰਮ ਵਿਧਾਨਸਭਾ ਦੇ ਸਪੀਕਰ ਨੇ ਦਿੱਤਾ ਅਸਤੀਫਾ

1 / 2bjp congress

2 / 2Hiphei

PreviousNext

ਕਾਂਗਰਸ ਨੂੰ ਮਿਜ਼ੋਰਮ ਚੋਣਾਂ ਤੋਂ ਪਹਿਲਾਂ ਵੱਡਾ ਝੱਟਕਾ ਲੱਗਿਆ ਹੈ। ਮਿਜ਼ੋਰਮ ਵਿਧਾਨ ਸਭਾ ਦੇ ਸਪੀਕਰ ਤੇ ਤਤਕਾਲੀ ਕਾਂਗਰਸੀ ਨੇਤਾ ਹੈਫੇਈ (81) ਨੇ ਸੋਮਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਵਿਧਾਨ ਸਭਾ ਉਪ ਪ੍ਰਧਾਨ ਆਰ. ਲਾਲਰੀਨਾਵਾਮਾ ਨੂੰ ਸੌਂਪਿਆ। ਇਸ ਦੌਰਾਨ ਉਨ੍ਹਾਂ ਨਾਲ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਬੀ.ਡੀ. ਚਕਮਾ ਤੋਂ ਇਲਾਵਾ ਹੋਰ ਲੋਕ ਸ਼ਾਮਲ ਸਨ। 

 

ਭਾਜਪਾ ਦੇ ਇਕ ਸੀਨੀਅਰ ਨੇਤਾ ਨੇ ਐਤਵਾਰ ਨੂੰ ਦਾਅਵਾ ਕੀਤਾ ਸੀ ਕਿ ਮਿਜ਼ੋਰਮ ਵਿਧਾਨਸਭਾ ਦੇ ਸਪੀਕਰ ਹੈਫੇਈ ਕਾਂਗਰਸ ਤੋਂ ਅਸਤੀਫਾ ਦੇ ਕੇ ਭਾਜਪਾ 'ਚ ਸ਼ਾਮਿਲ ਹੋਣਗੇ। ਮਿਜ਼ੋਰਮ 'ਚ ਕਾਂਗਰਸ ਦੇ ਸੀਨੀਅਰ ਨੇਤਾ ਹੈਫੇਈ ਪਲਕ ਵਿਧਾਨ ਸਭਾ ਸੀਟ ਤੋਂ ਵਿਧਾਇਕ ਚੁਣੇ ਗਏ ਸੀ।

 

 

ਭਾਜਪਾ ਨੇਤਾ ਨੇ ਆਪਣੇ ਨਾਂ ਦਾ ਖੁਲਾਸਾ ਨਾ ਕਰਨ ਦੀ ਸ਼ਰਤ 'ਤੇ ਦੱਸਿਆ ਕਿ ਹੈਫੇਈ ਪਹਿਲਾਂ ਸਪੀਕਰ ਅਹੁਦੇ ਤੋਂ ਅਸਤੀਫਾ ਦੇਣਗੇ ਤੇ ਫਿਰ ਕਾਂਗਰਸ ਦੀ ਪ੍ਰਾਇਮਰੀ ਮੈਂਬਰਸ਼ਿਪ ਛੱਡਣਗੇ। ਇਸ ਤੋਂ ਬਾਅਦ ਭਾਜਪਾ 'ਚ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਸੀ ਕਿ ਹੈਫੇਈ ਨੇ ਹਾਲ ਹੀ 'ਚ ਭਾਜਪਾ ਦੇ ਕੇਂਦਰੀ ਨੇਤਾਵਾਂ ਨਾਲ ਮੁਲਾਕਾਤ ਕੀਤੀ ਸੀ। ਮਿਜ਼ੋਰਮ 'ਚ 28 ਨਵੰਬਰ ਨੂੰ ਵਿਧਾਨ ਸਭਾ ਚੋਣਾਂ ਹੋਣਗੀਆਂ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Mizoram assembly speaker resigns major blow to Congress